Corona in Pakistan: ਪਾਕਿਸਤਾਨ ਵਿੱਚ Corona ਨੇ ਢਾਹਿਆ ਆਪਣਾ ਕਹਿਰ, 24 ਘੰਟਿਆਂ ਵਿੱਚ 1508 ਨਵੇਂ ਮਾਮਲੇ ਆਏ ਸਾਹਮਣੇ

corona-outbreak-in-pakistan

Corona in Pakistan: COVID-19 ਨੇ ਪੂਰੀ ਦੁਨੀਆ ਵਿਚ ਭਾਰੀ ਤਬਾਹੀ ਮਚਾਈ ਹੋਈ ਹੈ। ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 2 ਲੱਖ 6 ਹਜ਼ਾਰ ਤੋਂ ਵਧੇਰੇ ਹੋ ਗਈ ਹੈ ਅਤੇ ਕਰੀਬ 30 ਲੱਖ ਲੋਕ ਇਨਫੈਕਟਿਡ ਹਨ। ਚੰਗੀ ਗੱਲ ਇਹ ਵੀ ਹੈ ਕਿ 8 ਲੱਖ 78 ਹਜ਼ਾਰ ਤੋਂ ਵਧੇਰੇ ਲੋਕ ਠੀਕ ਵੀ ਹੋਏ ਹਨ। ਦੁਨੀਆ ਵਿਚ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਅਮਰੀਕਾ ਵਿਚ ਮ੍ਰਿਤਕਾਂ ਦੀ ਗਿਣਤੀ 55 ਹਜ਼ਾਰ ਤੋਂ ਵਧੇਰੇ ਹੋ ਗਈ ਹੈ ਅਤੇ 9 ਲੱਖ 87 ਹਜ਼ਾਰ ਤੋਂ ਵਧੇਰੇ ਲੋਕ ਇਨਫੈਕਟਿਡ ਹਨ।

ਇਹ ਵੀ ਪੜ੍ਹੋ: Corona in Britain: ਬ੍ਰਿਟੇਨ ਵਿੱਚ Corona ਦਾ ਕਹਿਰ, ਮੌਤ ਦਾ ਅੰਕੜਾ 20730 ਤੋਂ ਪਾਰ

ਪਾਕਿਸਤਾਨ ਵਿਚ ਐਤਵਾਰ ਨੂੰ Coronavirus ਇਨਫੈਕਸ਼ਨ ਦੇ 1508 ਨਵੇਂ ਮਾਮਲੇ ਸਾਹਮਣੇ ਆਏ। ਇਸ ਨਾਲ ਦੇਸ਼ ਵਿਚ ਹੁਣ ਤੱਕ 13,304 ਲੋਕਾਂ ਦੇ COVID-19 ਨਾਲ ਇਨਫੈਕਟਿਡ ਹੋਣ ਦੀ ਪੁਸ਼ਟੀ ਹੋਈ ਹੈ। ਵੱਡੀ ਗਿਣਤੀ ਵਿਚ ਨਵੇਂ ਮਾਮਲੇ ਸਾਹਮਣੇ ਆਉਣ ਦੇ ਬਾਅਦ ਸਰਕਾਰੀ ਅਧਿਕਾਰੀਆਂ ਅਤੇ ਮਾਹਰਾਂ ਨੇ ਵਾਇਰਸ ਦੇ ਪ੍ਰਸਾਰ ਦੀ ਰੋਕਥਾਮ ਦੇ ਮੱਦੇਨਜ਼ਰ ਲੋਕਾਂ ਨੂੰ ਰਮਜ਼ਾਨ ਦੌਰਾਨ ਮਸਜਿਦਾਂ ਵਿਚ ਨਾ ਜਾਣ ਅਤੇ ਸਮੂਹ ਵਿਚ ਨਮਾਜ਼ ਨਾ ਪੜ੍ਹਨ ਦੀ ਅਪੀਲ ਕੀਤੀ ਹੈ। ਸਿਹਤ ਮੰਤਰਾਲੇ ਦੇ ਮੁਤਾਬਕ ਪਿਛਲੇ 24 ਘੰਟੇ ਵਿਚ Coronavirus ਨਾਲ ਘੱਟੋ-ਘੱਟ 18 ਲੋਕਾਂ ਦੀ ਮੌਤ ਹੋਈ ਹੈ ਜਿਸ ਦੇ ਨਾਲ ਦੇਸ਼ ਵਿਚ ਮ੍ਰਿਤਕਾਂ ਦੀ ਗਿਣਤੀ 272 ਤੱਕ ਪਹੁੰਚ ਗਈ। ਹੁਣ ਤੱਕ 2936 ਮਰੀਜ਼ ਠੀਕ ਹੋ ਚੁੱਕੇ ਹਨ।

World News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ