Bangladesh News: ਬੰਗਲਾਦੇਸ਼ ਵਿੱਚ ਅਮਫਾਨ ਤੂਫ਼ਾਨ ਨੇ ਦਿੱਤੀ ਦਸਤਕ, 20 ਲੱਖ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਜਾਣ ਦੇ ਹੁਕਮ ਜਾਰੀ

hurricane-amphan-alert-in-bangladesh

Bangladesh News: ਭਾਰਤ ਦੇ ਗੁਆਂਢੀ ਦੇਸ਼ ਬੰਗਲਾਦੇਸ਼ ਵਿਚ ਵੀ ਚੱਕਰਵਰਤੀ ਤੂਫਾਨ ਅਮਫਾਨ ਨੂੰ ਦੇਖਦੇ ਹੋਏ ਲੋਕਾਂ ਨੂੰ ਅਲਰਟ ਕਰ ਦਿੱਤਾ ਗਿਆ ਹੈ ਅਤੇ 20 ਲੱਖ ਲੋਕਾਂ ਨੂੰ ਸੁਰੱਖਿਅਤ ਸਥਾਨਾਂ ‘ਤੇ ਜਾਣ ਦਾ ਹੁਕਮ ਦੇ ਦਿੱਤਾ ਗਿਆ ਹੈ। ਬੰਗਲਾਦੇਸ਼ ਆਫਤ ਪ੍ਰਬੰਧਨ ਮੰਤਰਾਲੇ ਦੇ ਸਕੱਤਰ ਸ਼ਾਹ ਕਮਾਲ ਨੇ ਕਿਹਾ ਕਿ ਦੱਖਣ-ਪੱਛਮੀ ਦੇ 19 ਜ਼ਿਲਿਆਂ ਦੇ ਪ੍ਰਸ਼ਾਸਨ ਨੂੰ ਲੋਕਾਂ ਦੀ ਜਾਨ ਬਚਾਉਣ ਲਈ ਸਾਰੀਆਂ ਤਿਆਰੀਆਂ ਕਰਨ ਲਈ ਕਿਹਾ ਗਿਆ ਹੈ। ਕੱਚੇ ਘਰ, ਕੱਚੀਆਂ ਛੱਤਾਂ, ਨਾਰੀਅਲ ਦੇ ਦਰੱਖਤ, ਬਿਜਲੀ ਦੇ ਖੰਭਿਆਂ ਨੂੰ ਤੇਜ਼ ਹਵਾਵਾਂ ਛੇਤੀ ਤੋੜ ਦਿੰਦੀਆਂ ਹਨ ਤੇ ਇਨ੍ਹਾਂ ਦੇ ਡਿਗਣ ਨਾਲ ਜਾਨ-ਮਾਲ ਦਾ ਨੁਕਸਾਨ ਹੋ ਜਾਂਦਾ ਹੈ।

 

ਮੌਸਮ ਵਿਭਾਗ ਮੁਤਾਬਕ ਅਮਫਾਨ ਪੱਛਮੀ ਬੰਗਾਲ ਅਤੇ ਓਡੀਸਾ ਦੇ ਸਮੁੰਦਰੀ ਤਟਾਂ ‘ਤੇ ਦਸਤਕ ਦੇ ਸਕਦਾ ਹੈ। ਭਾਰਤੀ ਮੌਸਮ ਵਿਭਾਗ (ਆਈ. ਐੱਮ. ਡੀ.) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਚੱਕਰਵਾਤੀ ਤੂਫਾਨ ਨਾਲ ਦੋਹਾਂ ਸੂਬਿਆਂ ਦੇ ਤਟੀ ਜ਼ਿਲਿਆਂ ਵਿਚ ਵੱਡੇ ਪੱਧਰ ‘ਤੇ ਨੁਕਸਾਨ ਹੋ ਸਕਦਾ ਹੈ। ਇਹ 24 ਘੰਟਿਆਂ ਵਿਚ ਭਿਆਨਕ ਰੂਪ ਲੈ ਸਕਦਾ ਹੈ।

World News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ