World Accident News: ਮਿਸਰ ਦੀ ਰਾਜਧਾਨੀ ਕਾਹਿਰਾ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ, 16 ਲੋਕਾਂ ਦੀ ਮੌਤ

at-least-15-killed-in-accident-in-egypt

World Accident News: ਜਾਨਲੇਵਾ ਕੋਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਦੇ ਲਈ ਕਰਫਿਊ ਲਗਾਉਣ ਦੌਰਾਨ ਮਿਸਰ ਦੀ ਰਾਜਧਾਨੀ ਕਾਹਿਰਾ ਵਿਚ ਕਈ ਕਾਰਾਂ ਦੀ ਆਪਸ ਵਿਚ ਟੱਕਰ ਹੋ ਗਈ। ਇਸ ਭਿਆਨਕ ਟੱਕਰ ਦੌਰਾਨ 16 ਲੋਕਾਂ ਦੀ ਮੌਤ ਹੋ ਗਈ ਤੇ 15 ਹੋਰ ਜ਼ਖਮੀ ਹੋ ਗਏ। ਸਥਾਨਕ ਮੀਡੀਆ ਰਿਪੋਰਟ ਮੁਤਾਬਕ ਬੁੱਧਵਾਰ ਦੇਰ ਰਾਤ ਇਹ ਹਾਦਸਾ ਹੋਇਆ ਹੈ। ਜਾਨਲੇਵਾ ਕੋਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਬੁੱਧਵਾਰ ਸ਼ਾਮ 7 ਵਜੇ ਤੋਂ ਕਰਫਿਊ ਲਾਗੂ ਹੋਣ ਤੋਂ ਕੁਝ ਘੰਟੇ ਬਾਅਦ ਇਹ ਹਾਦਸਾ ਹੋਇਆ। ਜ਼ਖਮੀਆਂ ਦੇ ਨੇੜੇ ਦੇ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਹੈ। ਪੁਲਸ ਘਟਨਾ ਦਾ ਪਤਾ ਲਾਉਣ ਦੇ ਲਈ ਜਾਂਚ ਕਰ ਰਹੀ ਹੈ।

World News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ