Corona in USA: Corona ਦਾ ਅਮਰੀਕਾ ਵਿੱਚ ਕਹਿਰ, 24 ਘੰਟਿਆਂ ਵਿੱਚ 2073 ਮੌਤਾਂ

coronavirus-outbreak-in-usa-daily-deaths-toll

Corona in USA: ਅਮਰੀਕਾ ਵਿਚ Coronavirus ਕਾਰਨ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ ਅਤੇ ਜੌਨ ਹੌਪਕਿਨਜ਼ ਯੂਨੀਵਰਸਿਟੀ ਮੁਤਾਬਕ ਇੱਥੇ ਹੁਣ ਤੱਕ 73 ਹਜ਼ਾਰ ਤੋਂ ਵੱਧ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਅਮਰੀਕਾ ਵਿਚ ਬੀਤੇ 24 ਘੰਟਿਆਂ ਦੌਰਾਨ 2,073 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 73,431 ਹੋ ਗਈ ਹੈ ਅਤੇ ਪੀੜਤਾਂ ਦੀ ਗਿਣਤੀ 12,23,468 ਹੋ ਚੁੱਕੀ ਹੈ, ਜੋ ਕਿ ਵਿਸ਼ਵ ਵਿਚ ਸਭ ਤੋਂ ਵੱਧ ਹੈ।

ਇਹ ਵੀ ਪੜ੍ਹੋ: Corona in Canada: ਕੈਨੇਡਾ ਵਿੱਚ Corona ਮਰੀਜ਼ਾਂ ਦਾ ਇਲਾਜ ਕਰਨ ਲਈ 2 ਸਿੱਖ ਡਾਕਟਰਾਂ ਨੇ ਕਟਾਈ ਆਪਣੀ ਦਾੜੀ

ਦੇਸ਼ ਵਿਚ Corona ਨੂੰ ਹਰਾ ਕੇ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 18,9,910 ਹੋ ਗਈ ਹੈ। ਰੋਜ਼ਾਨਾ ਵੱਡੀ ਗਿਣਤੀ ਵਿਚ ਲੋਕਾਂ ਦਾ ਟੈਸਟ ਕੀਤਾ ਜਾਂਦਾ ਹੈ ਅਤੇ ਹੁਣ ਤੱਕ ਲੱਖਾਂ ਲੋਕਾਂ ਦਾ ਟੈਸਟ ਹੋ ਚੁੱਕਾ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਅਮਰੀਕਾ ਦੀ ਇਕ ਏਜੰਸੀ ਨੇ ਆਪਣੀ ਰਿਪੋਰਟ ਵਿਚ ਕਿਹਾ ਸੀ ਕਿ ਅਮਰੀਕਾ ਵਿਚ Coronavirus ਦਾ ਅਸਲੀ ਕਹਿਰ ਜੂਨ ਵਿਚ ਦੇਖਣ ਨੂੰ ਮਿਲ ਸਕਦਾ ਹੈ। ਜੂਨ ਵਿਚ ਅਮਰੀਕਾ ਵਿਚ ਰੋਜ਼ਾਨਾ ਵੱਡੀ ਗਿਣਤੀ ਵਿਚ Coronavirus ਦੇ ਮਾਮਲੇ ਆ ਸਕਦੇ ਹਨ, ਜਦਕਿ 3000 ਤੋਂ ਵਧੇਰੇ ਲੋਕਾਂ ਦੀ ਮੌਤ ਹੋ ਸਕਦੀ ਹੈ।

World News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ