Corona in Spain: ਸਪੇਨ ਵਿੱਚ Corona ਦਾ ਕਹਿਰ, ਮਿਰਤਕਾਂ ਦੀ ਗਿਣਤੀ 9000 ਤੋਂ ਪਾਰ

corona-virus-in-spain-daily-death-toll

Corona in Spain: ਸਪੇਨ ਵਿਚ ਲਗਾਤਾਰ Corona Virus ਤਬਾਹੀ ਮਚਾ ਰਿਹਾ ਹੈ। ਸਪੇਨ ਨੇ ਬੁੱਧਵਾਰ ਨੂੰ ਪੁਸ਼ਟੀ ਕੀਤੀ ਹੈ ਕਿ ਉਹਨਾਂ ਦੇ ਦੇਸ਼ ਵਿਚ Corona Virus ਦੇ ਮਾਮਲਿਆਂ ਦੀ ਗਿਣਤੀ 1 ਲੱਖ ਦਾ ਅੰਕੜਾ ਪਾਰ ਕਰ ਗਈ ਹੈ। ਇਸ ਦੀ ਜਾਣਕਾਰੀ ਸਪੇਨ ਦੇ ਸਿਹਤ ਮੰਤਰਾਲਾ ਵਲੋਂ ਦਿੱਤੀ ਗਈ ਹੈ। ਸਪੇਨ ਦੇ ਸਿਹਤ ਮੰਤਰਾਲਾ ਨੇ ਕਿਹਾ ਕਿ ਦੇਸ਼ ਵਿਚ ਵਾਇਰਸ ਦੇ ਪੁਸ਼ਟੀ ਕੀਤੇ ਮਾਮਲੇ ਵਧ ਕੇ 1,02,136 ਹੋ ਗਏ ਹਨ, ਜਿਹਨਾਂ ਵਿਚੋਂ 9,053 ਲੋਕਾਂ ਦੀ ਮੌਤ ਹੋ ਗਈ ਹੈ।

ਇਸ ਸਬੰਧੀ ਮੰਤਰਾਲਾ ਵਲੋਂ ਇਕ ਟਵੀਟ ਵੀ ਕੀਤਾ ਗਿਆ ਹੈ। ਵਿਸ਼ਵ ਵਿਚ Corona Virus ਦੇ ਮਾਮਲਿਆਂ ਦੀ ਨਿਗਰਾਨੀ ਕਰਨ ਵਾਲੀ ਵੈੱਬਸਾਈਟ ਮੁਤਾਬਕ ਵਾਇਰਸ ਦੇ ਕੁੱਲ ਮਾਮਲੇ 8.7 ਲੱਖ ਦਾ ਅੰਕੜਾ ਪਾਰ ਕਰ ਗਏ ਹਨ ਤੇ ਇਸ ਵਾਇਰਸ ਕਾਰਨ 43 ਹਜ਼ਾਰ ਤੋਂ ਵਧੇਰੇ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਇਸ ਦੇ ਨਾਲ ਹੀ 1.84 ਲੱਖ ਲੋਕਾਂ ਨੂੰ ਇਲਾਜ ਤੋਂ ਬਾਅਦ ਉਹਨਾਂ ਦੇ ਘਰਾਂ ਵਿਚ ਵਾਪਸ ਭੇਜ ਦਿੱਤਾ ਗਿਆ ਹੈ।

World News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ