USA News: ਅਮਰੀਕਾ ਵਿੱਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਲਈ ਮਾੜੀ ਖ਼ਬਰ, ਵਾਪਿਸ ਭੇਜਿਆ ਜਾ ਸਕਦਾ ਘਰ

bad-news-for-indian-students-studying-in-us-can-be-sent-back-home

USA News: ਅਮਰੀਕਾ ਵਿਚ ਪੜ੍ਹਾਈ ਕਰਨ ਵਾਲੇ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝੱਟਕਾ ਲੱਗ ਸਕਦਾ ਹੈ। ਦਰਅਸਲ ਅਮਰੀਕਾ ਸਾਰੇ ਵਿਦੇਸ਼ੀ ਵਿਦਿਆਰਥੀਆਂ ਨੂੰ ਵਾਪਸ ਘਰ ਭੇਜਣ ਦੀ ਯੋਜਨਾ ‘ਤੇ ਵਿਚਾਰ ਕਰ ਰਿਹਾ ਹੈ। ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਅਮਰੀਕਾ ਨੇ ਵਿਦਿਆਰਥੀ ਵੀਜ਼ਾ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ। ਅਮਰੀਕਾ ਨੇ ਸੋਮਵਾਰ ਨੂੰ ਅਜਿਹੇ ਵਿਦਿਆਰਥੀਆਂ ਤੋਂ ਵਿਦਿਆਰਥੀ ਵੀਜ਼ਾ ਵਾਪਸ ਲੈਣ ਦੀ ਘੋਸ਼ਣਾ ਕੀਤੀ ਹੈ, ਜਿਨ੍ਹਾਂ ਦੀ ਕਲਾਸ ਕੋਰੋਨਾ ਕਾਰਨ ਸਿਰਫ ਆਨਲਾਈਨ ਮਾਡਲ ‘ਤੇ ਹੋ ਰਹੀ ਹੈ।

ਇਹ ਵੀ ਪੜ੍ਹੋ: Bubonic Plague News: ਚੀਨ ਵਿੱਚ Corona ਤੋਂ ਬਿਊਬਾਨਿਕ ਪਲੇਗ ਨੇ ਦਿੱਤੀ ਦਸਤਕ, ਸਰਕਾਰ ਵਲੋਂ ਹਾਈ ਅਲਰਟ ਜਾਰੀ

ਇਕ ਰਿਪੋਰਟ ਮੁਤਾਬਕ ਇਮੀਗ੍ਰੇਸ਼ਨ ਅਤੇ ਕਸਟਮ ਐਨਫੋਰੋਸਮੈਂਟ (ਆਈ.ਸੀ.ਈ.) ਵੱਲੋਂ ਇਕ ਬਿਆਨ ਜਾਰੀ ਕਰਕੇ ਕਿਹਾ ਗਿਆ ਕਿ ਨਾਨਇਮੀਗ੍ਰੇਟ (ਗੈਰ ਪ੍ਰਵਾਸੀ) F-1 ਅਤੇ M-1 ਵਿਦਿਆਰਥੀਆਂ ਨੂੰ ਪ੍ਰਵੇਸ਼ ਨਹੀਂ ਦਿੱਤਾ ਜਾਵੇਗਾ ਜਿਨ੍ਹਾਂ ਦੀ ਸਿਰਫ ਆਨਲਾਈਨ ਕਲਾਸਾਂ ਚੱਲ ਰਹੀਆਂ ਹਨ। ਵਿਭਾਗ ਅਨੁਸਾਰ ਅਜਿਹੇ ਵਿਦਿਆਰਥੀਆਂ ਨੂੰ ਅਮਰੀਕਾ ਵਿਚ ਪ੍ਰਵੇਸ਼ ਦੀ ਇਜਾਜ਼ਤ ਨਹੀਂ ਹੋਵੇਗੀ ਜਾਂ ਫਿਰ ਜੇਕਰ ਉਹ ਅਜੇ ਵੀ ਅਮਰੀਕਾ ਵਿਚ ਰਹਿ ਰਹੇ ਹਨ ਤਾਂ ਉਨ੍ਹਾਂ ਨੂੰ ਅਮਰੀਕਾ ਛੱਡ ਕੇ ਆਪਣੇ ਦੇਸ਼ ਜਾਣਾ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਉਹ ਅਜਿਹਾ ਨਹੀਂ ਕਰਦੇ ਹਨ ਤਾਂ ਵਿਦਿਆਰਥੀਆਂ ਨੂੰ ਇਸ ਦੇ ਨਤੀਜੇ ਭੁਗਤਣੇ ਪੈ ਸਕਦੇ ਹਨ।

World News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ