ਵਿਦੇਸ਼

Mexico Attack News: ਮੈਕਸੀਕੋ ਦੇ ਨਸ਼ਾ ਮੁਕਤੀ ਕੇਂਦਰ ਤੇ ਹਮਲਾ, ਹਮਲੇ ਵਿੱਚ 24 ਲੋਕਾਂ ਦੀ ਹੋਈ ਮੌਤ ਅਤੇ 7 ਜ਼ਖਮੀ

Mexico Attack News: ਮੈਕਸੀਕੋ ਦੇ ਇਕ ਨਸ਼ਾ ਮੁਕਤੀ ਕੇਂਦਰ ਵਿਚ ਬੁੱਧਵਾਰ ਨੂੰ ਕੁਝ ਬੰਦੂਕਧਾਰੀਆਂ ਨੇ ਗੋਲੀਬਾਰੀ ਕਰ ਦਿੱਤੀ, ਜਿਸ ਵਿਚ 24 ਲੋਕਾਂ ਦੀ ਮੌਤ ਹੋ ਗਈ ਅਤੇ 7 ਹੋਰ ਲੋਕ ਜ਼ਖਮੀ ਹੋਏ ਹਨ। ਪੁਲਸ ਨੇ ਦੱਸਿਆ ਕਿ ਹਮਲਾ ਇਰਾਪੁਆਟੋ ਸ਼ਹਿਰ ਵਿਚ ਬੁੱਧਵਾਰ ਨੂੰ ਕੀਤਾ ਗਿਆ। 7 ਜ਼ਖਮੀਆਂ ਵਿਚੋਂ 3 ਦੀ ਹਾਲਤ ਗੰਭੀਰ ਹੈ। ਪੁਲਸ ਨੇ ਦੱਸਿਆ ਕਿ ਹਮਲਾਵਰਾਂ ਨੇ ਕੇਂਦਰ ਵਿਚ ਸਾਰਿਆਂ ਨੂੰ ਨਿਸ਼ਾਨਾ ਬਣਾਇਆ। ਕਿਸੇ ਦੇ ਅਗਵਾ ਹੋਣ ਦੀ ਖਬਰ ਨਹੀਂ ਹੈ।

ਇਹ ਵੀ ਪੜ੍ਹੋ: International News: ਕੈਨੇਡਾ ਵਿੱਚ ਮੇਂਗ ਵਾਂਜ਼ੂ ਦੀ ਗ੍ਰਿਫਤਾਰੀ ਮਗਰੋਂ ਚੀਨੀ ਸਮਾਂ ਦੇ ਬਾਈਕਾਟ ਕਰਨ ਦੀ ਉੱਠੀ ਮੰਗ

ਗੋਲੀਬਾਰੀ ਕਰਨ ਦਾ ਕਾਰਨ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਪਰ ਗਵਰਨਰ ਡਿਗੋ ਸਿਨਹੂਈ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਇਸ ਵਿਚ ਸ਼ਾਮਲ ਹਨ। ਮੀਡੀਆ ਵਲੋਂ ਸਾਂਝੀਆਂ ਕੀਤੀਆਂ ਤਸਵੀਰਾਂ ਤੋਂ ਪਤਾ ਲੱਗਦਾ ਹੈ ਕਿ ਮੌਕੇ ‘ਤੇ ਕਈ ਐਂਬੂਲੈਂਸਾਂ ਅਤੇ ਪੁਲਸ ਵਾਲੇ ਹਨ। ਕਈ ਲੋਕ ਆਪਣੇ ਪਰਿਵਾਰ ਵਾਲਿਆਂ ਦੇ ਮਰ ਜਾਣ ਕਾਰਨ ਇਕੱਠੇ ਹੋ ਗਏ ਤੇ ਰੋਣ ਲੱਗ ਗਏ। ਕੁਝ ਲੋਕਾਂ ਨੇ ਦੱਸਿਆ ਕਿ ਕਮਰੇ ਵਿਚ ਲਾਸ਼ਾਂ ਦੇ ਢੇਰ ਲੱਗੇ ਹੋਏ ਸਨ, ਜਿਸ ਨੂੰ ਦੇਖ ਕੇ ਰੂਹ ਕੰਬ ਗਈ।

World News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago