ਕੈਨੇਡਾ ਹੁਣ 12 ਤੋਂ 15 ਸਾਲ ਦੀ ਉਮਰ ਦੇ ਬੱਚਿਆਂ ਨੂੰ ਟੀਕਾ ਲਗਾਉਣ ਵਾਲਾ ਪਹਿਲਾ ਦੇਸ਼ ਬਣ ਗਿਆ ਹੈ

Canada now becomes first country to vaccinate children between the ages of 12 and 15

ਕੈਨੇਡਾ  ਨੇ ਟੀਕਾਕਰਨ ਲਈ ਫਾਈਜ਼ਰ-ਬਾਇਓ-ਐੱਨ-ਟੈੱਕ ਦੀ ਕੋਰੋਨਾ ਵੈਕਸੀਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਿਹਤ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ।

ਕੈਨੇਡਾ ਦੁਨੀਆ ਦਾ ਪਹਿਲਾ ਦੇਸ਼ ਬਣ ਗਿਆ ,ਜਿਸ ਨੇ 12 ਤੋਂ 15 ਸਾਲ ਦੀ ਉਮਰ ਦੇ ਬੱਚਿਆਂ ਲਈ ਫਾਈਜ਼ਰ ਇੰਕ ਦੇ ਕੋਵਿਡ-19 ਟੀਕੇ ਨੂੰ ਮਨਜ਼ੂਰੀ ਦਿੱਤੀ ਹੈ। ਇਸ ਤੋਂ ਪਹਿਲਾਂ 16 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਨੂੰ ਟੀਕਾ ਲਗਾਉਣ ਦੀ ਆਗਿਆ ਸੀ। ਕੁੱਝ ਦੇਸ਼ਾਂ ਵਿਚ ਟੀਕਾਕਰਣ ਦੀ ਹੇਠਲੀ ਉਮਰ 16 ਸਾਲ ਤੱਕ ਹੈ।

ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਬੱਚਿਆਂ ਨੂੰ ਆਮ ਜ਼ਿੰਦਗੀ ਵਿਚ ਵਾਪਸ ਆਉਣ ਵਿਚ ਸਹਾਇਤਾ ਕੀਤੀ ਜਾਏਗੀ। ਇਸ ਦੀ ਸਮੀਖਿਆ ਇਸ ਸਮੇਂ ਅਮਰੀਕਾ ਅਤੇ ਯੂਰਪੀਅਨ ਯੂਨੀਅਨ ਵਿੱਚ ਕੀਤੀ ਜਾ ਰਹੀ ਹੈ।

ਜਲਦ ਹੀ ਬੱਚਿਆਂ ਲਈ ਵੀ ਇਸ ਘਾਤਕ ਬੀਮਾਰੀ ਤੋਂ ਬਚਣ ਲਈ ਵੈਕਸੀਨ ਆ ਜਾਵੇਗੀ। ਜਰਮਨੀ ਦੀ ਦਵਾਈ ਕੰਪਨੀ ਬਾਇਓ-ਐੱਨ-ਟੈੱਕ ਦਾ ਆਖਣਾ ਹੈ ਕਿ ਉਹ ਯੂਰਪ ਵਿਚ 12 ਤੋਂ 15 ਸਾਲ ਦੇ ਬੱਚਿਆਂ ਲਈ ਜੂਨ ਵਿਚ ਕੋਰੋਨਾ ਦੀ ਵੈਕਸੀਨ ਲਾਂਚ ਕਰੇਗੀ।

ਦਾਅਵਾ ਕੀਤਾ ਗਿਆ ਸੀ ਕਿ ਉਸ ਦੀ ਕੋਵਿਡ-19 12 ਸਾਲ ਉਮਰ ਤੋਂ ਵੱਡੀ ਉਮਰ ਦੇ ਬੱਚਿਆਂ ਲਈ ਵੀ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਬਾਲਗਾਂ ਜੇ ਵਾਂਗ ਹੀ ਕੋਰੋਨਾ ਵਾਇਰਸ ਮਹਾਮਾਰੀ ਦਾ ਅਸਰ ਰੋਕਣ ਵਿਚ ਕਾਰਗਰ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ