Corona Outbreak In Spain: ਸਪੇਨ Corona ਕਹਿਰ, ਸਪੇਨ ਵਿੱਚ ਮੌਤ ਦਾ ਅੰਕੜਾ 14550 ਤੋਂ ਪਾਰ

corona-outbreak-in-spain-coronavirus

Corona Outbreak In Spain: ਸਪੇਨ ਵਿਚ Coronavirus ਦੇ ਇਨਫੈਕਸ਼ਨ ਦੇ ਕਾਰਣ ਮਰਨ ਵਾਲਿਆਂ ਦੀ ਗਿਣਤੀ ਵਿਚ ਲਗਾਤਾਰ ਦੂਜੇ ਦਿਨ ਵਾਧਾ ਹੋਇਆ ਹੈ। ਸਿਹਤ ਮੰਤਰਾਲਾ ਨੇ ਬੁੱਧਵਾਰ ਨੂੰ ਦੱਸਿਆ ਕਿ 757 ਮੌਤਾਂ ਦੇ ਨਾਲ ਦੇਸ਼ ਵਿਚ ਮਰਨ ਵਾਲਿਆਂ ਦੀ ਗਿਣਤੀ 14,555 ਤੱਕ ਪਹੁੰਚ ਗਈ ਹੈ। ਮੰਤਰਾਲਾ ਨੇ ਦੱਸਿਆ ਕਿ ਦੁਨੀਆ ਵਿਚ ਇਟਲੀ ਤੋਂ ਬਾਅਦ ਸਭ ਤੋਂ ਪ੍ਰਭਾਵਿਤ ਸਪੇਨ ਵਿਚ ਇਨਫੈਕਟਡ ਲੋਕਾਂ ਦੀ ਗਿਣਤੀ 1,40,510 ਤੋਂ ਵਧ ਕੇ 1,46,690 ਹੋ ਗਈ ਹੈ।

corona-outbreak-in-spain-coronavirus

ਜ਼ਿਕਰਯੋਗ ਹੈ ਕਿ ਦੁਨੀਆ ਭਰ ਵਿਚ ਇਸ ਜਾਨਲੇਵਾ ਬੀਮਾਰੀ ਦੇ ਮਾਮਲੇ 14.5 ਲੱਖ ਦੇ ਨੇੜੇ ਪਹੁੰਚ ਗਏ ਹਨ, ਜਿਹਨਾਂ ਵਿਚੋਂ 83 ਹਜ਼ਾਰ ਤੋਂ ਵਧੇਰੇ ਲੋਕਾਂ ਨੇ ਆਪਣੀ ਜਾਨ ਗੁਆਈ ਹੈ। ਹਾਲਾਂਕਿ 3 ਲੱਖ ਤੋਂ ਵਧੇਰੇ ਅਜਿਹੇ ਵੀ ਲੋਕ ਹਨ, ਜਿਹਨਾਂ ਨੇ ਇਸ ਬੀਮਾਰੀ ਤੋਂ ਛੁਟਕਾਰਾ ਹਾਸਲ ਕਰ ਲਿਆ ਹੈ।

World News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ