Corona in Pakistan: ਪਾਕਿਸਤਾਨ ਵਿੱਚ Corona ਦਾ ਕਹਿਰ, ਇਕ ਦਿਨ ਵਿੱਚ ਹੋਈ 40 ਲੋਕਾਂ ਦੀ ਮੌਤ

corona-outbreak-in-pakistan

Corona in Pakistan: ਪਾਕਿਸਤਾਨ ਵਿਚ Coronavirus ਨਾਲ ਪਿਛਲੇ 24 ਘੰਟਿਆਂ ਦੌਰਾਨ ਰਿਕਾਰਡ 40 ਲੋਕਾਂ ਦੀ ਜਾਨ ਚਲੀ ਗਈ। ਇਸ ਦੇ ਇਲਾਵਾ 1,049 ਨਵੇਂ ਮਾਮਲੇ ਸਾਹਮਣੇ ਆਏ। ਰਾਸ਼ਟਰੀ ਸਿਹਤ ਸੇਵਾ ਮੰਤਰਾਲੇ ਨੇ ਦੱਸਿਆ ਕਿ ਪੰਜਾਬ ਸੂਬੇ ਵਿਚ ਕੋਰੋਨਾਵਾਇਰਸ ਦੇ 8,420 ਮਾਮਲੇ ਹਨ। ਇਸਦੇ ਬਾਅਦ ਸਿੰਧ ਵਿਚ ਕੋਵਿਡ-19 ਦੇ 8,189, ਖੈਬਰ-ਪਖਤੂਨਖਵਾ ਵਿਚ 3,499, ਬਲੋਚਿਸਤਾਨ ਵਿਚ 1,495, ਇਸਲਾਮਾਬਾਦ ਵਿਚ 485, ਗਿਲਗਿਤ-ਬਾਲਟੀਸਤਾਨ ਵਿਚ 386 ਅਤੇ ਮਕਬੂਜ਼ਾ ਕਸ਼ਮੀਰ ਵਿਚ 76 ਮਾਮਲੇ ਹਨ।

ਮੰਤਰਾਲੇ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾਵਾਇਰਸ ਨਾਲ ਰਿਕਾਰਡ 40 ਲੋਕਾਂ ਦੀ ਮੌਤ ਹੋਈ ਹੈ। ਦੇਸ਼ ਵਿਚ ਕੋਵਿਡ-19 ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 526 ਹੋ ਗਈ ਹੈ। ਬੀਤੇ 24 ਘੰਟਿਆਂ ਵਿਚ ਦੇਸ਼ ਵਿਚ 1,049 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਮਗਰੋਂ ਇਨਫੈਕਟਿਡਾਂ ਦੀ ਗਿਣਤੀ ਵੱਧ ਕੇ 22,413 ਹੋ ਗਈ ਹੈ। ਦੇਸ਼ ਵਿਚ ਇਸ ਵਾਇਰਸ ਨਾਲ ਬੀਮਾਰ ਹੁਣ ਤੱਕ 6,217 ਲੋਕ ਠੀਕ ਹੋ ਚੁੱਕੇ ਹਨ। ਪਾਕਿਸਤਾਨ ਵਿਚ ਹੁਣ ਤੱਕ 232,582 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ ਜਿਹਨਾਂ ਵਿਚੋਂ ਪਿਛਲੇ 24 ਘੰਟਿਆਂ ਵਿਚ 10,178 ਨਮੂਨਿਆਂ ਦਾ ਪਰੀਖਣ ਕੀਤਾ ਗਿਆ ਹੈ।

World News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ