Corona in America: ਅਮਰੀਕਾ ਵਿੱਚ 15 ਲੱਖ ਤੋਂ ਵੱਧ ਲੋਕ ਹੋਏ Corona ਨਾਲ ਇਨਫੈਕਟਡ

more-than-1-5-million-people-in-the-usa-infected-with-corona

ਅਮਰੀਕਾ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 15 ਲੱਖ ਤੋਂ ਪਾਰ ਹੋ ਗਈ ਹੈ ਤੇ ਇੱਥੇ ਮਰਨ ਵਾਲਿਆਂ ਦੀ ਗਿਣਤੀ ਵੀ 90 ਹਜ਼ਾਰ ਤੋਂ ਵੱਧ ਹੋ ਗਈ ਹੈ। ਜੌਹਨ ਹੌਪਿੰਕਸ ਯੂਨੀਵਰਸਿਟੀ ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ, ਅਮਰੀਕਾ ਵਿਚ ਕੋਵਿਡ -19 ਕਾਰਨ ਹੁਣ ਤੱਕ 90,338 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ 15,08,168 ਪ੍ਰਭਾਵਤ ਹੋਏ ਹਨ। ਅਮਰੀਕਾ ਦਾ ਸੂਬਾ ਨਿਊਯਾਰਕ ਕੋਰੋਨਾ ਤੋਂ ਸਭ ਤੋਂ ਵੱਧ ਪ੍ਰਭਾਵਤ ਹੋਇਆ ਹੈ।

ਅਮਰੀਕਾ ਨੇ ਹੁਣ ਤੱਕ 1 ਕਰੋੜ ਲੋਕਾਂ ਦਾ ਕੋਰੋਨਾ ਟੈਸਟ ਕਰ ਲਿਆ ਹੈ, ਜਿਨ੍ਹਾਂ ਵਿਚੋਂ ਲਗਭਗ 15 ਲੱਖ ਲੋਕ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਅਮਰੀਕਾ ਵਿਚ ਪੀੜਤਾਂ ਦੀ ਗਿਣਤੀ ਇਸ ਲਈ ਜ਼ਿਆਦਾ ਹੈ ਕਿਉਂਕਿ ਕਿਸੇ ਵੀ ਦੇਸ਼ ਨਾਲੋਂ ਵੱਧ ਅਮਰੀਕਾ ਵਿਚ ਹੀ ਕੋਰੋਨਾ ਟੈਸਟ ਕੀਤੇ ਗਏ ਹਨ। ਇੱਥੇ ਹੁਣ ਤੱਕ ਢਾਈ ਲੱਖ ਤੋਂ ਵੱਧ ਲੋਕ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ।

World News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ