News

ਭਾਰਤ ਨੇ ਨਿਊਜ਼ਲੈਂਡ ਨੂੰ ਤੀਜੇ ODI ‘ਚ ਹਰਾ ਸੀਰੀਜ਼ ਤੇ ਕੀਤਾ ਕਬਜ਼ਾ

ਭਾਰਤ ਨੇ ਨਿਊਜ਼ਲੈਂਡ ਖ਼ਿਲਾਫ਼ ਜਾਰੀ ਪੰਜ ਇੱਕ ਦਿਨਾਂ ਕ੍ਰਿਕੇਟ ਮੈਚਾਂ ਦੀ ਲੜੀ ਨੂੰ ਜਿੱਤ ਲਿਆ ਹੈ। ਤੀਜੇ ਮੈਚ ਵਿੱਚ ਨਿਊਜ਼ਲੈਂਡ ਦੇ 243 ਦੌੜਾਂ ਦੇ ਟੀਚੇ ਨੂੰ ਭਾਰਤ ਨੇ ਸੱਤ ਵਿਕਟਾਂ ਰਹਿੰਦਿਆਂ ਹੀ ਪੂਰਾ ਕਰ ਲਿਆ। ਭਾਰਤੀ ਖਿਡਾਰੀਆਂ ਨੇ ਸ਼ਾਨਦਾਰ ਗੇਂਦਬਾਜ਼ੀ ਤੇ ਬੱਲੇਬਾਜ਼ੀ ਦਾ ਮੁਜ਼ਾਹਰਾ ਕੀਤਾ ਤੇ ਲੜੀ ਵਿੱਚ 3-0 ਦੀ ਜੇਤੂ ਬੜ੍ਹਤ ਬਣਾ ਵੀ ਲਈ ਹੈ। ਭਾਰਤ ਇਸ ਤੋਂ ਆਸਟ੍ਰੇਲੀਆ ਤੋਂ ਵੀ ਟੈਸਟ ਤੇ ਇੱਕ ਦਿਨਾ ਕ੍ਰਿਕੇਟ ਮੈਚਾਂ ਦੀ ਲੜੀ ਜਿੱਤ ਚੁੱਕਾ ਹੈ।

ਤੀਜੇ ਮੈਚ ਵਿੱਚ ਭਾਰਤ ਦੀ ਸਲਾਮੀ ਜੋੜੀ ਨੇ ਚੰਗੀ ਸ਼ੁਰੂਆਤ ਕੀਤੀ ਤੇ ਦੋ ਖਿਡਾਰੀਆਂ ਨੇ ਸ਼ਾਨਦਾਰ ਅਰਧ ਸੈਂਕੜੇ ਜੜੇ। ਰੋਹਿਤ ਸ਼ਰਮਾ ਨੇ ਸਭ ਤੋਂ ਵੱਧ 62 ਤੇ ਕਪਤਾਨ ਵਿਰਾਟ ਕੋਹਲੀ ਨੇ 60 ਦੌੜਾਂ ਬਣਾਈਆਂ। ਸ਼ਿਖਰ ਧਵਨ ਨੇ 28 ਦੌੜਾਂ ਦਾ ਯੋਗਦਾਨ ਪਾਇਆ, ਜਦਕਿ ਅੰਬਾਤੀ ਰਾਇਡੂ ਤੇ ਦਿਨੇਸ਼ ਕਾਰਤਿਕ ਕ੍ਰਮਵਾਰ 40 ਤੇ 38 ਦੌੜਾਂ ‘ਤੇ ਨਾਬਾਦ ਰਹੇ।

ਮਾਊਂਟ ਮਾਉਂਗਾਨੁਈ ‘ਚ ਖੇਡੇ ਜਾ ਰਹੇ ਤੀਜੇ ਵਨਡੇ ਮੈਚ ‘ਚ ਨਿਊਜ਼ੀਲੈਂਡ ਕ੍ਰਿਕਟ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਕੀਤਾ ਪਰ ਕੀਵੀਆਂ ਦੀ ਟੀਮ ਦੀ ਸ਼ੁਰੂਆਤ ਕੁਝ ਖਾਸ ਚੰਗੀ ਨਹੀਂ ਰਹੀ। ਨਿਊਜ਼ੀਲੈਂਡ ਨੇ 59 ਦੌੜਾਂ ‘ਤੇ ਹੀ ਆਪਣੀਆਂ ਤਿੰਨ ਵਿਕਟਾਂ ਗੁਆ ਲਈਆਂ ਸੀ ਅਤੇ ਮਹਿਮਾਨ ਟੀਮ ਨੂੰ 49 ਓਵਰਾਂ ਦੌਰਾਨ 10 ਵਿਕਟਾਂ ਗੁਆ ਕੇ 244 ਦੌੜਾਂ ਦਾ ਹੀ ਟੀਚਾ ਦਿੱਤਾ।

ਭਾਰਤੀ ਟੀਮ ਦੇ ਮੁਹਮੰਦ ਸ਼ੰਮੀ ਨੇ ਨਿਊਜ਼ੀਲੈਂਡ ਦਾ ਪਹਿਲਾ ਵਿਕਟ ਲੈ ਕਾਲਿਨ ਮੁਨਰੋ ਨੂੰ ਆਊਟ ਕੀਤਾ। ਮੈਚ ‘ਚ ਟੇਲਰ ਵੀ 93 ਦੌੜਾਂ ਬਣਾ ਆਊਟ ਹੋ ਗਏ ਤੇ ਆਪਣਾ 18ਵਾਂ ਸੈਂਕੜਾ ਬਣਾਉਣ ਤੋਂ ਰਹਿ ਹਏ। ਇਸ ਮੈਚ ਨਾਲ ਚਾਰ ਮਹੀਨੇ ਬਾਅਦ ਵਾਪਸੀ ਕਰ ਰਹੇ ਹਾਰਦਿਕ ਪਾਂਡਿਆ ਨੇ ਦੋ ਵਿਕਟਾਂ ਲਈਆਂ। ਪੂਰੇ ਮੈਚ ‘ਚ ਸ਼ੰਮੀ ਨੇ ਤਿੰਨ ਵਿਕਟਾਂ ਹਾਸਲ ਕੀਤੀਆਂ ਹਨ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago