Corona in America: ਅਮਰੀਕਾ ਵਿੱਚ Corona ਦਾ ਕਹਿਰ, 24 ਘੰਟਿਆਂ ਵਿੱਚ 4491 ਮੌਤਾਂ

corona-outbreak-in-america-4491-deaths-in-24-hours
Corona in America: ਅਮਰੀਕਾ ਵਿਚ ਮਹਾਮਾਰੀ COVID-19 ਗੰਭੀਰ ਰੂਪ ਧਾਰ ਚੁੱਕੀ ਹੈ। ਇੱਥੇ Coronavirus ਨਾਲ ਮਰਨ ਵਾਲਿਆਂ ਦਾ ਅੰਕੜਾ ਤੇਜ਼ੀ ਨਾਲ ਵੱਧਦਾ ਜਾ ਰਿਹਾ ਹੈ।ਜੌਨਸ ਹਾਪਕਿਨਜ਼ ਯੂਨੀਵਰਸਿਟੀ ਤੋਂ ਪ੍ਰਾਪਤ ਤਾਜ਼ਾ ਜਾਣਕਾਰੀ ਮੁਤਾਬਕ ਇੱਥੇ 24 ਘੰਟਿਆਂ ਵਿਚ Coronavirus ਕਾਰਨ 4491 ਲੋਕਾਂ ਦੀ ਮੌਤ ਹੋ ਚੁੱਕੀ ਹੈ ਜੋ ਗਲੋਬਲ ਮਹਾਮਾਰੀ ਦੇ ਕਾਰਨ ਇਕ ਦਿਨ ਵਿਚ ਮੌਤਾਂ ਦਾ ਸਭ ਤੋਂ ਵੱਧ ਅੰਕੜਾ ਹੈ।

ਇਹ ਵੀ ਪੜ੍ਹੋ: Itlay News: ਇਟਲੀ ‘ਚ ਇੱਕ ਭਾਰਤੀ ਵਿਕਾਸ ਮਰਵਾਹਾ ਨੂੰ ਆਇਆ ਹਾਰਟ ਅਟੈਕ ਹੋਈ ਮੌਤ

ਇਹਨਾਂ ਮੌਤਾਂ ਨਾਲ ਅਮਰੀਕਾ ਵਿਚ ਮ੍ਰਿਤਕਾਂ ਦਾ ਅੰਕੜਾ 34,641 ਤੱਕ ਪਹੁੰਚ ਗਿਆ ਹੈ ਜਦਕਿ 6 ਲੱਖ ਤੋਂ ਵਧੇਰੇ ਲੋਕ ਇਨਫੈਕਟਿਡ ਹਨ। ਮੌਤ ਦੋ ਇਹਨਾਂ ਅੰਕੜਿਆਂ ਵਿਚ ਉਹ ਮਾਮਲੇ ਸ਼ਾਮਲ ਹਨ ਜਿਹਨਾਂ ਵਿਚ ਮੌਤ ਦਾ ਕਾਰਨ COVID-19 ਹੋਣ ਦਾ ਸ਼ੱਕ ਹੈ। ਇਹਨਾਂ ਮਾਮਲਿਆਂ ਨੂੰ ਪਹਿਲਾਂ ਦੇ ਅੰਕੜਿਆਂ ਵਿਚ ਸ਼ਾਮਲ ਨਹੀਂ ਕੀਤਾ ਗਿਆ ਸੀ। ਇਸ ਹਫਤੇ ਨਿਊਯਾਰਕ ਸਿਟੀ ਨੇ ਐਲਾਨ ਕੀਤਾ ਸੀ ਕਿ ਮ੍ਰਿਤਕਾਂ ਦੀ ਗਿਣਤੀ ਵਿਚ 3778 ਲੋਕਾਂ ਦੀ ਮੌਤ ਦੇ ਅਜਿਹੇ ਮਾਮਲਿਆਂ ਨੂੰ ਸ਼ਾਮਲ ਕੀਤਾ ਜਾਵੇਗਾ ਜਿਹਨਾਂ ਵਿਚ ਵਿਅਕਤੀ ਦੀ ਮੌਤ ਦਾ ਸੰਭਾਵਿਤ ਕਾਰਨ ਇਹ ਗਲੋਬਲ ਮਹਾਮਾਰੀ ਹੈ। ਗੌਰਤਲਬ ਹੈ ਕਿ ਇਸ Coronavirus ਨਾਲ ਦੁਨੀਆ ਭਰ ਵਿਚ ਹੁਣ ਤੱਕ 1 ਲੱਖ 45 ਹਜ਼ਾਰ ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦਕਿ ਇਨਫੈਕਟਿਡ ਮਰੀਜ਼ਾਂ ਦੀ ਗਿਣਤੀ 22 ਲੱਖ ਦੇ ਕਰੀਬ ਪਹੁੰਚ ਗਈ ਹੈ। ਉੱਥੇ 5 ਲੱਖ 47 ਹਜ਼ਾਰ ਤੋਂ ਵਧੇਰੇ ਲੋਕ ਠੀਕ ਹੋ ਚੁੱਕੇ ਹਨ।

World News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ