Corona in America: ਅਮਰੀਕਾ ਵਿੱਚ 11 ਲੱਖ ਤੋਂ ਜਿਆਦਾ ਲੋਕ ਹੋਏ ਇਨਫੈਕਟਡ, 24 ਘੰਟਿਆਂ ਵਿੱਚ ਹੋਈ 1883 ਲੋਕਾਂ ਦੀ ਮੌਤ

corona-outbreak-in-america-corona-updates
Corona in America: COVID-19 ਨੇ ਪੂਰੀ ਦੁਨੀਆ ਵਿਚ ਤਬਾਹੀ ਮਚਾਈ ਹੋਈ ਹੈ। ਇਹ ਵਾਇਰਸ 212 ਦੇਸ਼ਾਂ ਵਿਚ ਫੈਲਿਆ ਹੋਇਆ ਹੈ। ਅਮਰੀਕਾ, ਫਰਾਂਸ, ਇਟਲੀ, ਸਪੇਨ, ਬ੍ਰਿਟੇਨ, ਜਾਪਾਨ, ਭਾਰਤ ਸਮੇਤ ਕਈ ਦੇਸ਼ਾਂ ਨੇ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਾਕਡਾਊਨ ਲਗਾਇਆ ਹੋਇਆ ਹੈ। ਇਹਨਾਂ ਸਾਰੇ ਦੇਸ਼ਾਂ ਦੀ ਅਰਥਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ।ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 2 ਲੱਖ 39 ਹਜ਼ਾਰ ਤੋਂ ਵਧੇਰੇ ਹੋ ਗਈ ਹੈ ਜਦਕਿ ਇਨਫੈਕਟਿਡਾਂ ਦੀ ਗਿਣਤੀ 34 ਲੱਖ ਦਾ ਅੰਕੜਾ ਪਾਰ ਕਰ ਗਈ ਹੈ। ਚੰਗੀ ਗੱਲ ਇਹ ਵੀ ਹੈ ਕਿ 10 ਲੱਖ ਤੋਂ ਵਧੇਰੇ ਲੋਕ ਠੀਕ ਵੀ ਹੋਏ ਹਨ। ਇਸ ਵਾਇਰਸ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਅਮਰੀਕਾ ਵਿਚ ਮੌਤਾਂ ਦਾ ਅੰਕੜਾ ਵੱਧਦਾ ਜਾ ਰਿਹਾ ਹੈ।

ਅਮਰੀਕਾ ਵਿਚ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਾਨ ਹਾਪਕਿਨਜ਼ ਦੇ ਅੰਕੜਿਆਂ ਦੇ ਮੁਤਾਬਕ ਇੱਥੇ ਪਿਛਲੇ 24 ਘੰਟਿਆਂ ਵਿਚ 1883 ਲੋਕਾਂ ਦੀ ਮੌਤ ਹੋਈ ਹੈ, ਜਿਸ ਨਾਲ ਮ੍ਰਿਤਕਾਂ ਦਾ ਅੰਕੜਾ 65 ਹਜ਼ਾਰ ਤੋਂ ਵਧੇਰੇ ਹੋ ਗਿਆ ਹੈ। ਅਮਰੀਕਾ ਵਿਚ 11 ਲੱਖ 31 ਹਜ਼ਾਰ ਤੋਂ ਵਧੇਰੇ ਲੋਕ ਇਨਫੈਕਟਿਡ ਹਨ।

World News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ