ਵਿਦੇਸ਼

Lebanon Blast Updates News: ਲੇਬਨਾਨ ਦੀ ਰਾਜਧਾਨੀ ਬੇਰੂਤ ਵਿੱਚ ਹੋਏ ਧਮਾਕੇ ਤੋਂ ਬਾਅਦ ਇਹਨਾਂ ਵੱਡੇ ਦੇਸ਼ਾਂ ਨੇ ਕੀਤੀ ਮੱਦਦ ਦੀ ਪੇਸ਼ਕਸ਼

Lebanon Blast Updates News: ਲੇਬਨਾਨ ਦੀ ਰਾਜਧਾਨੀ ਬੇਰੂਤ ‘ਚ ਹੋਏ ਭਿਆਨਕ ਧਮਾਕੇ ਤੋਂ ਬਾਅਦ ਸਰਕਾਰ ਨੇ ਦੋ ਹਫਤਿਆਂ ਲਈ ਐਮਰਜੈਂਸੀ ਦੀ ਘੋਸ਼ਣਾ ਕਰ ਦਿੱਤੀ ਹੈ ਅਤੇ ਇਸ ਦੌਰਾਨ ਫੌਜ ਨੂੰ ਕਈ ਅਧਿਕਾਰ ਦਿੱਤੇ ਗਏ ਹਨ। ਸਰਕਾਰ ਨੇ ਬੁੱਧਵਾਰ ਨੂੰ ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਇਸ ਦਾ ਐਲਾਨ ਕੀਤਾ। ਸਰਕਾਰ ਨੇ ਕਿਹਾ ਕਿ ਬੇਰੂਤ ਬੰਦਰਗਾਹ ਦੇ ਕਈ ਅਧਿਕਾਰੀਆਂ ਨੂੰ ਉਦੋਂ ਤਕ ਨਜ਼ਰਬੰਦ ਰੱਖਿਆ ਜਾ ਰਿਹਾ ਹੈ ਜਦੋਂ ਤਕ ਇਸ ਗੱਲ ਦੀ ਜਾਂਚ ਨਹੀਂ ਕੀਤੀ ਜਾਂਦੀ ਕਿ ਕਿਵੇਂ ਬੰਦਰਗਾਹ ‘ਚ 2750 ਟਨ ਅਮੋਨੀਅਮ ਨਾਈਟ੍ਰੇਟ ਲਿਆਂਦਾ ਗਿਆ।

ਇਹ ਵੀ ਪੜ੍ਹੋ: Donald Trump Twitter News: ਟਵਿੱਟਰ ਨੇ ਡੋਨਾਲਡ ਟਰੰਪ ਨੂੰ ਦਿੱਤਾ ਵੱਡਾ ਝਟਕਾ, ਅਕਾਊਂਟ ਨੂੰ ਅਸਥਾਈ ਸਮੇਂ ਲਈ ਕੀਤਾ ਸਸਪੈਂਡ

ਮੰਨਿਆ ਜਾ ਰਿਹਾ ਹੈ ਕਿ ਇਹ ਧਮਾਕਾ ਲਾਪਰਵਾਹੀ ਕਾਰਨ ਹੋਇਆ ਹੈ। ਇਸ ਘਟਨਾ ਵਿੱਚ 100 ਤੋਂ ਵੱਧ ਲੋਕ ਮਾਰੇ ਗਏ ਅਤੇ ਲਗਭਗ 4,000 ਲੋਕ ਜ਼ਖਮੀ ਹੋਏ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਲੇਬਨਾਨ ਦੇ ਲੋਕਾਂ ਨਾਲ ਹਮਦਰਦੀ ਜ਼ਾਹਰ ਕੀਤੀ ਹੈ। ਉਨ੍ਹਾਂ ਇਸ ਭਿਆਨਕ ਵਿਸਫੋਟ ਤੋਂ ਬਾਅਦ ਦੇਸ਼ ਨੂੰ ਮਾਨਵਤਾਵਾਦੀ ਸਹਾਇਤਾ ਭੇਜਣ ਦੀ ਪੇਸ਼ਕਸ਼ ਕੀਤੀ ਹੈ।

ਬੇਰੂਤ ਵਿੱਚ ਹੋਏ ਭਿਆਨਕ ਧਮਾਕੇ ਤੋਂ ਇੱਕ ਦਿਨ ਬਾਅਦ, ਦੁਨੀਆ ਦੇ ਕਈ ਦੇਸ਼ਾਂ ਨੇ ਲੇਬਨਾਨ ਦੀ ਮਦਦ ਕਰਨ ਦਾ ਵਾਅਦਾ ਕੀਤਾ। ਆਸਟਰੇਲੀਆ, ਇੰਡੋਨੇਸ਼ੀਆ ਤੋਂ ਲੈ ਕੇ ਯੂਰਪ, ਅਮਰੀਕਾ ਅਤੇ ਹੋਰ ਦੇਸ਼ਾਂ ਨੇ ਸਹਾਇਤਾ ਦੀ ਪੇਸ਼ਕਸ਼ ਕੀਤੀ। ਫਰਾਂਸ ਨੇ ਬੁੱਧਵਾਰ ਨੂੰ ਦੋ ਜਹਾਜ਼ਾਂ ਰਾਹੀਂ ਸਮੱਗਰੀ ਅਤੇ ਬਚਾਅ ਟੀਮਾਂ ਨੂੰ ਬੇਰੂਤ ਭੇਜਿਆ। ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਬੇਰੂਤ ਵਿੱਚ ਹੋਏ ਭਿਆਨਕ ਧਮਾਕੇ ਤੋਂ ਬਾਅਦ ਵੀਰਵਾਰ ਨੂੰ ਲੇਬਨਾਨ ਜਾ ਰਹੇ ਹਨ।ਚੈੱਕ ਰਿਪਬਲਿਕ, ਜਰਮਨੀ, ਗ੍ਰੀਸ, ਪੋਲੈਂਡ ਅਤੇ ਨੀਦਰਲੈਂਡਜ਼ ਨੇ ਵੀ ਸਹਾਇਤਾ ਦੀ ਪੇਸ਼ਕਸ਼ ਕੀਤੀ ਹੈ। ਵਿਸ਼ਵ ਸਿਹਤ ਸੰਗਠਨ ਨੇ ਮੈਡੀਕਲ ਉਪਕਰਣ ਵੀ ਲੇਬਨਾਨ ਭੇਜਿਆ ਹੈ। ਰੂਸ ਦੇ ਐਮਰਜੈਂਸੀ ਰਾਹਤ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਦਾ ਦੇਸ਼ ਬੇਰੂਤ ਨੂੰ ਰਾਹਤ ਸਮੱਗਰੀ ਨਾਲ ਪੰਜ ਜਹਾਜ਼ ਭੇਜ ਦੇਵੇਗਾ।

International News in Punjabi ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago