ਵੱਖ ਵੱਖ ਮਾਮਲਿਆਂ ‘ਚ ਪੁਲਿਸ ਅੜਿੱਕੇ ‘ਚੜ੍ਹੇ ਚੋਰ ਗਿਰੋਹ ਦੇ ਮੈਂਬਰ ਤੇ ਲੁਟੇਰੇ

In various cases, the police have cracked down gang and the robbers

ਦਿਨ ਬਦਿਨ ਵੱਧ ਦੀਆਂ ਅਪਰਾਧਿਕ ਵਾਰਦਾਤਾਂ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਸਖਤੀ ਕੀਤੀ ਜਾ ਰਹੀ ਹੈ ਇਸੇ ਤਹਿਤ ਪੁਲਿਸ ਮੁਸਤੈਦੀ ਦਿਖਾਉਂਦੇ ਹੋਏ ਅਪਰਾਧੀਆਂ ਨੂੰ ਕਾਬੂ ਕਰ ਰਹੀ ਹੈ , ਤਾਜ਼ਾ ਮਾਮਲਿਆਂ ‘ਚ ਵੱਖ ਵੱਖ ਥਾਵਾਂ ਤੋਂ ਪੁਲਿਸ ਨੇ ਅਪਰਾਧੀਆਂ ਨੂੰ ਕਾਬੂ ਕੀਤਾ ਹੈ ਜਿੰਨਾ ਚ ਫਿਰੋਜ਼ਪੁਰ ਪੁਲਿਸ ਵੱਲੋਂ ਮੋਟਰ ਸਾਈਕਲ ਚੋਰ ਗਰੋਹ ਦੇ 4 ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਚੋਰੀਸ਼ੁਦਾ 25 ਮੋਟਰਸਾਈਕਲ ਅਤੇ 2 ਐਕਟਿਵਾ ਬਰਾਮਦ ਕੀਤੇ ਹਨ। ਜਾਣਕਾਰੀ ਦਿੰਦਿਆਂ ਐਸ ਐਸ ਪੀ ਫਿਰੋਜ਼ਪੁਰ ਡਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਫੜੇ ਗਏ 2 ਦੋਸ਼ੀਆਂ ਖਿਲਾਫ਼ ਪਹਿਲਾਂ ਵੀ ਵੱਖ ਵੱਖ ਥਾਣਿਆਂ ਵਿੱਚ ਚੋਰੀ ਅਤੇ ਐਨਡੀਪੀਐਸ ਐਕਟ ਤਹਿਤ ਮੁਕੱਦਮੇ ਦਰਜ ਹਨ।

ਉਥੇ ਹੀ ਪੰਜਾਬ ਦੇ ਨੌਜਵਾਨ ਨਸ਼ਿਆਂ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਸ਼ੌਂਕ ਨੂੰ ਲੈ ਕੇ ਅਪਰਾਧ ਦੀ ਦਲਦਲ ਵਿੱਚ ਧਸਦੇ ਜਾ ਰਹੇ ਹਨ ਅਤੇ ਇਹ ਸ਼ੌਂਕ ਹੀ ਉਨ੍ਹਾਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਪਹੁੰਚਾ ਰਹੇ ਹਨ। ਇਸ ਤਰ੍ਹਾਂ ਦੀ ਤਾਜ਼ਾ ਮਿਸਾਲ ਵੇਖਣ ਨੂੰ ਮਿਲੀ ਨਾਭਾ ਵਿਖੇ ਜਿਥੇ ਨਾਭਾ ਸਦਰ ਪੁਲਿਸ ਵੱਲੋਂ ਇੱਕ ਨੌਜਵਾਨ ਨੂੰ 2 ਦੇਸੀ ਪਿਸਟਲ ਅਤੇ 10 ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।

ਨਾਭਾ ਦੇ ਡੀ.ਐੱਸ.ਪੀ ਰਾਜੇਸ਼ ਕੁਮਾਰ ਛਿੱਬਰ ਨੇ ਦੱਸਿਆ ਕਿ ਇਸ ਨੌਜਵਾਨ ਕੋਲੋਂ 2 ਦੇਸੀ ਪਿਸਟਲ ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ |

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ