News

ਅੱਧੀ ਟੀਮ ਆਊਟ ਹੋਣ ਦੇ ਬਾਵਜੂਦ ਮੈਲਬਰਨ ਟੈਸਟ ‘ਤੇ ਭਾਰਤ ਦੀ ਪਕੜ ਮਜ਼ਬੂਤ

ਮੈਲਬਰਨ: ਆਸਟ੍ਰੇਲੀਆ ਨਾਲ ਖੇਡੇ ਜਾ ਰਹੇ ਤੀਜੇ ਟੈਸਟ ਮੈਚ ‘ਤੇ ਭਾਰਤ ਦੀ ਪਕੜ ਮਜ਼ਬੂਤ ਹੋ ਗਈ ਹੈ। ਹਾਲਾਂਕਿ, ਇਸ ਸਮੇਂ ਦੂਜੀ ਪਾਰੀ ਸ਼ੁਰੂ ਹੋ ਗਈ ਹੈ ਤੇ ਭਾਰਤ ਦੀ ਅੱਧੀ ਟੀਮ ਆਊਟ ਵੀ ਹੋ ਚੁੱਕੀ ਹੈ ਪਰ ਭਾਰਤ ਕੋਲ ਆਸਟ੍ਰੇਲੀਆ ਵਿਰੁੱਧ 346 ਦੌੜਾਂ ਦੀ ਵੱਡੀ ਲੀਡ ਹਾਸਲ ਹੋ ਚੁੱਕੀ ਹੈ।

ਪਹਿਲੀ ਪਾਰੀ ਦੇ ਖੇਡ ਵਿੱਚ ਭਾਰਤੀ ਗੇਂਦਬਾਜ਼ਾਂ ਨੇ ਮੇਜ਼ਬਾਨ ਟੀਮ ਦੇ ਪੈਰ ਹੀ ਨਹੀਂ ਲੱਗਣ ਦਿੱਤੇ। ਜਸਪ੍ਰੀਤ ਬੁਮਰਾਹ ਦੀ ਸ਼ਾਨਦਾਰ ਗੇਂਦਬਾਜ਼ੀ ਦਾ ਮੁਜ਼ਾਹਰਾ ਕਰਦਿਆਂ ਸਿਰਫ਼ 33 ਦੌੜਾਂ ਦੇ ਕੇ ਛੇ ਆਸਟ੍ਰੇਲੀਆਈ ਖਿਡਾਰੀਆਂ ਨੂੰ ਪੈਵੇਲੀਅਨ ਪਹੁੰਚਾਇਆ। ਰਵਿੰਦਰ ਜਡੇਜਾ ਨੇ ਦੋ ਤੇ ਇਸ਼ਾਂਤ ਸ਼ਰਮਾ ਤੇ ਮੁਹੰਮਦ ਸ਼ਮੀ ਨੇ ਇੱਕ-ਇੱਕ ਵਿਕਟ ਹਾਸਲ ਕੀਤੀ। ਮੇਜ਼ਬਾਨ ਟੀਮ ਨੇ ਬੱਲੇਬਾਜ਼ਾਂ ਵਿੱਚੋਂ ਕੋਈ ਵੀ 22 ਦੌੜਾਂ ਤੋਂ ਵੱਧ ਨਹੀਂ ਬਣਾ ਸਕਿਆ।

ਹਾਲਾਂਕਿ, ਦੂਜੀ ਪਾਰੀ ਦੌਰਾਨ ਭਾਰਤ ਦੀ ਸ਼ੁਰੂਆਤ ਵੀ ਕਾਫੀ ਖ਼ਰਾਬ ਰਹੀ। ਤੀਜੇ ਦਿਨ ਦੀ ਖੇਡ ਖ਼ਤਮ ਹੋਣ ‘ਤੇ ਭਾਰਤ ਨੇ ਪੰਜ ਵਿਕਟਾਂ ਗੁਆ ਕੇ 54 ਦੌੜਾਂ ਹੀ ਬਣਾਈਆਂ, ਇਸ ਨਾਲ ਆਸਟ੍ਰੇਲੀਆ ਵਿਰੁੱਧ ਭਾਰਤ ਦੀ ਕੁੱਲ ਲੀਡ 346 ਦੌੜਾਂ ਦੀ ਹੋ ਗਈ ਹੈ। ਪਹਿਲੀ ਪਾਰੀ ਦੌਰਾਨ ਚੰਗਾ ਪ੍ਰਦਰਸ਼ਨ ਕਰਨ ਵਾਲੇ ਮਿਅੰਕ ਅਗਰਵਾਲ (26 ਦੌੜਾਂ) ਤੇ ਰਿਸ਼ਭ ਪੰਤ (ਛੇ ਦੌੜਾਂ) ‘ਤੇ ਖੇਡ ਰਹੇ ਹਨ। ਫਿਲਹਾਲ ਦੋ ਦਿਨਾਂ ਦੀ ਖੇਡ ਬਾਕੀ ਹੈ ਤੇ ਜੇਕਰ ਭਾਰਤੀ ਖਿਡਾਰੀ ਚੰਗੀ ਲੀਡ ‘ਤੇ ਚੰਗਾ ਪ੍ਰਦਰਸ਼ਨ ਕਰਦੇ ਹਨ ਤਾਂ ਸੋਨੇ ‘ਤੇ ਸੁਹਾਗਾ ਵਾਲੀ ਗੱਲ ਸਾਬਤ ਹੋ ਸਕਦੀ ਹੈ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago