Japan Earthquake News: ਜਾਪਾਨ ਵਿੱਚ ਅੱਜ ਸਵੇਰੇ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

earthquake-felt-in-japan-this-morning
Japan Earthquake News: ਜਾਪਾਨ ਦੇ ਇਬਾਰਾਕੀ ਸੂਬੇ ਵਿਚ ਸੋਮਵਾਰ ਨੂੰ 5.3 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਅਤੇ ਫਿਲਹਾਲ ਸੁਨਾਮੀ ਦੀ ਕੋਈ ਚਿਤਾਵਨੀ ਨਹੀਂ ਦਿੱਤੀ ਗਈ ਹੈ। ਜਾਪਾਨ ਮੌਸਮ ਵਿਗਿਆਨ ਏਜੰਸੀ ਨੇ ਇਹ ਜਾਣਕਾਰੀ ਦਿੱਤੀ।ਭੂਚਾਲ ਦੇ ਝਟਕੇ ਸਥਾਨਕ ਸਮੇਂ ਮੁਤਾਬਕ ਸਵੇਰੇ 6 ਵੱਜ ਕੇ 2 ਮਿੰਟ ‘ਤੇ ਮਹਿਸੂਸ ਕੀਤੇ ਗਏ। ਇਸ ਦਾ ਕੇਂਦਰ 36.2 ਡਿਗਰੀ ਉਤਰ ਅਤੇ 140.4 ਡਿਗਰੀ ਪੂਰਬ ਵਿਚ ਅਤੇ 100 ਕਿਲੋਮੀਟਰ ਦੀ ਡੂੰਘਾਈ ‘ਤੇ ਦੱਸਿਆ ਜਾ ਰਿਹਾ ਹੈ। ਅਜੇ ਤੱਕ ਕੋਈ ਜਾਨ-ਮਾਲ ਦੇ ਨੁਕਸਾਨ ਹੋਣ ਦੀ ਖਬਰ ਨਹੀਂ ਹੈ।

World News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ