Canada News: ਕੈਨੇਡਾ ਦੇ ਵੈਨਕੂਵਰ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ, 2 ਪੰਜਾਬੀ ਨੌਜਵਾਨਾਂ ਦੀ ਮੌਤ

2-punjabi-youth-died-in-accident-in-canada

Canada News: ਕੈਨੇਡਾ ਦੇ ਸ਼ਹਿਰ ਵੈਨਕੂਵਰ ਨੇੜੇ ਬੀਤੇ ਦਿਨ ਵਾਪਰੇ ਸੜਕ ਹਾਦਸੇ ’ਚ ਮਾਛੀਵਾੜਾ ਦੇ ਨੌਜਵਾਨ ਗਿਆਨ ਸਿੰਘ (21) ਅਤੇ ਮੋਹਾਲੀ ਜ਼ਿਲ੍ਹੇ ਨਾਲ ਸਬੰਧਿਤ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਦੇ ਟਰੱਸਟੀ ਗੁਰਭਗਤ ਸਿੰਘ ਨਾਮਧਾਰੀ ਦਾ ਨੌਜਵਾਨ ਲੜਕਾ ਗਿਆਨ ਸਿੰਘ ਕੈਨੇਡਾ ਵਿਖੇ ਮਕੈਨੀਕਲ ਇੰਜਨੀਅਰ ਦੀ ਪੜ੍ਹਾਈ ਕਰਦਾ ਸੀ ਅਤੇ ਵੈਨਕੂਵਰ ਵਿਖੇ ਰਹਿੰਦਾ ਸੀ।

ਇਹ ਵੀ ਪੜ੍ਹੋ: USA News: ਅਮਰੀਕਾ ਵਿੱਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਲਈ ਮਾੜੀ ਖ਼ਬਰ, ਵਾਪਿਸ ਭੇਜਿਆ ਜਾ ਸਕਦਾ ਘਰ

ਬੀਤੇ ਦਿਨ ਉਹ ਆਪਣੇ ਦੋਸਤ ਨਾਲ ਕਾਰ ’ਤੇ ਸਵਾਰ ਹੋ ਕੇ ਘੁੰਮਣ ਲਈ ਗਿਆ ਅਤੇ ਜਦੋਂ ਉਹ ਵਾਪਸ ਪਰਤ ਰਹੇ ਸਨ ਤਾਂ ਉਨ੍ਹਾਂ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਕੇ ਇੱਕ ਟਰੱਕ ਨਾਲ ਟਕਰਾ ਗਈ, ਜਿਸ ‘ਚ ਨੌਜਵਾਨ ਗਿਆਨ ਸਿੰਘ ਨਾਮਧਾਰੀ ਅਤੇ ਉਸ ਦੇ ਦੋਸਤ ਦੀ ਮੌਤ ਹੋ ਗਈ। ਕੈਨੇਡਾ ਪੁਲਸ ਵੱਲੋਂ ਹਾਦਸੇ ਤੋਂ ਬਾਅਦ ਮ੍ਰਿਤਕਾਂ ਦੀਆਂ ਲਾਸ਼ਾਂ ਤੋਂ ਮਿਲੇ ਪਛਾਣ ਪੱਤਰ ਦੇ ਅਧਾਰ ’ਤੇ ਉੱਥੇ ਰਹਿੰਦੇ ਰਿਸ਼ਤੇਦਾਰਾਂ ਨਾਲ ਸੰਪਰਕ ਕਰਕੇ ਜਾਣਕਾਰੀ ਦਿੱਤੀ ਗਈ।

ਨੌਜਵਾਨ ਗਿਆਨ ਸਿੰਘ ਦੀ ਮੌਤ ਤੋਂ ਬਾਅਦ ਮਾਛੀਵਾੜਾ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਉਸ ਦੇ ਪਿਤਾ ਗੁਰਭਗਤ ਸਿੰਘ ਨਾਮਧਾਰੀ ਜੋ ਕਿ ਇਸ ਸਮੇਂ ਸ੍ਰੀ ਭੈਣੀ ਸਾਹਿਬ ਵਿਖੇ ਰਹਿੰਦੇ ਹਨ, ਨਾਲ ਭਾਰੀ ਗਿਣਤੀ ’ਚ ਲੋਕਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਨੌਜਵਾਨ ਦੀ ਮੌਤ ’ਤੇ ਨਾਮਧਾਰੀ ਭਾਈਚਾਰੇ ਵੱਲੋਂ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਤੋਂ ਇਲਾਵਾ ਪਰਿਵਾਰ ਨਾਲ ਸਬੰਧ ਰੱਖਣ ਵਾਲੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆ, ਸਵਾਮੀ ਸੂਰੀਆ ਪ੍ਰਤਾਪ ਸਿੰਘ, ਡਾ. ਆਰ.ਕੇ., ਕਲੋਨਾਈਜ਼ਰ ਭੁਪਿੰਦਰ ਸਿੰਘ ਨੇ ਕਿਹਾ ਕਿ ਨੌਜਵਾਨ ਗਿਆਨ ਸਿੰਘ ਇੱਕ ਹੋਣਹਾਰ ਤੇ ਬਹੁਤ ਹੀ ਮਿਲਣਸਾਰ ਸੁਭਾਅ ਦਾ ਮਾਲਕ ਸੀ, ਜਿਸ ਦੀ ਅਚਨਚੇਤ ਮੌਤ ਨੇ ਸਭ ਨੂੰ ਝਿੰਜੋੜ ਕੇ ਰੱਖ ਦਿੱਤਾ ਹੈ।

World News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ