Corona in Itlay: ਇਟਲੀ ਦੇ ਵਿੱਚ Corona ਦਾ ਕਹਿਰ, ਮਿਰਤਕਾਂ ਦੀ ਗਿਣਤੀ 8000 ਤੋਂ ਪਾਰ

 new-cases-in-itlay-of-corona
Corona in Itlay: ਇਟਲੀ ਅਤੇ ਸਪੇਨ ਵਿਚ Corona Virus ਮਹਾਮਾਰੀ ਕਹਿਰ ਵਰ੍ਹਾ ਰਹੀ ਹੈ। ਇਕੱਲੇ ਇਟਲੀ ਵਿਚ 6,153 ਇਨਫੈਕਸ਼ਨ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ, ਉੱਥੇ ਗਲੋਬਲ ਪੱਧਰ ‘ਤੇ Corona ਦੇ ਮਾਮਲੇ 5 ਲੱਖ ਦੇ ਅੰਕੜੇ ਨੂੰ ਪਾਰ ਕਰ ਚੁੱਕੇ ਹਨ। ਵਾਸ਼ਿੰਗਟਨ ਦੀ ਜਾਨ ਹਾਪਕਿਨਸ ਯੂਨੀਵਰਸਿਟੀ ਦੇ ਮੁਤਾਬਕ ਇਟਲੀ ਵਿਚ ਇਨਫੈਕਸ਼ਨ ਦੇ 6,153 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਇਨਫੈਕਟਿਡ ਲੋਕਾਂ ਦੀ ਗਿਣਤੀ 80,589 ਹੋ ਚੱਕੀ ਹੈ। ਇਹ ਗਿਣਤੀ ਚੀਨ ਦੇ ਅੰਕੜਿਆਂ ਨੂੰ ਪਾਰ ਕਰ ਗਈ ਹੈ।

ਇਹ ਵੀ ਪੜ੍ਹੋ: Corona in China: ਚੀਨ ਵਿੱਚ ਫਿਰ ਫੈਲਿਆ Corona ਦਾ ਕਹਿਰ, 14 ਫੀਸਦੀ ਲੋਕ ਫਿਰ ਹੋਏ Corona ਪੋਜ਼ੀਟਿਵ

ਇਟਲੀ ਦੀ ਸਿਵਲ ਪ੍ਰੋਟੈਕਸ਼ਨ ਏਜੰਸੀ ਦੀ ਰਿਪੋਰਟ ਦੇ ਮੁਤਾਬਕ ਵੀਰਵਾਰ ਨੂੰ 662 ਲੋਕਾਂ ਦੀ ਮੌਤ ਹੋ ਗਈ। ਇੱਥੇ ਮਰਨ ਵਾਲਿਆਂ ਦੀ ਗਿਣਤੀ 8 ਹਜ਼ਾਰ ਦਾ ਅੰਕੜਾ ਪਾਰ ਕਰ ਗਈ।ਹੁਣ ਤੱਕ ਇੱਥੇ 8,215 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਵਾਇਰਸ ਨਾਲ ਮਰਨ ਵਾਲਿਆਂ ਦਾ ਇਹ ਸਭ ਤੋਂ ਵੱਡਾ ਅੰਕੜਾ ਹੈ।

ਇਟਲੀ ਦੀ ਤਰ੍ਹਾਂ ਸਪੇਨ ਵੀ Corona Virus ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੈ। ਇੱਥੇ Corona ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਚੀਨ ਵਿਚ ਹੋਈਆਂ ਮੌਤਾਂ ਦਾ ਅੰਕੜਾ ਪਾਰ ਕਰ ਗਈ ਹੈ। ਜਾਨ ਹਾਪਕਿਨਸ ਯੂਨੀਵਰਸਿਟੀ ਦੇ ਮੁਤਾਬਕ ਇਸ ਜਾਨਲੇਵਾ ਵਾਇਰਸ ਨਾਲ ਸਪੇਨ ਵਿਚ ਹੁਣ ਤੱਕ 4,365 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 57,786 ਮਾਮਲੇ ਸਾਹਮਣੇ ਆਏ ਹਨ ਜਿਹਨਾਂ ਵਿਚੋਂ 7,015 ਲੋਕ ਠੀਕ ਵੀ ਹੋ ਚੁੱਕੇ ਹਨ। ਉੱਧਰ ਚੀਨ ਵਿਚ ਮਰਨ ਵਾਲਿਆਂ ਦਾ ਅੰਕੜਾ 3,292 ਹੈ।

World News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ