Corona in America: ਅਮਰੀਕਾ ਵਿਚ ਐਤਵਾਰ ਨੂੰ Coronavirus ਮਹਾਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 40,000 ਤੋਂ ਪਾਰ ਪਹੁੰਚ ਗਈ ਹੈ। ਜਾਨ ਹਾਪਕਿੰਸ ਯੂਨੀਵਰਸਿਟੀ ਦੇ ਟੇਬਲ (ਅੰਕੜਿਆਂ ਦੀ ਰਿਪੋਰਟ) ਵਿਚ ਇਹ ਅੰਕੜਾ ਦੱਸਿਆ ਗਿਆ ਹੈ। ਟੇਬਲ ਮੁਤਾਬਕ ਦੇਸ਼ ਵਿਚ 40,585 ਲੋਕਾਂ ਦੀ ਮੌਤ ਹੋਈ ਹੈ, ਜਿਨ੍ਹਾਂ ਵਿਚੋਂ ਅੱਧੇ ਮਾਮਲੇ ਨਿਊਯਾਰਕ ਸੂਬੇ ਤੋਂ ਹਨ। ਪਰ ਉਥੇ ਹੀ Corona ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਨਿਊਯਾਰਕ ਵਿਚ ਪਿਛਲੇ 2 ਹਫਤਿਆਂ ਵਿਚ ਪਹਿਲੀ ਵਾਰ ਇਕ ਦਿਨ ਵਿਚ ਹੋਣ ਵਾਲੀਆਂ ਮੌਤਾਂ ਵਿਚ ਕਮੀ ਆਈ ਹੈ।
ਹਾਲਾਂਕਿ, ਅਧਿਕਾਰੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਨਿਊਯਾਰਕ ਸ਼ਹਿਰ ਅਤੇ ਰਾਜ ਸਕੂਲਾਂ, ਕਾਰੋਬਾਰ ਅਤੇ ਲੋਕਾਂ ਦੇ ਇਕੱਠੇ ਹੋਣ ‘ਤੇ ਲੱਗੀ ਰੋਕ ਹਟਾਉਣ ਲਈ ਤਿਆਰ ਨਹੀਂ ਹਨ।ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਨਿਊਯਾਰਕ ਵਿਚ ਮੌਤਾਂ ਦਾ ਅੰਕੜਾ 550 (509 ਮੌਤਾਂ) ਤੋਂ ਹੇਠਾਂ ਆ ਗਿਆ, ਜਿਹੜਾ 2 ਹਫਤੇ ਵਿਚ ਇਕ ਦਿਨ ਵਿਚ ਹੋਣ ਵਾਲੀਆਂ ਮੌਤਾਂ ਦੀ ਸਭ ਤੋਂ ਘੱਟ ਗਿਣਤੀ ਹੈ।ਇਸ ਦੇ ਨਾਲ ਹੀ ਹਸਪਤਾਲ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਵਿਚ ਵੀ ਕਮੀ ਦਰਜ ਕੀਤੀ ਗਈ ਹੈ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…