Corona in Pakistan: ਪਾਕਿਸਤਾਨ ਵਿੱਚ ਇਨਫੈਕਟਡ ਮਰੀਜ਼ਾਂ ਦੀ ਗਿਣਤੀ ਹੋਈ 72000, ਮੌਤ ਦਾ ਅੰਕੜਾ 1540 ਤੋਂ ਪਾਰ

1540-people-died-in-pakistan

Corona in Pakistan: ਪਾਕਿਸਤਾਨ ਵਿਚ ਕੋਵਿਡ-19 ਮਹਾਮਾਰੀ ਹੁਣ ਭਿਆਨਕ ਰੂਪ ਲੈਂਦੀ ਜਾ ਰਹੀ ਹੈ। ਇੱਥੇ ਸੋਮਵਾਰ ਨੂੰ ਕੋਰੋਨਾਵਾਇਰਸ ਦੇ 2,964 ਨਵੇਂ ਮਰੀਜ਼ਾਂ ਦੇ ਨਾਲ ਪੀੜਤਾਂ ਦੀ ਗਿਣਤੀ 72,000 ਦੇ ਅੰਕੜੇ ਨੂੰ ਪਾਰ ਕਰ ਗਈ। ਜਦੋਂਕਿ ਪਿਛਲੇ 24 ਘੰਟਿਆਂ ਵਿੱਚ 60 ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 1,543 ਹੋ ਗਈ। ਰਾਸ਼ਟਰੀ ਸਿਹਤ ਸੇਵਾਵਾਂ ਮੰਤਰਾਲੇ ਦੇ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਇਨਫੈਕਸ਼ਨ ਦੇ 2,964 ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਦੇਸ਼ ਭਰ ਵਿੱਚ ਪੀੜਤਾਂ ਦੀ ਗਿਣਤੀ 72,460 ਹੋ ਗਈ।ਜਦਕਿ ਪਿਛਲੇ 24 ਘੰਟਿਆਂ ਦੌਰਾਨ 60 ਹੋਰ ਮੌਤਾਂ ਹੋਣ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 1,543 ਹੋ ਗਈ।

ਇਹ ਵੀ ਪੜ੍ਹੋ: Japan Earthquake News: ਜਾਪਾਨ ਵਿੱਚ ਅੱਜ ਸਵੇਰੇ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਮੰਤਰਾਲੇ ਦੇ ਮੁਤਾਬਕ ਸਿੰਧ ਵਿੱਚ 28,245, ਪੰਜਾਬ ਵਿੱਚ 26,240, ਖੈਬਰ-ਪਖਤੂਨਖਵਾ ਵਿੱਚ 10,027, ਬਲੋਚਿਸਤਾਨ ਵਿੱਚ 4,393, ਇਸਲਾਮਾਬਾਦ ਵਿੱਚ 2,589, ਗਿਲਗਿਤ-ਬਾਲਟਿਸਤਾਨ ਵਿੱਚ 711, ਅਤੇ ਮਕਬੂਜ਼ਾ ਕਸ਼ਮੀਰ ਵਿੱਚ 255 ਮਾਮਲੇ ਸਾਹਮਣੇ ਆਏ ਹਨ। ਮੰਤਰਾਲੇ ਨੇ ਦੱਸਿਆ ਕਿ ਵਾਇਰਸ ਤੋਂ ਹੁਣ ਤੱਕ 26,083 ਮਰੀਜ਼ ਠੀਕ ਹੋ ਚੁੱਕੇ ਹਨ। ਅਧਿਕਾਰੀਆਂ ਨੇ ਪਿਛਲੇ 24 ਘੰਟਿਆਂ ਦੌਰਾਨ 14,398 ਸਮੇਤ 561,136 ਟੈਸਟ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਮਈ ਦੇ ਮਹੀਨੇ ਵਿਚ ਇੱਥੇ ਤਕਰੀਬਨ 52,000 ਨਵੇਂ ਕੋਰੋਨਾਵਾਇਰਸ ਮਾਮਲੇ ਦਰਜ ਕੀਤੇ ਗਏ ਸਨ, ਜਿਨ੍ਹਾਂ ਦੀ ਗਿਣਤੀ 17,699 ਤੋਂ ਵੱਧ ਕੇ 69,474 ਹੋ ਗਈ ਹੈ। ਜਦੋਂਕਿ ਮਰਨ ਵਾਲਿਆਂ ਦੀ ਗਿਣਤੀ 408 ਤੋਂ ਵਧ ਕੇ 1,483 ਹੋ ਗਈ ਹੈ।

World News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ