ਵਿਦੇਸ਼

Corona in America: ਅਮਰੀਕਾ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ, ਇਕ ਦਿਨ ਵਿੱਚ 52000 ਨਵੇਂ ਮਾਮਲੇ ਆਏ ਸਾਹਮਣੇ

Corona in America: ਅਮਰੀਕਾ ਵਿਚ ਜਾਨਲੇਵਾ ਮਹਾਮਾਰੀ ਕੋਰੋਨਾਵਾਇਰਸ ਦਾ ਭਿਆਨਕ ਕਹਿਰ ਜਾਰੀ ਹੈ। ਇਸ ਮਹਾਮਾਰੀ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਅਮਰੀਕਾ ਵਿਚ ਬੀਤੇ 24 ਘੰਟਿਆਂ ਵਿਚ ਕੋਰੋਨਾਵਾਇਰਸ ਦੇ 52 ਹਜ਼ਾਰ ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਹ ਇਕ ਦਿਨ ਵਿਚ ਮਿਲਣ ਵਾਲੇ ਪੀੜਤ ਮਰੀਜ਼ਾਂ ਦੀ ਸਭ ਤੋਂ ਵੱਧ ਗਿਣਤੀ ਹੈ। ਇੱਥੇ ਕੋਰੋਨਾ ਪੀੜਤਾਂ ਦਾ ਅੰਕੜਾ 27 ਲੱਖ ਦੇ ਪਾਰ ਪਹੁੰਚ ਚੁੱਕਾ ਹੈ।

ਇਹ ਵੀ ਪੜ੍ਹੋ: International News: ਕੈਨੇਡਾ ਵਿੱਚ ਮੇਂਗ ਵਾਂਜ਼ੂ ਦੀ ਗ੍ਰਿਫਤਾਰੀ ਮਗਰੋਂ ਚੀਨੀ ਸਮਾਂ ਦੇ ਬਾਈਕਾਟ ਕਰਨ ਦੀ ਉੱਠੀ ਮੰਗ

ਅਮਰੀਕਾ ਦੇ ਟੈਕਸਾਸ, ਕੈਲੀਫੋਰਨੀਆ ਅਤੇ ਫਲੋਰੀਡਾ ਸਮੇਤ 14 ਸੂਬਿਆਂ ਵਿਚ ਕੋਰੋਨਾ ਦੇ ਮਾਮਲੇ ਜੂਨ ਮਹੀਨੇ ਵਿਚ ਦੁੱਗਣੇ ਹੋਏ ਹਨ। ਇਨਫੈਕਸ਼ਨ ਦੀ ਗੰਭੀਰਤਾ ਦਾ ਅੰਦਾਜ਼ਾ ਇਸੇ ਗੱਲ ਨਾਲ ਲਗਾਇਆ ਜਾ ਸਕਦਾ ਹੈ ਕਿ ਟੈਕਸਾਸ ਅਤੇ ਅਰੀਜ਼ੋਨਾ ਸੂਬੇ ਦੇ ਕੁਝ ਸ਼ਹਿਰਾਂ ਵਿਚ ਆਈ.ਸੀ.ਯੂ. ਵਿਚ ਬੈੱਡਾਂ ਦੀ ਕਮੀ ਹੋ ਗਈ ਹੈ। ਵਰਲਡ ਓ ਮੀਟਰ ਦੇ ਤਾਜ਼ਾ ਅੰਕੜਿਆਂ ਦੇ ਮੁਤਾਬਕ ਅਮਰੀਕਾ ਵਿਚ ਕੋਰੋਨਾਵਾਇਰਸ ਨਾਲ ਪੀੜਤਾਂ ਲੋਕਾਂ ਦੀ ਗਿਣਤੀ 2,779,953 ਹੋ ਚੁੱਕੀ ਹੈ ਜਦਕਿ ਇਹਨਾਂ ਵਿਚੋਂ 7 ਲੱਖ 29 ਹਜ਼ਾਰ ਲੋਕ ਸਿਹਤਮੰਦ ਵੀ ਹੋਏ ਹਨ।

ਅਮਰੀਕਾ ਵਿਚ ਮਰਨ ਵਾਲਿਆਂ ਦੀ ਗਿਣਤੀ 130,798 ਹੋ ਗਈ ਹੈ। ਜੌਨਸ ਹਾਪਕਿਨਜ਼ ਯੂਨੀਵਰਸਿਟੀ ਦੇ ਮੁਤਾਬਕ ਅਮਰੀਕਾ ਵਿਚ ਹੁਣ ਤੱਕ 3,28,27,359 ਲੋਕਾਂ ਦਾ ਟੈਸਟ ਕੀਤਾ ਜਾ ਚੁੱਕਾ ਹੈ। ਉੱਥੇ ਦੇਸ਼ ਵਿਚ ਛੂਤਕਾਰੀ ਰੋਗਾਂ ਦੇ ਸਭ ਤੋਂ ਵੱਡੇ ਮਾਹਰ ਡਾਕਟਰ ਐਨਥਨੀ ਫੌਸੀ ਨੇ ਕਿਹਾ ਹੈ ਕਿ ਮਹਾਮਾਰੀ ‘ਤੇ ਕੰਟਰੋਲ ਹੁੰਦਾ ਨਹੀਂ ਦਿਸ ਰਿਹਾ। ਇਨਫੈਕਸ਼ਨ ਦਾ ਖਤਰਾ ਪੂਰੇ ਦੇਸ਼ ਨੂੰ ਖਤਰੇ ਵਿਚ ਪਾ ਸਕਦਾ ਹੈ। ਉਹਨਾਂ ਨੇ ਆਉਣ ਵਾਲੇ ਦਿਨਾਂ ਵਿਚ ਰੋਜ਼ਾਨਾ ਇਕ ਲੱਖ ਮਰੀਜ਼ਾਂ ਦੇ ਪੀੜਤ ਹੋਣ ਦੀ ਚਿਤਾਵਨੀ ਵੀ ਦਿੱਤੀ।

ਇਹ ਵੀ ਪੜ੍ਹੋ: Mexico Attack News: ਮੈਕਸੀਕੋ ਦੇ ਨਸ਼ਾ ਮੁਕਤੀ ਕੇਂਦਰ ਤੇ ਹਮਲਾ, ਹਮਲੇ ਵਿੱਚ 24 ਲੋਕਾਂ ਦੀ ਹੋਈ ਮੌਤ ਅਤੇ 7 ਜ਼ਖਮੀ

ਇੱਥੇ ਦੱਸ ਦਈਏ ਕਿ ਦੁਨੀਆ ਭਰ ਵਿਚ ਕੋਰੋਨਾ ਪੀੜਤਾਂ ਦਾ ਅੰਕੜਾ 10,809,998 ਹੋ ਚੁੱਕਾ ਹੈ ਜਦਕਿ 6,032,381 ਲੋਕ ਠੀਕ ਵੀ ਹੋਏ ਹਨ। ਵਾਇਰਸ ਨਾਲ ਦੁਨੀਆ ਵਿਚ ਹੁਣ ਤੱਕ 519,050 ਲੋਕਾਂ ਦੀ ਮੌਤ ਹੋ ਚੁੱਕੀ ਹੈ। ਵਿਗਿਆਨੀ ਦਿਨ-ਰਾਤ ਇਸ ਦੇ ਇਲਾਜ ਲਈ ਵੈਕਸੀਨ ਬਣਾਉਣ ਵਿਚ ਜੁਟੇ ਹੋਏ ਹਨ ਪਰ ਉਹਨਾਂ ਨੂੰ ਸਫਲਤਾ ਹਾਸਲ ਨਹੀਂ ਹੋਈ ਹੈ।

World News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago