ਵਿਦੇਸ਼

Lockdown in India: ਕਰਫਿਊ ਦੌਰਾਨ ਕੁਦਰਤ ਨੇ ਕੀਤੀ ਵਾਪਸੀ, ਸਾਫ ਹੋਇਆ ਗੰਗਾ ਦਾ ਪਾਣੀ

Lockdown in India: Corona Virus ਮਹਾਮਾਰੀ ਦੀ ਵਜ੍ਹਾ ਕਰ ਕੇ ਦੇਸ਼ ਭਰ ‘ਚ ਲਾਕ ਡਾਊਨ ਹੈ। ਲਾਕ ਡਾਊਨ ਤੋਂ ਬਾਅਦ ਗੰਗਾ ਨਦੀ ਦੀ ਸਾਫ-ਸਫਾਈ ‘ਚ ਵੱਡਾ ਸੁਧਾਰ ਦੇਖਿਆ ਗਿਆ ਹੈ, ਕਿਉਂਕਿ ਇਸ ‘ਚ ਉਦਯੋਗਿਕ ਇਕਾਈਆਂ ਦਾ ਕੂੜਾ ਜਾਂ ਹੋਰ ਗੰਦਗੀ ਨੂੰ ਨਹੀਂ ਸੁੱਟਿਆ ਜਾ ਰਿਹਾ ਜਾਂ ਇੰਝ ਕਹਿ ਲਿਆ ਜਾਵੇ ਕਿ ਇਸ ‘ਚ ਕਮੀ ਆਈ ਹੈ। ਮਾਹਰਾਂ ਨੇ ਇਹ ਗੱਲ ਆਖੀ ਹੈ। ਲਾਕ ਡਾਊਨ 24 ਮਾਰਚ ਦੀ ਰਾਤ ਤੋਂ ਲਾਗੂ ਹੈ।

ਇਹ ਵੀ ਪੜ੍ਹੋ: ਹਰਿਆਣਾ-ਪੰਜਾਬ ਵਿੱਚ ਸੈਨੀਟਾਈਜ਼ਰ ਦੀ ਬੋਤਲਾਂ ‘ਤੇ CM-Deputy CM ਦੀ ਫੋਟੋ, ਵਿਰੋਧੀ ਧਿਰਾਂ ਨੇ ਘੇਰਿਆ

24 ਮਾਰਚ ਤੋਂ ਦੇਸ਼ ਦੀ 1.30 ਕਰੋੜ ਆਬਾਦੀ ਘਰਾਂ ‘ਚ ਹੀ ਬੰਦ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ਮੁਤਾਬਕ ਜ਼ਿਆਦਾਤਰ ਨਿਗਰਾਨੀ ਕੇਂਦਰਾਂ ‘ਚ ਗੰਗਾ ਨਦੀ ਦੇ ਪਾਣੀ ਨੂੰ ਨਹਾਉਣ ਦੇ ਲਾਇਕ ਪਾਇਆ ਗਿਆ ਹੈ। ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ਮੁਤਾਬਕ ਗੰਗਾ ਨਦੀ ਦੇ ਵੱਖ-ਵੱਖ ਬਿੰਦੂਆਂ ‘ਤੇ ਸਥਿਤ 36 ਨਿਗਰਾਨੀ ਇਕਾਈਆਂ ‘ਚ ਕਰੀਬ 27 ਬਿੰਦੂਆਂ ‘ਤੇ ਪਾਣੀ ਦੀ ਗੁਣਵੱਤਾ ਨਹਾਉਣ, ਜੰਗਲੀ ਜੀਵਾਂ ਤੇ ਮੱਛੀ ਪਾਲਣ ਲਈ ਸਹੀ ਪਾਈ ਗਈ ਹੈ।

ਮਾਹਰਾਂ ਨੇ ਕਿਹਾ ਕਿ ਖਾਸ ਤੌਰ ‘ਤੇ ਉਦਯੋਗਿਕ ਖੇਤਰਾਂ ਦੇ ਆਲੇ-ਦੁਆਲੇ ਲਾਕ ਡਾਊਨ ਹੋਣ ਨਾਲ ਗੰਗਾ ਨਦੀ ਦੇ ਪਾਣੀ ਦੀ ਗੁਣਵੱਤਾ ‘ਚ ਸੁਧਾਰ ਹੋਇਆ ਹੈ। ਵਾਤਾਵਰਣ ਪ੍ਰੇਮੀ ਮਨੋਜ ਮਿਸ਼ਰਾ ਨੇ ਕਿਹਾ ਕਿ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਲਈ ਉਦਯੋਗਾਂ ਤੋਂ ਹੋ ਰਹੇ ਪ੍ਰਦੂਸ਼ਣ ਦੇ ਪੱਧਰ ਦਾ ਅਧਿਐਨ ਕਰਨ ਦਾ ਇਹ ਬਹੁਤ ਸਹੀ ਸਮਾਂ ਹੈ। ਹਾਲਾਂਕਿ ਕਾਫੀ ਸੁਧਾਰ ਦੇਖਿਆ ਗਿਆ ਹੈ, ਜਿੱਥੋਂ ਵੱਡੀ ਮਾਤਰਾ ‘ਚ ਉਦਯੋਗਿਕ ਕੂੜਾ ਨਿਕਲਦਾ ਹੈ ਅਤੇ ਇਸ ਨੂੰ ਨਦੀਆਂ ‘ਚ ਸੁੱਟਿਆ ਜਾਂਦਾ ਹੈ।

ਇਹ ਵੀ ਪੜ੍ਹੋ: Corona in India: ਭਾਰਤ ਵਿੱਚ Corona ਦਾ ਕਹਿਰ, ਪੋਜ਼ੀਟਿਵ ਕੇਸਾਂ ਦੀ ਗਿਣਤੀ 1900 ਤੋਂ ਪਾਰ

ਉਨ੍ਹਾਂ ਨੇ ਕਿਹਾ ਕਿ ਗੰਗਾ ਦੀਆਂ ਸਹਾਇਕ ਨਦੀਆਂ ਜਿਵੇਂ ਕਿ ਹਿੰਡਨ ਅਤੇ ਯਮੁਨਾ ‘ਚ ਵੀ ਪਾਣੀ ਦੀ ਗੁਣਵੱਤਾ ‘ਚ ਸੁਧਾਰ ਦੇਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਲਾਕ ਡਾਊਨ ਦੇ ਸਮੇਂ ‘ਚ ਆਉਣ ਵਾਲੇ ਦਿਨਾਂ ‘ਚ ਗੰਗਾ ਦੇ ਪਾਣੀ ਦੀ ਗੁਣਵੱਤਾ ‘ਚ ਹੋਰ ਸੁਧਾਰ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਗੰਗਾ ਨਦੀ ਦੇ ਪਾਣੀ ਦੀ ਗੁਣਵੱਤਾ ‘ਚ ਸੁਧਾਰ ਬਾਰੇ ਅਜੇ ਤਕ ਕੋਈ ਅਧਿਕਾਰਤ ਰਿਪੋਰਟ ਜਾਰੀ ਨਹੀਂ ਕੀਤੀ ਗਈ ਹੈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago