Corona Updates: Corona ਦੇ ਰਫ਼ਤਾਰ ਹੋਈ ਤੇਜ਼, ਦੁਨੀਆਂ ਭਰ ਵਿੱਚ Corona ਮਰੀਜ਼ਾਂ ਦੀ ਗਿਣਤੀ 15 ਲੱਖ ਤੋਂ ਪਾਰ

number-of-corona-patients-exceeding-1-5-million-worldwide

Corona Updates: ਵਿਸ਼ਵ ਭਰ ਵਿਚ Coronavirus ਮਰੀਜ਼ਾਂ ਦੀ ਗਿਣਤੀ 15 ਲੱਖ ਤੋਂ ਪਾਰ ਭਾਵ 15,14,866 ਹੋ ਗਈ ਹੈ ਅਤੇ 88,415 ਲੋਕਾਂ ਦੀ ਮੌਤ ਹੋ ਚੁੱਕੀ ਹੈ। Coronavirus ਮਰੀਜ਼ਾਂ ਦੀ ਗਿਣਤੀ ਸਭ ਤੋਂ ਵੱਧ ਤੇਜ਼ੀ ਨਾਲ ਹਾਲ ਹੀ ਦੇ ਦਿਨਾਂ ਵਿਚ USA, ਸਪੇਨ ਵਿਚ ਵਧੀ ਹੈ। ਹੁਣ ਇਹ ਦੋਵੇਂ ਮੁਲਕ ਮਰੀਜ਼ਾਂ ਦੇ ਮਾਮਲੇ ਵਿਚ ਇਟਲੀ ਤੋਂ ਅੱਗੇ ਨਿਕਲ ਗਏ ਹਨ ਪਰ ਮ੍ਰਿਤਕਾਂ ਦੀ ਸਭ ਤੋਂ ਵੱਧ ਗਿਣਤੀ ਇਟਲੀ ਵਿਚ ਹੈ।

number-of-corona-patients-exceeding-1-5-million-worldwide

ਵਿਸ਼ਵ ਦੇ ਸਭ ਤੋਂ ਤਾਕਤਵਰ ਮੁਲਕ ਯੂ. ਐੱਸ. ਏ. ਵਿਚ ਹੁਣ ਤੱਕ 14,768 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇੱਥੇ ਪੀੜਤਾਂ ਦੀ ਗਿਣਤੀ ਸਭ ਤੋਂ ਵੱਧ ਹੈ, ਜੋ 4,31,838 ‘ਤੇ ਪੁੱਜ ਗਈ ਹੈ। ਸਭ ਤੋਂ ਵੱਧ ਪ੍ਰਭਾਵਿਤ ਨਿਊਯਾਰਕ ਸੂਬਾ ਹੈ ਅਤੇ ਇਸ ਦੀ ਨਿਊਯਾਰਕ ਸਿਟੀ ਵਿਚ ਹੁਣ ਤੱਕ 4,571 ਲੋਕਾਂ ਦੀ ਵਾਇਰਸ ਕਾਰਨ ਮੌਤ ਹੋ ਗਈ ਹੈ। ਵ੍ਹਾਈਟ ਹਾਊਸ ਨੂੰ ਖਦਸ਼ਾ ਹੈ ਕਿ Coronavirus ਕਾਰਨ ਅਮਰੀਕਾ ਵਿਚ 1 ਲੱਖ ਤੋਂ 2.40 ਲੱਖ ਵਿਚਕਾਰ ਮੌਤਾਂ ਹੋ ਸਕਦੀਆਂ ਹਨ।

number-of-corona-patients-exceeding-1-5-million-worldwide

ਇਟਲੀ ਵਿਚ ਹੁਣ ਮੌਤਾਂ ਦੀ ਗਿਣਤੀ 17,669 ਹੋ ਗਈ ਹੈ। ਇੱਥੇ ਪੀੜਤਾਂ ਦੀ ਗਿਣਤੀ 1,39,422 ਦਰਜ ਕੀਤੀ ਗਈ ਹੈ। ਓਧਰ, ਫਰਾਂਸ ਵਿਚ 10,887 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਇਸ ਨੇ ਕੋਰੋਨਾ ਵਾਇਰਸ ਦੇ ਹੁਣ ਤੱਕ 1,13,965 ਮਾਮਲੇ ਦਰਜ ਕੀਤੇ ਹਨ, ਜਿਸ ਵਿਚੋਂ 21,461 ਲੋਕਾਂ ਨੂੰ ਠੀਕ ਹੋਣ ਮਗਰੋਂ ਛੁੱਟੀ ਦਿੱਤੀ ਜਾ ਚੁੱਕੀ ਹੈ। ਇਟਲੀ ਦਾ ਸਭ ਤੋਂ ਵੱਧ ਪ੍ਰਭਾਵਿਤ ਇਲਾਕਾ ਲੋਂਬਾਰਡੀ ਹੈ।

World News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ