Corona Updates: ਦੁਨੀਆਂ ਵਿੱਚ Corona ਕਹਿਰ ਜਾਰੀ, Corona ਮਰੀਜ਼ਾਂ ਦੀ ਗਿਣਤੀ 16 ਲੱਖ ਤੋਂ ਪਾਰ

 corona-patients-hit-over-16-million-worldwide

Corona Updates: ਦੁਨੀਆ ਭਰ ਵਿਚ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਵੈੱਬਸਾਈਟ ਵਰਲਡਓਮੀਟਰ ਦੇ ਤਾਜ਼ਾ ਅੰਕੜਿਆਂ ਮੁਤਾਬਕ ਹੁਣ ਤੱਕ ਇਸ ਬੀਮਾਰੀ ਨਾਲ 95ਹਜ਼ਾਰ ਤੋਂ ਵਧੇਰੇ ਲੋਕਾਂ ਦੀ ਜਾਨ ਜਾ ਚੁੱਕੀ ਹੈ। ਇਸ ਦੇ ਨਾਲ ਹੀ ਕੋੋਰੋਨਾ ਵਾਇਰਸ ਨਾਲ ਪੀੜਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵੀ 16 ਲੱਖ ਤੋਂ ਟੱਪ ਗਈ ਹੈ। ਹੁਣ ਤੱਕ ਇਸ ਬੀਮਾਰੀ ਦਾ ਵਧੇਰੇ ਕਹਿਰ ਅਮਰੀਕਾ, ਇਟਲੀ, ਸਪੇਨ ਅਤੇ ਹੋਰ ਕਈ ਯੂਰਪੀਅਨ ਦੇਸ਼ਾਂ ਦੇ ਨਾਲ ਚੀਨ ਅਤੇ ਈਰਾਨ ਵਿਚ ਵੀ ਦੇਖਣ ਨੂੰ ਮਿਲਿਆ।

corona-patients-hit-over-16-million-worldwide

ਤਾਜ਼ਾ ਅੰਕੜਿਆ ਮੁਤਾਬਕ ਇਕੱਲੇ ਇਟਲੀ ਵਿਚ ਹੁਣ ਤੱਕ ਇਸ ਬੀਮਾਰੀ ਨਾਲ 143,626 ਹਜ਼ਾਰ ਤੋਂ ਵਧੇਰੇ ਲੋਕ ਪੀੜਤ ਹੋ ਚੁੱਕੇ ਹਨ। ਇਸੇ ਤਰ੍ਹਾਂ ਇਸ ਬੀਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਵੀ ਇੱਥੇ ਹੀ ਸਭ ਤੋਂ ਵੱਧ ਹੈ। ਹੁਣ ਤੱਕ ਇੱਥੇ 18,279 ਹਜ਼ਾਰ ਲੋਕ ਇਸ ਭਿਆਨਕ ਬੀਮਾਰੀ ਕਾਰਨ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ। ਇਸੇ ਤਰ੍ਹਾਂ ਸਪੇਨ ਵਿਚ ਵੀ ਕੋਰੋਨਾ ਵਾਇਰਸ ਨਾਲ ਮਨੁੱਖੀ ਜਾਨਾ ਜਾਣ ਦੀ ਵੱਡੀ ਗਿਣਤੀ ਹੈ।

corona-patients-hit-over-16-million-worldwide

ਰਿਪੋਰਟ ਮੁਤਾਬਕ ਇਸ ਭਿਆਨਕ ਬੀਮਾਰੀ ਕਾਰਨ ਸਪੇਨ ਵਿਚ ਹੁਣ ਤੱਕ 15,447 ਲੋਕਾਂ ਦੀ ਜਾਨ ਜਾ ਚੁੱਕੀ ਹੈ। ਇਸ ਦੇ ਨਾਲ-ਨਾਲ ਡੇਢ ਲੱਖ ਤੋਂ ਵਧੇਰੇ ਲੋਕ ਇਸ ਬੀਮਾਰੀ ਨਾਲ ਪੀੜਤ ਹਨ। ਪਿਛਲੇ ਕੁਝ ਦਿਨਾਂ ਦੌਰਾਨ ਸਪੇਨ ਵਿਚ ਇਸ ਬੀਮਾਰੀ ਤੇਜ਼ੀ ਨਾਲ ਕਹਿਰ ਵਰਸਾਇਆ ਹੈ। ਇੱਥੇ ਹੁਣ ਤੱਕ 117,749 ਲੋਕ ਇਸ ਬੀਮਾਰੀ ਦੀ ਲਪੇਟ ਵਿਚ ਆ ਚੁੱਕੇ ਹਨ। ਇਸ ਦੇ ਨਾਲ-ਨਾਲ ਇਹ ਬੀਮਾਰੀ 12,210 ਲੋਕਾਂ ਦੀ ਜਾਨ ਵੀ ਲੈ ਚੁੱਕੀ ਹੈ।

World News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ