Corona Worldwide Updates: ਵਿਸ਼ਵ ਭਰ ਵਿੱਚ 45 ਲੱਖ ਤੋਂ ਜਿਆਦਾ ਲੋਕ Corona ਨਾਲ ਇਨਫੈਕਟਡ, ਮੌਤ ਦਾ 3 ਲੱਖ ਤੋਂ ਪਾਰ

corona-victims-worldwide-exceeds

Corona Worldwide Updates: ਵਿਸ਼ਵ ਭਰ ਵਿਚ Coronavirus ਕਾਰਨ ਹੁਣ ਤੱਕ 45 ਲੱਖ ਤੋਂ ਵੱਧ ਲੋਕ ਇਨਫੈਕਟਡ ਹੋ ਚੁੱਕੇ ਹਨ, ਜਦੋਂ ਕਿ ਇਸ ਮਹਾਂਮਾਰੀ ਨੇ ਤਿੰਨ ਲੱਖ ਤੋਂ ਵੱਧ ਲੋਕਾਂ ਦੀ ਜਾਨ ਲੈ ਲਈ ਹੈ। ਜੌਨ ਹਾਪਕਿੰਸ ਯੂਨੀਵਰਸਿਟੀ ਮੁਤਾਬਕ ਦੁਨੀਆ ਵਿਚ 45,42,347 ਲੋਕ Corona ਦੇ ਸ਼ਿਕਾਰ ਹੋ ਚੁੱਕੇ ਹਨ ਜਦੋਂ ਕਿ 3,07,666 ਲੋਕਾਂ ਦੀ ਮੌਤ ਇਸ ਮਹਾਂਮਾਰੀ ਕਾਰਨ ਹੋਈ ਹੈ। ਅਮਰੀਕਾ ਵਿਚ Corona ਕਾਰਨ ਮਰਨ ਵਾਲਿਆਂ ਦੀ ਗਿਣਤੀ 87 ਹਜ਼ਾਰ ਤੋਂ ਪਾਰ ਹੋ ਕੇ 87,530 ਹੋ ਗਈ ਹੈ, ਜਦੋਂ ਕਿ ਇਨਫੈਕਟਡ ਲੋਕਾਂ ਦੀ ਗਿਣਤੀ 14 ਲੱਖ ਤੋਂ ਪਾਰ ਹੋ ਕੇ 14,42,824 ਹੋ ਗਈ ਹੈ।

ਸਿਰਫ ਨਿਊਯਾਰਕ ਵਿਚ ਹੀ Corona ਦੇ 3 ਲੱਖ ਤੋਂ ਵੱਧ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਦੋਂ ਕਿ 27,000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਨਿਊਜਰਸੀ ਵਿੱਚ ਹੁਣ ਤੱਕ Corona ਦੇ ਇੱਕ ਲੱਖ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦੋਂ ਕਿ ਇਸ ਮਹਾਂਮਾਰੀ ਨਾਲ 10,000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਰੂਸ, ਬ੍ਰਿਟੇਨ, ਸਪੇਨ, ਇਟਲੀ ਅਤੇ ਬ੍ਰਾਜ਼ੀਲ ਅਜਿਹੇ ਦੇਸ਼ ਹਨ, ਜਿੱਥੇ ਕੋਰੋਨਾ ਨਾਲ ਇਨਫੈਕਟਡ ਹੋਣ ਵਾਲਿਆਂ ਦੀ ਸੰਖਿਆ ਦੋ ਲੱਖ ਤੋਂ ਵੱਧ ਹੈ।

World News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ