Corona in America: ਅਮਰੀਕਾ ਵਿੱਚ Corona ਦਾ ਕਹਿਰ, ਮਰਨ ਵਾਲਿਆਂ ਦਾ ਅੰਕੜਾ 40000 ਤੋਂ ਪਾਰ

corona-outbreak-in-usa-deaths-exceed-40-000

Corona in America: ਅਮਰੀਕਾ ਵਿਚ ਐਤਵਾਰ ਨੂੰ Coronavirus ਮਹਾਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 40,000 ਤੋਂ ਪਾਰ ਪਹੁੰਚ ਗਈ ਹੈ। ਜਾਨ ਹਾਪਕਿੰਸ ਯੂਨੀਵਰਸਿਟੀ ਦੇ ਟੇਬਲ (ਅੰਕੜਿਆਂ ਦੀ ਰਿਪੋਰਟ) ਵਿਚ ਇਹ ਅੰਕੜਾ ਦੱਸਿਆ ਗਿਆ ਹੈ। ਟੇਬਲ ਮੁਤਾਬਕ ਦੇਸ਼ ਵਿਚ 40,585 ਲੋਕਾਂ ਦੀ ਮੌਤ ਹੋਈ ਹੈ, ਜਿਨ੍ਹਾਂ ਵਿਚੋਂ ਅੱਧੇ ਮਾਮਲੇ ਨਿਊਯਾਰਕ ਸੂਬੇ ਤੋਂ ਹਨ। ਪਰ ਉਥੇ ਹੀ Corona ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਨਿਊਯਾਰਕ ਵਿਚ ਪਿਛਲੇ 2 ਹਫਤਿਆਂ ਵਿਚ ਪਹਿਲੀ ਵਾਰ ਇਕ ਦਿਨ ਵਿਚ ਹੋਣ ਵਾਲੀਆਂ ਮੌਤਾਂ ਵਿਚ ਕਮੀ ਆਈ ਹੈ।

ਇਹ ਵੀ ਪੜ੍ਹੋ: Corona in America: ਅਮਰੀਕਾ ਵਿੱਚ Corona ਦੇ ਹਾਲਾਤ ਹੋਏ ਬੇਕਾਬੂ, 24 ਘੰਟਿਆਂ ਵਿੱਚ 4591 ਮੌਤਾਂ

ਹਾਲਾਂਕਿ, ਅਧਿਕਾਰੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਨਿਊਯਾਰਕ ਸ਼ਹਿਰ ਅਤੇ ਰਾਜ ਸਕੂਲਾਂ, ਕਾਰੋਬਾਰ ਅਤੇ ਲੋਕਾਂ ਦੇ ਇਕੱਠੇ ਹੋਣ ‘ਤੇ ਲੱਗੀ ਰੋਕ ਹਟਾਉਣ ਲਈ ਤਿਆਰ ਨਹੀਂ ਹਨ।ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਨਿਊਯਾਰਕ ਵਿਚ ਮੌਤਾਂ ਦਾ ਅੰਕੜਾ 550 (509 ਮੌਤਾਂ) ਤੋਂ ਹੇਠਾਂ ਆ ਗਿਆ, ਜਿਹੜਾ 2 ਹਫਤੇ ਵਿਚ ਇਕ ਦਿਨ ਵਿਚ ਹੋਣ ਵਾਲੀਆਂ ਮੌਤਾਂ ਦੀ ਸਭ ਤੋਂ ਘੱਟ ਗਿਣਤੀ ਹੈ।ਇਸ ਦੇ ਨਾਲ ਹੀ ਹਸਪਤਾਲ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਵਿਚ ਵੀ ਕਮੀ ਦਰਜ ਕੀਤੀ ਗਈ ਹੈ।

World News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ