Corona in Iran: ਈਰਾਨ ਵਿੱਚ COVID19 ਦਾ ਕਹਿਰ, 24 ਘੰਟਿਆਂ ਦੇ ਵਿੱਚ 122 ਮੌਤਾਂ

coronavirus-updates-122-dead-in-24-hours-in-iran

Corona in Iran: ਈਰਾਨ ਵਿਚ ਸ਼ੁੱਕਰਵਾਰ ਨੂੰ Coronavirus ਕਾਰਣ 122 ਲੋਕਾਂ ਦੀ ਮੌਤ ਹੋ ਗਈ ਹੈ, ਜਿਸ ਤੋਂ ਬਾਅਦ ਕੋਵਿਡ-19 ਦੇ ਇਨਫੈਕਸ਼ਨ ਨਾਲ ਮਰਨ ਵਾਲਿਆਂ ਦੀ ਦੇਸ਼ ਵਿਚ ਕੁੱਲ ਗਿਣਤੀ 4,232 ਹੋ ਗਈ ਹੈ। ਸਿਹਤ ਮੰਤਰਾਲਾ ਨੇ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ 1,972 ਲੋਕਾਂ ਵਿਚ Coronavirus ਦੀ ਪੁਸ਼ਟੀ ਹੋਈ ਹੈ, ਜਿਸ ਤੋਂ ਬਾਅਦ ਇਨਫੈਕਸ਼ਨ ਦਾ ਸ਼ਿਕਾਰ ਹੋਏ ਵਿਅਕਤੀਆਂ ਦੀ ਕੁੱਲ ਗਿਣਤੀ 68,192 ਹੋ ਗਈ ਹੈ।

ਇਹ ਵੀ ਪੜ੍ਹੋ: Corona Updates: ਦੁਨੀਆਂ ਵਿੱਚ Corona ਕਹਿਰ ਜਾਰੀ, Corona ਮਰੀਜ਼ਾਂ ਦੀ ਗਿਣਤੀ 16 ਲੱਖ ਤੋਂ ਪਾਰ

ਕਿਯਾਨੌਸ਼ ਜਹਾਂਪੌਰ ਨੇ ਟੈਲੀਕਾਨਫਰੰਸਿੰਗ ਰਾਹੀਂ ਦੱਸਿਆ ਕਿ ਪਿਛਲੇ 24 ਘੰਟਿਆਂ ਵਿਚ ਪੰਜ ਤੋਂ ਅੱਠ ਸੂਬਿਆਂ ਵਿਚ Coronavirus ਦੇ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਦੇਖਿਆ ਗਿਆ ਹੈ, ਜਿਸ ਵਿਚ ਤਹਿਰਾਨ ਵੀ ਸ਼ਾਮਲ ਹੈ। ਈਰਾਨ ਆਪਣੀ ਅਰਥਵਿਵਸਥਾ ਨੂੰ ਪਟੜੀ ‘ਤੇ ਲਿਆਉਣ ਦੇ ਲਈ ਘੱਟ ਖਤਰੇ ਵਾਲੇ ਵਪਾਰਕ ਪਲਾਂਟਾਂ ਨੂੰ ਖੋਲਣ ਦੀ ਤਿਆਰੀ ਕਰ ਰਿਹਾ ਹੈ। ਈਰਾਨ ਦੇ ਬਾਹਰ ਖਦਸ਼ਾ ਜ਼ਾਹਿਰ ਕੀਤਾ ਜਾ ਰਿਹਾ ਹੈ ਕਿ ਦੇਸ਼ ਵਿਚ ਕੋਰੋਨਾਵਾਇਰਸ ਕਾਰਣ ਹੋਣ ਵਾਲੀਆਂ ਮੌਤਾਂ ਦੀ ਅਸਲ ਗਿਣਤੀ ਦੱਸੀਆਂ ਜਾ ਰਹੀਆਂ ਮੌਤਾਂ ਤੋਂ ਵਧੇਰੇ ਹੋ ਸਕਦੀ ਹੈ।

World News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ