Corona in America: ਅਮਰੀਕਾ ਵਿੱਚ Corona ਦਾ ਕਹਿਰ ਲਗਾਤਾਰ ਜਾਰੀ, 24 ਘੰਟਿਆਂ ਵਿੱਚ 1800 ਮੌਤਾਂ

corona-outbreak-in-america-daily-deaths-toll

Corona in America: Coronavirus ਦਾ ਕਹਿਰ ਲਗਾਤਾਰ ਜਾਰੀ ਹੈ ਤੇ ਦੁਨੀਆ ਇਸ ਕਾਰਨ ਬੁਰੀ ਤਰ੍ਹਾਂ ਜੂਝ ਰਹੀ ਹੈ। ਇਸ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 2 ਲੱਖ 92 ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ ਅਤੇ ਇਨਫੈਕਟਡ ਲੋਕਾਂ ਦੀ ਗਿਣਤੀ 43 ਲੱਖ 42 ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ ਜਦਕਿ 16 ਲੱਖ ਤੋਂ ਜ਼ਿਆਦਾ ਲੋਕਾਂ ਨੇ Corona ਨੂੰ ਮਾਤ ਦਿੱਤੀ ਹੈ। ਦੁਨੀਆ ਵਿਚ ਸਭ ਤੋਂ ਜ਼ਿਆਦਾ ਪ੍ਰਭਾਵਿਤ ਦੇਸ਼ ਅਮਰੀਕਾ ਵਿਚ ਮੌਤਾਂ ਦਾ ਅੰਕੜਾ 83 ਹਜ਼ਾਰ ਨੂੰ ਪਾਰ ਕਰ ਗਈ ਹੈ ਅਤੇ 14 ਲੱਖ 8 ਹਜ਼ਾਰ ਤੋਂ ਜ਼ਿਆਦਾ ਲੋਕ ਇਨਫੈਕਟਡ ਹਨ।

ਇਹ ਵੀ ਪੜ੍ਹੋ: Corona in China: ਚੀਨ ਵਿੱਚ Corona ਦੀ ਵਾਪਸੀ, 5 ਨਵੇਂ ਮਾਮਲੇ ਆਏ ਸਾਹਮਣੇ

ਵਿਸ਼ਵ ਸਿਹਤ ਸੰਗਠਨ ਦੇ ਕਾਰਜਕਾਰੀ ਨਿਰਦੇਸ਼ਕ ਨੇ ਖਦਸ਼ਾ ਜਤਾਉਂਦੇ ਹੋਏ ਕਿਹਾ ਕਿ Corona ਸ਼ਾਇਦ ਕਦੇ ਨਹੀਂ ਜਾਵੇਗਾ। ਮਾਈਕਲ ਜੇ ਰਿਆਨ ਨੇ ਕਿਹਾ ਕਿ ਹੋ ਸਕਦਾ ਹੈ ਕਿ ਕੋਰੋਨਾ ਵੀ ਐੱਚ. ਆਈ. ਵੀ. ਤਰ੍ਹਾਂ ਹਮੇਸ਼ਾ ਲਈ ਜ਼ਿੰਦਗੀ ਦਾ ਹਿੱਸਾ ਬਣ ਜਾਵੇ। ਫਿਲਹਾਲ ਬਹੁਤ ਸਾਰੇ ਦੇਸ਼ Coronavirus ਦਾ ਟੀਕਾ ਬਣਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ ਅਤੇ ਇਸ ਦੇ ਸਭ ਦੀ ਪਹੁੰਚ ਤੱਕ ਹੋਣ ਦੀ ਉਡੀਕ ਕਰ ਰਹੇ ਹਨ।

World News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ