ਵਿਦੇਸ਼

Corona in Australia: ਆਸਟ੍ਰੇਲੀਆ ਵਿੱਚ Corona ਦਾ ਕਹਿਰ, ਪੋਜ਼ੀਟਿਵ ਕੇਸਾਂ ਦੀ ਗਿਣਤੀ 6000 ਤੋਂ ਪਾਰ 50 ਲੋਕਾਂ ਦੀ ਮੌਤ

Corona in Australia: ਆਸਟ੍ਰੇਲੀਆ ‘ਚ Coronavirus ਨਾਲ ਹੋਣ ਵਾਲ਼ੀਆਂ ਮੌਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ । Coronavirus ਦੇ ਮਾਮਲੇ ਹੌਲੀ-ਹੌਲੀ ਸਾਹਮਣੇ ਆ ਰਹੇ ਹਨ ਪਰ ਨਤੀਜੇ ਬੜੇ ਭਿਆਨਕ ਹਨ । ਆਸਟ੍ਰੇਲੀਆ ‘ਚ Coronavirus ਨਾਲ ਮੌਤਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ ਤੇ ਹੁਣ ਇਹ 50 ਹੋ ਚੁੱਕੀ ਹੈ। ਆਸਟ੍ਰੇਲੀਆ ‘ਚ ਹੁਣ ਤੱਕ ਦੇ Coronavirus ਦੇ 6,010 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 50 ਮੌਤਾਂ ਹੋ ਚੁੱਕੀਆਂ ਹਨ । ਮੌਤਾਂ ਦੀ ਗਿਣਤੀ ਲਗਾਤਾਰ ਵਧਣ ਦੀ ਪੁਸ਼ਟੀ ਇੱਥੋਂ ਹੋ ਰਹੀ ਹੈ ਕਿ ਇਕ ਹਫ਼ਤਾ ਪਹਿਲਾਂ ਇਹ ਗਿਣਤੀ 21 ਸੀ ਅਤੇ ਹੁਣ 50 ਤਕ ਪੁੱਜ ਗਈ ਹੈ।

ਇਹ ਵੀ ਪੜ੍ਹੋ: Rafael Correa News: ਇਕਵਾਡੋਰ ਦੇ ਸਾਬਕਾ ਰਾਸ਼ਟਰਪਤੀ ਨੂੰ Rafael Correa ਭਿਰਸ਼ਟਾਚਾਰ ਦੇ ਦੋਸ਼ ਦੇ ਵਿੱਚ 8 ਸਾਲ ਦੀ ਕੈਦ

ਆਸਟ੍ਰੇਲੀਆ ਵਿਚ Corona ਦੇ ਸਭ ਤੋ ਵੱਧ ਮਾਮਲੇ ਨਿਊ ਸਾਊਥ ਵੇਲਜ਼ ਵਿਚ ਹਨ, ਜਿੱਥੇ ਕਿ 2,734 ਮਰੀਜ਼ ਅਤੇ 21 ਮੌਤਾਂ ਹੋਈਆਂ ਹਨ । ਵਿਕਟੋਰੀਆ ‘ਚ 1,212 ਲੋਕ Corona ਇਨਫੈਕਟਡ ਹਨ ਅਤੇ ਇੱਥੇ 12 ਮੌਤਾਂ ਹੋ ਚੁੱਕੀਆਂ ਹਨ। ਕੁਈਨਜ਼ਲੈਂਡ ‘ਚ ਪੀੜਤਾਂ ਦੀ ਗਿਣਤੀ 934 ਅਤੇ ਇੱਥੇ 4 ਮੌਤਾਂ ਹੋ ਚੁੱਕੀਆਂ ਹਨ । ਦੱਖਣੀ ਆਸਟ੍ਰੇਲੀਆ ‘ਚ ਕੋਰੋਨਾ ਦੇ 470 ਮਾਮਲੇ ਸਾਹਮਣੇ ਹਨ ਅਤੇ ਹੁਣ ਤੱਕ 6 ਮੌਤਾਂ ਹੋ ਚੁੱਕੀਆਂ ਹਨ । ਤਸਮਾਨੀਆ ਵਿਚ 97 ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ ਇੱਥੇ 3 ਮੌਤਾਂ ਹੋ ਚੁੱਕੀਆਂ ਹਨ । ਉੱਤਰੀ ਖੇਤਰ (ਟੈਰੇਟਰੀ) ਵਿਚ ਸਭ ਤੋਂ ਘੱਟ 28 ਮਾਮਲੇ ਸਾਹਮਣੇ ਆਏ ਹਨ ਅਤੇ ਹੁਣ ਤੱਕ ਕੋਈ ਮੌਤ ਨਹੀਂ ਹੋਈ ਹੈ । ਲੋਕਾਂ ਨੂੰ ਘਰਾਂ ਵਿਚ ਰਹਿਣ ਦੀ ਅਪੀਲ ਕੀਤੀ ਗਈ ਹੈ ਤਾਂ ਕਿ ਪਬਲਿਕ ਸਥਾਨ ‘ਤੇ ਜਾ ਕੇ ਉਹ ਵਾਇਰਸ ਦੇ ਸ਼ਿਕਾਰ ਨਾ ਹੋ ਜਾਣ।

World News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago