Corona in USA: COVID19 ਦਾ USA ਵਿੱਚ ਕਹਿਰ, 24 ਘੰਟਿਆਂ ਦੇ ਵਿੱਚ 2100 ਮੌਤਾਂ

corona-outbreaking-in-usa-2100-deaths-in-24-hours

Corona in USA: Coronavirus ਦੀ ਮਾਰ ਝੱਲ ਰਿਹਾ ਅਮਰੀਕਾ ਦੁਨੀਆ ਦਾ ਪਹਿਲਾ ਅਜਿਹਾ ਦੇਸ਼ ਬਣ ਗਿਆ ਹੈ, ਜਿੱਥੇ 24 ਘੰਟਿਆਂ ਦੌਰਾਨ 2000 ਤੋਂ ਵੱਧ ਲੋਕ ਜਾਨਾਂ ਗੁਆ ਚੁੱਕੇ ਹਨ। ਜੌਹਨ ਹਾਪਿੰਕਸ ਯੂਨੀਵਰਸਿਟੀ ਮੁਤਾਬਕ ਬੀਤੇ 24 ਘੰਟਿਆਂ ਵਿਚ Coronavirus ਕਾਰਨ ਯੂ. ਐੱਸ. ਏ. ਵਿਚ 2,108 ਲੋਕਾਂ ਦੀ ਮੌਤ ਹੋਈ ਹੈ, ਜਿਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 18,693 ਹੋ ਚੁੱਕੀ ਹੈ। ਇੱਥੇ ਕੋਰੋਨਾ ਪੀੜਤਾਂ ਦੀ ਗਿਣਤੀ 5,00,399 ਹੋ ਚੁੱਕੀ ਹੈ।

ਇਹ ਵੀ ਪੜ੍ਹੋ: Corona Updates: ਦੁਨੀਆਂ ਵਿੱਚ Corona ਕਹਿਰ ਜਾਰੀ, Corona ਮਰੀਜ਼ਾਂ ਦੀ ਗਿਣਤੀ 16 ਲੱਖ ਤੋਂ ਪਾਰ

ਅਮਰੀਕਾ ਦਾ ਸੂਬਾ ਨਿਊਯਾਰਕ ਇਸ ਦੀ ਸਭ ਤੋਂ ਵੱਧ ਮਾਰ ਝੱਲ ਰਿਹਾ ਹੈ। ਇਸ ਦੇ ਨਿਊਯਾਰਕ ਸਿਟੀ ਵਿਚ 5,820 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਿੱਥੇ ਬਾਕੀ ਦੇਸ਼ਾਂ ਵਿਚ ਪੀੜਤਾਂ ਦੀ ਗਿਣਤੀ ਲਗਭਗ ਡੇਢ ਲੱਖ ਅਤੇ ਇਕ ਲੱਖ ਤੱਕ ਹੈ, ਉੱਥੇ ਅਮਰੀਕਾ ਵਿਚ ਪੀੜਤਾਂ ਦੀ ਗਿਣਤੀ 5 ਲੱਖ ਤੋਂ ਪਾਰ ਹੋ ਜਾਣਾ ਵੱਡੀ ਚਿੰਤਾ ਦੀ ਗੱਲ ਹੈ। ਅਮਰੀਕਾ ਵਿਚ ਸਥਿਤੀ ਗੰਭੀਰ ਹੁੰਦੀ ਜਾ ਰਹੀ ਹੈ। ਬੀਤੇ ਦਿਨੀਂ ਵ੍ਹਾਈਟ ਹਾਊਸ ਨੇ ਕਿਹਾ ਸੀ ਕਿ ਅਮਰੀਕਾ ਵਿਚ ਕੋਰੋਨਾ ਵਾਇਰਸ ਕਾਰਨ 1 ਲੱਖ ਤੋਂ 2.50 ਲੱਖ ਲੋਕਾਂ ਦੀ ਮੌਤ ਹੋ ਸਕਦੀ ਹੈ ਜਦੋਂ ਕਿ ਕੁੱਝ ਮਾਹਰਾਂ ਦਾ ਕਹਿਣਾ ਹੈ ਕਿ ਮ੍ਰਿਤਕਾਂ ਦੀ ਗਿਣਤੀ ਇੰਨੀ ਜ਼ਿਆਦਾ ਨਹੀਂ ਹੋ ਸਕਦੀ ਪਰ ਰੋਜ਼ਾਨਾ ਮੌਤਾਂ ਦੀ ਗਿਣਤੀ ਵਧਣਾ ਚਿੰਤਾ ਦਾ ਵਿਸ਼ਾ ਹੈ ਤੇ ਅਜਿਹੇ ਵਿਚ ਲੋਕਾਂ ਨੂੰ ਹੋਰ ਵੀ ਜ਼ਿਆਦਾ ਧਿਆਨ ਰੱਖਣ ਦੀ ਜ਼ਰੂਰਤ ਹੈ।

World News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ