Afghanistan ਦੇ ਕਾਬੁਲ ਵਿੱਚ ਗੁਰਦੁਆਰੇ ਤੇ ਹੋਇਆ ਹਮਲਾ, 27 ਸਿੱਖ ਸ਼ਰਧਾਲੂਆਂ ਦੀ ਹੋਈ ਮੌਤ

27 Sikh Devotees Died in Afghanistan Gurudwara Attack

ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਅੱਤਵਾਦੀਆਂ ਨੇ ਬੁੱਧਵਾਰ ਨੂੰ ਇਕ ਗੁਰਦੁਆਰੇ ਨੂੰ ਨਿਸ਼ਾਨਾ ਬਣਾਇਆ। ਫਿਦਾਈਨ ਹਮਲਾ ਬੁਧਵਾਰ ਸਵੇਰੇ 7.30 ਵਜੇ ਹੋਇਆ ਜਦੋਂ ਸਿੱਖ ਭਾਈਚਾਰੇ ਦੇ ਸੈਂਕੜੇ ਲੋਕ ਇਥੇ ਅਰਦਾਸ ਕਰਨ ਲਈ ਇਕੱਠੇ ਹੋਏ। ਧਮਾਕੇ ਵਿਚ 27 ਸ਼ਰਧਾਲੂਆਂ ਦੀ ਮੌਤ ਹੋ ਗਈ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਗੁਰਦੁਆਰਾ ਦੀ ਘੇਰਾਬੰਦੀ ਕੀਤੀ ਅਤੇ ਜਵਾਬੀ ਕਾਰਵਾਈ ਕਰਦਿਆਂ ਚਾਰ ਅੱਤਵਾਦੀਆਂ ਨੂੰ ਮਾਰ ਦਿੱਤਾ। 8 ਤੋਂ ਵੱਧ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। 40 ਤੋਂ ਵੱਧ ਸ਼ਰਧਾਲੂ ਫਸੇ ਹੋਏ ਹਨ।

ਇਸਲਾਮਿਕ ਸਟੇਟ (ਆਈ.ਐਸ) ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਦੱਸ ਦੇਈਏ ਕਿ ਅਫਗਾਨਿਸਤਾਨ ਵਿੱਚ ਲਗਭਗ 300 ਸਿੱਖ ਪਰਿਵਾਰ ਰਹਿੰਦੇ ਹਨ। ਕਾਬੁਲ ਅਤੇ ਜਲਾਲਾਬਾਦ ਵਿਚ ਉਨ੍ਹਾਂ ਦੀ ਗਿਣਤੀ ਵਧੇਰੇ ਹੈ। ਇਨ੍ਹਾਂ ਦੋਹਾਂ ਸ਼ਹਿਰਾਂ ਵਿਚ ਗੁਰੂਦਵਾਰਾ ਵੀ ਹਨ।

27 Sikh Devotees Died in Afghanistan Gurudwara Attack

ਭਾਰਤ ਨੇ ਇਸ ਹਮਲੇ ਦੀ ਨਿੰਦਾ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ, “ਕੋਰੋਨਾਵਾਇਰਸ ਮਹਾਂਮਾਰੀ ਦੇ ਸਮੇਂ ਘੱਟਗਿਣਤੀ ਭਾਈਚਾਰਿਆਂ ਦੇ ਧਾਰਮਿਕ ਸਥਾਨਾਂ ‘ਤੇ ਅਜਿਹੇ ਕਾਇਰਤਾਵਾਦੀ ਹਮਲੇ ਅਪਰਾਧੀਆਂ ਅਤੇ ਉਨ੍ਹਾਂ ਦੇ ਮਾਲਕਾਂ ਦੀ ਸ਼ੈਤਾਨਿਕ ਮਾਨਸਿਕਤਾ ਨੂੰ ਦਰਸਾਉਂਦੇ ਹਨ।”

ਇਹ ਵੀ ਪੜ੍ਹੋ : MP Kamal Khera News: ਕੈਨੇਡਾ ਵਿੱਚ ਪੰਜਾਬੀ ਮੂਲ ਦੀ MP Kamal Khera ਨੂੰ Corona ਪੋਜ਼ੀਟਿਵ, ਆਈਸ਼ੋਲੇਸ਼ਨ ਵਾਰਡ ਵਿੱਚ ਭਰਤੀ

ਨਰਿੰਦਰਾ ਸਿੰਘ ਖਾਲਸਾ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਰਦੁਆਰੇ ਤੋਂ ਫੋਨ ਆਇਆ ਸੀ। ਫੋਨ ਕਰਨ ਵਾਲੇ ਨੇ ਕਿਹਾ ਕਿ 150 ਤੋਂ ਵੱਧ ਲੋਕ ਗੁਰਦੁਆਰੇ ਵਿੱਚ ਮੌਜੂਦ ਹਨ। ਤਾਲਿਬਾਨ ਦੇ ਬੁਲਾਰੇ ਜ਼ਬੀਹੁੱਲਾ ਮੁਜਾਹਿਦ ਨੇ ਟਵੀਟ ਕੀਤਾ- ਸੰਗਠਨ ਦਾ ਇਸ ਹਮਲੇ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਅਸੀਂ ਹਮਲਾ ਨਹੀਂ ਕੀਤਾ।

ਅਫਗਾਨਿਸਤਾਨ ਵਿਚ ਘੱਟਗਿਣਤੀ ਸਿੱਖਾਂ ਅਤੇ ਹਿੰਦੂਆਂ ਦੇ ਧਾਰਮਿਕ ਸਥਾਨਾਂ ‘ਤੇ ਅਕਸਰ ਹਮਲੇ ਹੁੰਦੇ ਰਹਿੰਦੇ ਹਨ। ਇਸ ਤੋਂ ਪਹਿਲਾਂ ਸਾਲ 2018 ਵਿੱਚ ਰਾਸ਼ਟਰਪਤੀ ਅਸ਼ਰਫ ਗਨੀ ਨੂੰ ਮਿਲਣ ਲਈ ਜਾ ਰਹੇ ਹਿੰਦੂਆਂ ਅਤੇ ਸਿੱਖਾਂ ਦੇ ਕਾਫਲੇ ਉੱਤੇ ਆਤਮਘਾਤੀ ਹਮਲਾ ਹੋਇਆ ਸੀ। ਇਸ ਵਿਚ 19 ਸਿੱਖ ਅਤੇ ਹਿੰਦੂ ਮਾਰੇ ਗਏ ਸਨ। ਇਸਲਾਮਿਕ ਸਟੇਟ (ਆਈ.ਐਸ.ਆਈ.ਐਸ) ਨੇ ਵੀ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਸਿੱਖ ਅਤੇ ਹਿੰਦੂ ਭਾਈਚਾਰੇ ਇਨ੍ਹਾਂ ਹਮਲਿਆਂ ਤੋਂ ਡਰੇ ਹੋਏ ਹਨ। ਵੱਡੀ ਗਿਣਤੀ ਵਿਚ ਸਿੱਖ ਅਤੇ ਹਿੰਦੂਆਂ ਨੇ ਦੇਸ਼ ਛੱਡਣ ਦਾ ਫੈਸਲਾ ਕੀਤਾ ਹੈ। ਤਿੰਨ ਸਾਲਾਂ ਵਿੱਚ ਬਹੁਤ ਸਾਰੇ ਪੀੜਤਾਂ ਨੇ ਭਾਰਤ ਤੋਂ ਸ਼ਰਨ ਲਈ ਹੈ।

World News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ