Attack in Kabul: ਕਾਬੁਲ ਵਿੱਚ ਬੰਦੂਕਧਾਰੀਆਂ ਨੇ ਗੁਰਦੁਆਰੇ ਵਿੱਚ ਦਾਖਲ ਹੋ ਕੇ ਕੀਤਾ ਹਮਲਾ, 11 ਲੋਕਾਂ ਦੀ ਮੌਤ `

attack-in-kabul-on-sikh-community

Attack in Kabul: ਬੁੱਧਵਾਰ ਨੂੰ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਗੁਰਦੁਆਰੇ ‘ਚ ਦਾਖਲ ਹੋ ਕੇ ਬੰਦੂਕਧਾਰੀਆਂ ਨੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਇਸ ਹਮਲੇ ਨਾਲ ਘੱਟੋ-ਘੱਟ 11 ਲੋਕਾਂ ਦੀ ਮੌਤ ਹੋਣ ਦਾ ਖਦਸ਼ਾ ਹੈ। ਉਂਝ ਅਜੇ ਤੱਕ ਚਾਰ ਮੌਤਾਂ ਦੀ ਹੀ ਪੁਸ਼ਟੀ ਹੋਈ ਹੈ। ਇਹ ਜਾਣਕਾਰੀ ਇੱਕ ਸਿੱਖ ਸੰਸਦ ਮੈਂਬਰ ਨੇ ਦਿੱਤੀ ਹੈ।

ਇਹ ਵੀ ਪੜ੍ਹੋ: Corona Virus Updates: ਰੋਗੀ 59,000 ਲੋਕਾਂ ਵਿਚ ਫੈਲਾ ਸਕਦਾ ਹੈ Corona, ਇਸ ਲਈ ਲੋਕਾਂ ਤੋਂ ਦੂਰ ਰਹਿਣਾ ਜਰੂਰੀ

ਅਫਗਾਨਿਸਤਾਨ ਦੇ ਗ੍ਰਹਿ ਮੰਤਰਾਲੇ ਨੇ ਕਿਹਾ ਕਿ ਪੁਲਿਸ ਨੇ ਤੁਰੰਤ ਜਵਾਬ ਦਿੱਤਾ, ਉਹ ਮੌਕੇ ‘ਤੇ ਪਹੁੰਚ ਗਈ ਹੈ ਪਰ ਗੋਲੀਬਾਰੀ ਅਜੇ ਵੀ ਜਾਰੀ ਹੈ। ਸੰਸਦ ਮੈਂਬਰ ਨਰਿੰਦਰ ਸਿੰਘ ਖਾਲਸਾ ਨੇ ਕਿਹਾ ਕਿ ਗੁਰਦੁਆਰੇ ਅੰਦਰ ਇੱਕ ਵਿਅਕਤੀ ਨੇ ਉਨ੍ਹਾਂ ਨੂੰ ਬੁਲਾਇਆ ਤੇ ਹਮਲੇ ਬਾਰੇ ਦੱਸਿਆ। ਇਸ ਤੋਂ ਬਾਅਦ ਉਹ ਮਦਦ ਲਈ ਘਟਨਾ ਵਾਲੀ ਥਾਂ ਗਏ।

ਉਨ੍ਹਾਂ ਕਿਹਾ ਕਿ ਹਮਲੇ ਸਮੇਂ ਗੁਰਦੁਆਰੇ ਅੰਦਰ ਤਕਰੀਬਨ 150 ਲੋਕ ਸੀ ਤੇ ਹਮਲੇ ਵਿੱਚ ਘੱਟੋ-ਘੱਟ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਖਾਲਸਾ ਨੇ ਕਿਹਾ ਕਿ ਪੁਲਿਸ ਹਮਲਾਵਰਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕਰ ਰਹੀ ਹੈ। ਅਜੇ ਤੱਕ ਕਿਸੇ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਪਰ ਤਾਲਿਬਾਨ ਦੇ ਬੁਲਾਰੇ ਜੁਬੀਹੁੱਲਾਹ ਮੁਜਾਹਿਦ ਨੇ ਟਵੀਟ ਕੀਤਾ ਕਿ ਹਮਲੇ ‘ਚ ਤਾਲਿਬਾਨ ਦਾ ਕੋਈ ਹੱਥ ਨਹੀਂ।

World News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ