Corona in Pakistan: ਪਾਕਿਸਤਾਨ ਵਿਚ COVID-19 ਹੁਣ ਭਿਆਨਕ ਰੂਪ ਧਾਰਦਾ ਜਾ ਰਿਹਾ ਹੈ। ਇੱਥੇ ਇਨਫੈਕਟਿਡਾਂ ਦੀ ਗਿਣਤੀ ਵੱਧ ਕੇ 2400 ਤੋਂ ਵਧੇਰੇ ਹੋ ਗਈ ਹੈ। ਇਮਰਾਨ ਸਰਕਾਰ ਨੇ Corona ਦੇ ਪ੍ਰਸਾਰ ਨੂੰ ਰੋਕਣ ਲਈ ਸਮੂਹਿਕ ਸਭਾਵਾਂ ‘ਤੇ ਪਾਬੰਦੀ ਲਗਾਈ ਹੋਈ ਹੈ ਪਰ ਲੋਕ ਸਰਕਾਰ ਦੇ ਨਿਯਮਾਂ ਦੀਆਂ ਧੱਜੀਆਂ ਉਡਾ ਰਹੇ ਹਨ। ਇੱਥੇ ਦੱਸ ਦਈਏ ਕਿ ਪਾਕਿਸਤਾਨ ਸਰਕਾਰ ਨੇ ਬਕਾਇਦਾ ਨਿਰਦੇਸ਼ ਜਾਰੀ ਕਰ ਕੇ ਕਿਹਾ ਕਿ ਕਿਸੇ ਵੀ ਸਭਾ ਜਾਂ ਪ੍ਰਾਰਥਨਾ ਸਥਲ ਵਿਚ 5 ਤੋਂ ਵੱਧ ਲੋਕ ਸ਼ਾਮਲ ਨਹੀਂ ਹੋਣਗੇ।
ਪਰ ਪਾਕਿਸਤਾਨ ਦੀ ਜਨਤਾ ਇਹਨਾਂ ਨਿਰਦੇਸ਼ਾਂ ਦੀ ਲਗਾਤਾਰ ਉਲੰਘਣਾ ਕਰ ਰਹੀ ਹੈ। ਇਸ ਵਿਚ ਪਾਕਿਸਤਾਨ ਦੇ ਸਿਹਤ ਮੰਤਰਾਲੇ ਨੇ ਕਿਹਾ ਕਿ ਸ਼ੁੱਕਰਵਾਰ ਨੂੰ ਪਾਕਿਸਤਾਨ ਵਿਚ Corona ਇਨਫੈਕਟਿਡਾਂ ਦੀ ਗਿਣਤੀ ਵੱਧ ਕੇ 2,450 ਹੋ ਗਈ। ਇਸ ਮਹਾਮਾਰੀ ਨਾਲ ਇੱਥੇ ਹੁਣ ਤੱਕ 35 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 126 ਲੋਕ ਠੀਕ ਹੋ ਚੁੱਕੇ ਹਨ। ਪਾਕਿਸਤਾਨ ਵਿਚ ਲਾਹੌਰ ਹਾਈ ਕੋਰਟ (LHC) ਨੇ Coronavirus ਦੇ ਇਨਫੈਕਸ਼ਨ ਨੂੰ ਘੱਟ ਕਰਨ ਲਈ ਪੰਜਾਬ ਸੂਬੇ ਦੀ ਜ਼ਿਲ੍ਹਾ ਨਿਆਂਪਾਲਿਕਾ ਲਈ ਇਕ ਨਵੀਂ ਈਮੇਲ ਪ੍ਰਣਾਲੀ ਸ਼ੁਰੂ ਕੀਤੀ ਹੈ।
ਇਸ ਦੇ ਤਹਿਤ ਸਾਰੇ ਬੇਲ ਆਰਡਰ ਈਮੇਲ ਦੇ ਜ਼ਰੀਏ ਭੇਜੇ ਜਾਣਗੇ। ਸ਼ੁੱਕਰਵਾਰ ਨੂੰ ਇਕ ਮੀਡੀਆ ਰਿਪੋਰਟ ਵਿਚ ਛਪੀ ਰਿਪੋਰਟ ਦੇ ਮੁਤਾਬਕ Coronavirus ਕਾਰਨ ਸਮਾਜਿਕ ਦੂਰੀ ਕਾਇਮ ਕਰਨ ਲਈ ਇਹ ਕਦਮ ਚੁੱਕਿਆ ਗਿਆ ਹੈ।