Corona in Britain: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਵੀ ਹੋਏ Corona ਦਾ ਸ਼ਿਕਾਰ

coronavirus-in-britain-boris-johnson

Corona in Britain: ਬ੍ਰਿਟੇਨ ਵਿਚ Coronavirus ਦਾ ਕਹਿਰ ਵਧਦਾ ਹੀ ਜਾ ਰਿਹਾ ਹੈ। ਪਹਿਲਾਂ ਮਹਾਰਾਣੀ ਦੇ ਕਰੀਬੀ ਸਹਾਇਕ ਨੂੰ Corona Virus ਹੋਣ ਦੀ ਪੁਸ਼ਟੀ ਹੋਈ ਤੇ ਹੁਣ ਖੁਦ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੂੰ Corona Virus ਹੋਣ ਦੀ ਖਬਰ ਮਿਲੀ ਹੈ। ਇਸ ਦੀ ਜਾਣਕਾਰੀ ਪ੍ਰਧਾਨ ਮੰਤਰੀ ਜਾਨਸਨ ਨੇ ਟਵੀਟ ਰਾਹੀਂ ਦਿੱਤੀ ਹੈ।

ਬ੍ਰਿਟਿਸ਼ ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਕਿਹਾ ਕਿ ਬੀਤੇ 24 ਘੰਟਿਆਂ ਤੋਂ ਵਾਇਰਸ ਦੇ ਲੱਛਣ ਦਿਖਾਈ ਦੇਣ ਤੋਂ ਬਾਅਦ Corona Virus ਦੇ ਟੈਸਟ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਮੈਂ ਸੈਲਫ ਆਈਸੋਲੇਸ਼ਨ ਵਿਚ ਹਾਂ ਪਰ ਮੈਂ ਇਸ ਵਾਇਰਸ ਨਾਲ ਲੜਨ ਲਈ ਵੀਡੀਓ ਕਾਨਫਰੰਸਿੰਗ ਰਾਹੀਂ ਆਪਣੀ ਸਰਕਾਰ ਦੀ ਅਗਵਾਈ ਜਾਰੀ ਰੱਖਾਂਗਾ। ਅਸੀਂ ਇਕੱਠੇ ਵਾਇਰਸ ਤੋਂ ਜਿੱਤ ਸਕਦੇ ਹਾਂ।

ਜ਼ਿਕਰਯੋਗ ਹੈ ਕਿ ਬ੍ਰਿਟੇਨ ਵਿਚ ਹੁਣ ਤੱਕ 11 ਹਜ਼ਾਰ ਤੋਂ ਵਧੇਰੇ Corona Virus ਦੇ ਮਾਮਲੇ ਸਾਹਮਣੇ ਆ ਚੁੱਕੇ ਹਨ ਤੇ 500 ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਦੁਨੀਆ ਭਰ ਵਿਚ ਇਸ ਵਾਇਰਸ ਦੇ ਮਾਮਲਿਆਂ ਦੀ ਗਿਣਤੀ 5 ਲੱਖ ਪਾਰ ਕਰ ਗਈ ਹੈ, ਜਿਹਨਾਂ ਵਿਚੋਂ 24 ਹਜ਼ਾਰ ਲੋਕ ਆਪਣੀ ਜਾਨ ਗੁਆ ਚੁੱਕੇ ਹਨ।

World News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ