Corona in Brazil: ਬ੍ਰਾਜ਼ੀਲ ਵਿੱਚ ਇਨਫੈਕਟਡ ਮਰੀਜ਼ਾਂ ਦੀ ਗਿਣਤੀ ਹੋਈ 5 ਲੱਖ ਤੋਂ ਪਾਰ, ਮਰਨ ਵਾਲਿਆਂ ਦੀ ਗਿਣਤੀ 29000 ਤੋਂ ਪਾਰ

corona-outbreak-in-brazil-daily-death-toll
ਬ੍ਰਾਜ਼ੀਲ ਵਿਚ ਸੋਮਵਾਰ ਨੂੰ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ 5 ਲੱਖ ਤੋਂ ਪਾਰ ਹੋ ਗਈ ਹੈ ਜਦਕਿ ਇਸ ਬੀਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 29,000 ਤੋਂ ਪਾਰ ਹੋ ਗਈ ਹੈ। ਸਿਹਤ ਮੰਤਰਾਲੇ ਨੇ ਸੋਮਵਾਰ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਤੇ ਦੱਸਿਆ ਕਿ 24 ਘੰਟਿਆਂ ਵਿਚ ਇੱਥੇ 16,409 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਅਤੇ ਕੁੱਲ ਪੀੜਤਾਂ ਦੀ ਗਿਣਤੀ ਵੱਧ ਕੇ 5,14,849 ਹੋ ਗਈ ਹੈ। ਬ੍ਰਾਜ਼ੀਲ ਵਿਚ ਪਿਛਲੇ 24 ਘੰਟਿਆਂ ਵਿਚ 408 ਮੌਤਾਂ ਦਰਜ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ: Corona Updates: ਅਮਰੀਕਾ ਵਿੱਚ ਨਹੀਂ ਰੁਕ ਰਿਹਾ Corona ਦਾ ਕਹਿਰ, 24 ਘੰਟਿਆਂ ਵਿੱਚ 590 ਤੋਂ ਜਿਆਦਾ ਮੌਤਾਂ

ਰਾਹਤ ਦੀ ਖਬਰ ਇਹ ਹੈ ਕਿ 2,06,500 ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਬ੍ਰਾਜ਼ੀਲ ਵਿਚ ਦਿਨੋਂ-ਦਿਨ ਕੋਰੋਨਾ ਵਾਇਰਸ ਦੇ ਮਾਮਲੇ ਵਧਦੇ ਹੀ ਜਾ ਰਹੇ ਹਨ। ਅਮਰੀਕਾ ਤੋਂ ਬਾਅਦ ਬ੍ਰਾਜ਼ੀਲ ਅਜਿਹਾ ਦੇਸ਼ ਹੈ, ਜਿੱਥੇ ਕੋਰੋਨਾ ਵਾਇਰਸ ਨੇ ਕਹਿਰ ਮਚਾਇਆ ਹੋਇਆ ਹੈ। ਉਂਝ ਵਿਸ਼ਵ ਭਰ ਵਿਚ ਹੁਣ ਤੱਕ 61,66,946 ਲੋਕ ਕੋਰੋਨਾ ਦੇ ਸ਼ਿਕਾਰ ਹੋ ਚੁੱਕੇ ਹਨ ਅਤੇ 3,72,035 ਲੋਕਾਂ ਦੀ ਮੌਤ ਹੋ ਚੁੱਕੀ ਹੈ।

World News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ