America News: ਜੌਰਜ ਫਲਾਈਡ ਦੀ ਮੌਤ ਦਾ ਮਜ਼ਾਕ ਉਡਾਉਣ ਤੇ 3 ਬ੍ਰਿਟਿਸ ਨੌਜਵਾਨਾਂ ਨੂੰ ਕੀਤਾ ਗਿਆ ਗ੍ਰਿਫਤਾਰ

3-british-youths-arrested-for-mocking-george-floyds-death

America News: ਅਮਰੀਕੀ ਗੈਰ ਗੋਰੇ ਨਾਗਰਿਕ ਜੌਰਜ ਫਲਾਈਡ ਦੀ ਮੌਤ ‘ਤੇ ਵਿਰੋਧ ਦੀ ਅੱਗ ਅਮਰੀਕਾ ਸਮੇਤ ਦੁਨੀਆ ਭਰ ਦੇ ਕਈ ਦੇਸ਼ਾਂ ਵਿਚ ਪਹੁੰਚ ਚੁੱਕੀ ਹੈ। ਲੋਕ ਗੋਰ-ਗੈਰ ਗੋਰੇ ਸਬੰਧੀ ਹੋਣ ਵਾਲੇ ਸਮਾਜਿਕ ਵਿਤਕਰੇ ਦੇ ਵਿਰੁੱਧ ਸੜਕਾਂ ‘ਤੇ ਉਤਰ ਕੇ ਪ੍ਰਦਰਸ਼ਨ ਕਰ ਰਹੇ ਹਨ। ਉੱਥੇ ਇਸ ਵਿਚ ਕੁਝ ਲੋਕ ਅਜਿਹੇ ਵੀ ਹਨ ਜੋ ਇੰਨੇ ਸੰਵੇਦਨਹੀਨ ਹਨ ਕਿ ਬੇਕਸੂਰ ਫਲਾਈਡ ਦੀ ਮੌਤ ਦਾ ਮਜ਼ਾਕ ਉਡਾ ਰਹੇ ਹਨ। ਲੰਡਨ ਵਿਚ ਅਜਿਹਾ ਕਰਨ ਵਾਲੇ ਤਿੰਨ ਬ੍ਰਿਟਿਸ਼ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

3-british-youths-arrested-for-mocking-george-floyds-death

ਮੀਡੀਆ ਰਿਪੋਰਟਾਂ ਮੁਤਾਬਕ ਤਿੰਨੇ ਨੌਜਵਾਨਾਂ ਨੂੰ ਸਮਾਜ ਵਿਚ ਨਫਰਤ ਫੈਲਾਉਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਤਿੰਨਾਂ ਨੇ ਸਨੈਪਚੈਟ ‘ਤੇ ਇਕ ਵੀਡੀਓ ਸ਼ੇਅਰ ਕੀਤਾ ਸੀ। ਵੀਡੀਓ ਵਿਚ ਤਿੰਨੇ ਫਲਾਈਡ ਦੀ ਮੌਤ ਦੀ ਨਕਲ ਕਰਦੇ ਦਿਸ ਰਹੇ ਹਨ। ਜਲਦੀ ਹੀ ਇਹ ਵੀਡੀਓ ਵਾਇਰਲ ਹੋ ਗਿਆ ਅਤੇ ਇਸ ਦਾ ਵਿਰੋਧ ਕੀਤਾ ਜਾਣ ਲੱਗਾ। ਵਿਰੋਧ ਵੱਧਦਾ ਦੇਖ ਲੰਡਨ ਪੁਲਸ ਨੇ ਕੇਸ ਦਰਜ ਕਰ ਲਿਆ ਅਤੇ ਤਿੰਨਾਂ ਦੇ ਸੋਸ਼ਲ ਮੀਡੀਆ ਅਕਾਊਂਟ ਨੂੰ ਬੰਦ ਕਰ ਦਿੱਤਾ ਗਿਆ। ਪੁਲਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਤਿੰਨਾਂ ਨੂੰ ਨਫਰਤ ਫੈਲਾਉਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਹੈ।

World News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ