Corona in America: Corona ਦੇ ਕਾਰਨ ਬਣੇ ਹਾਲਾਤਾਂ ਨੂੰ ਦੇਖਦੇ ਹੋਏ ਅਮਰੀਕਾ ਨੇ H-1 ਵੀਜ਼ਾ ਧਾਰਕਾਂ ਨੂੰ ਦਿੱਤੀ ਰਾਹਤ ਦੀ ਖ਼ਬਰ

america-gives-big-relief-to-these-peoples

Corona in America: ਅਮਰੀਕੀ ਸਰਕਾਰ ਨੇ ਅਸਥਾਈ ਵਰਕ ਵੀਜ਼ਾ ‘ਤੇ ਇੱਥੇ ਪੁੱਜੇ ਹਜ਼ਾਰਾਂ ਦੀ ਗਿਣਤੀ ਵਿਚ ਉਨ੍ਹਾਂ ਭਾਰਤੀਆਂ ਨੂੰ ਇਕ ਵੱਡੀ ਰਾਹਤ ਦਿੱਤੀ ਹੈ ਜੋ Coronavirus ਕਾਰਨ ਇੱਥੇ ਹੀ ਫਸ ਗਏ ਹਨ। ਅਮਰੀਕੀ ਪ੍ਰਸ਼ਾਸਨ ਨੇ ਐੱਚ-1 ਬੀ ਵੀਜ਼ਾ ਦੀ ਮਿਆਦ ਵਧਾਉਣ ਅਤੇ ਦੇਸ਼ ਵਿਚ ਵਧੇਰੇ ਸਮੇਂ ਤਕ ਬਣੇ ਰਹਿਣ ਦੀ ਅਪੀਲ ਨੂੰ ਸਵਿਕਾਰ ਕਰਨ ਦਾ ਫੈਸਲਾ ਲਿਆ ਹੈ।

ਇਹ ਵੀ ਪੜ੍ਹੋ: Corona in China: ਚੀਨ ਵਿੱਚ Corona ਨੇ ਢਾਹਿਆ ਕਹਿਰ, 24 ਘੰਟਿਆਂ ਵਿੱਚ 89 ਨਵੇਂ ਮਾਮਲੇ ਆਏ ਸਾਹਮਣੇ

ਅਮਰੀਕੀ ਹੋਮਲੈਂਡ ਸਕਿਓਰਿਟੀ ਵਿਭਾਗ ਨੇ H-1 ਬੀ ਵੀਜ਼ਾ ਦੀ ਮਿਆਦ ਵਧਾਉਣ ਦੇ ਸਬੰਧ ਵਿਚ ਇਕ ਨਵੀਂ ਸੂਚਨਾ ਜਾਰੀ ਕੀਤੀ ਹੈ। ਇਸ ਵਿਚ ਕਿਹਾ ਗਿਆ ਹੈ ਕਿ ਕੋਰੋਨਾ ਵਾਇਰਸ ਮਹਾਮਾਰੀ ਦੇ ਚੱਲਦਿਆਂ ਵੀਜ਼ਾ ‘ਤੇ ਆਉਣ ਵਾਲਿਆਂ ਦੇ ਸਾਹਮਣੇ ਇਸ ਸਮੇਂ ਕੁਝ ਮੁਸ਼ਕਲਾਂ ਹਨ। ਅਮਰੀਕਾ ਦੀ ਨਾਗਰਿਕਤਾ ਅਤੇ ਇਮੀਗ੍ਰੇਸ਼ਨ ਸੇਵਾ ਮੁਤਾਬਕ ਉਸ ਦੇ ਦੇਸ਼ ਦੀ ਐੱਚ-1 ਬੀ ਯੋਜਨਾ ਦਾ ਦੁਨੀਆ ਵਿਚ ਸਭ ਤੋਂ ਜ਼ਿਆਦਾ ਫਾਇਦਾ ਭਾਰਤੀ ਲੋਕਾਂ ਨੂੰ ਮਿਲ ਰਿਹਾ ਹੈ।

ਅਮਰੀਕੀ ਪ੍ਰਸ਼ਾਸਨ ਨੇ ਇਹ ਐਲਾਨ ਅਜਿਹੇ ਸਮੇਂ ਕੀਤਾ ਹੈ ਜਦ ਪੂਰੀ ਦੁਨੀਆ ਨੇ ਆਪਣੀਆਂ ਸਰਹੱਦਾਂ ਨੂੰ ਸੀਲ ਕੀਤਾ ਹੋਇਆ ਹੈ ਤੇ ਕੌਮਾਂਤਰੀ ਉਡਾਣਾਂ ਪੂਰੀ ਤਰ੍ਹਾਂ ਬੰਦ ਹਨ। ਯਾਤਰਾ ਪਾਬੰਦੀ ਦੇ ਚੱਲਦਿਆਂ ਕਈ ਐੱਚ-1ਬੀ ਵੀਜ਼ਾ ਹੋਲਡਰ ਅਮਰੀਕਾ ਵਿਚ ਫਸ ਗਏ ਹਨ। ਉਨ੍ਹਾਂ ਦਾ ਵੀਜ਼ਾ ਪਰਮਿਟ ਵੀ ਖਤਮ ਹੋਣ ਵਾਲਾ ਹੈ। ਅਮਰੀਕਾ ਦੇ ਅੰਦਰੂਨੀ ਸੁਰੱਖਿਆ ਵਿਭਾਗ ਜਲਦੀ ਹੀ ਵੀਜ਼ਾ ਮਿਆਦ ਵਧਾਉਣ ਦੀ ਅਪੀਲ ਸਵਿਕਾਰ ਕਰਨਾ ਸ਼ੁਰੂ ਕਰ ਦੇਣਗੇ।

World News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ