ਵਿਦੇਸ਼

Canada Arrested News: ਕੈਨੇਡਾ ਦੇ ਬਰੈਂਪਟਨ ਵਿੱਚ ਕਾਰ ਚੋਰੀ ਮਾਮਲੇ ਦੇ ਵਿੱਚ 2 ਪੰਜਾਬੀਆਂ ਨੂੰ ਕੀਤਾ ਗ੍ਰਿਫਤਾਰ

Canada Arrested News: ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਚ ਦੋ ਪੰਜਾਬੀਆਂ ਨੂੰ ਵਾਹਨ ਚੋਰੀ ਕਰਨ ਦੋਸ਼ ਤਹਿਤ ਹਿਰਾਸਤ ਵਿਚ ਲਿਆ ਗਿਆ ਹੈ। ਖਬਰ ਹੈ ਕਿ ਸ਼ਨੀਵਾਰ ਤੜਕੇ ਬਰੈਂਪਟਨ ਗੈਸ ਸਟੇਸ਼ਨ ਨੇੜਿਓਂ ਪੁਲਸ ਨੇ ਦੋ ਪੰਜਾਬੀਆਂ ਨੂੰ ਵਾਹਨ ਚੋਰੀ ਦੇ ਦੋਸ਼ ਤਹਿਤ ਹਿਰਾਸਤ ਵਿਚ ਲਿਆ। ਇਨ੍ਹਾਂ ਦੀ ਪਛਾਣ ਬਰੈਂਪਟਨ ਵਾਸੀ 42 ਸਾਲਾ ਮਨਿੰਦਰਜੀਤ ਢੀਂਡਸਾ ਅਤੇ 22 ਸਾਲਾ ਅਰਸ਼ਦੀਪ ਢਿੱਲੋਂ ਵਜੋਂ ਹੋਈ ਹੈ।

ਇਹ ਵੀ ਪੜ੍ਹੋ: Corona Guidelines For Children: ਕੋਰੋਨਾ ਤੋਂ ਸੁਰੱਖਿਅਤ ਰਹਿਣ ਦੇ ਲਈ WHO ਦੇ ਲਈ ਜਾਰੀ ਕੀਤੀਆਂ ਨਵੀਆਂ ਗਾਈਡਲਾਈਨਜ਼

ਦੋਹਾਂ ‘ਤੇ ਚੋਰੀ ਸਣੇ ਹੋਰ ਵੀ ਕੁਝ ਦੋਸ਼ ਲੱਗੇ ਹਨ। ਪੀਲ ਰੀਜਨਲ ਪੁਲਸ ਦਾ ਕਹਿਣਾ ਹੈ ਕਿ ਹੰਬਰਵੈਸਟ ਪਾਰਕਵੇਅ ਅਤੇ ਗੋਰਵੇ ਡਰਾਈਵ ਖੇਤਰ ਵਿਚ ਘੁੰਮ ਰਹੇ ਅਧਿਕਾਰੀਆਂ ਨੂੰ ਸ਼ਨੀਵਾਰ ਤੜਕੇ 4 ਵਜੇ ਇਕ ਸ਼ੱਕੀ ਵਾਹਨ ਬਾਰੇ ਫੋਨ ਆਇਆ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੋਹਾਂ ਪੰਜਾਬੀਆਂ ਨੇ ਹਾਲਟਨ ਰੀਜਨ ਤੋਂ ਪਿਕ ਅਪ ਟਰੱਕ ਚੋਰੀ ਕੀਤਾ ਸੀ। ਪੁਲਸ ਵਾਲਿਆਂ ਨੇ ਵਾਹਨ ਵਿਚ ਸਵਾਰ ਦੋਹਾਂ ਪੰਜਾਬੀਆਂ ਨੂੰ ਰੋਕਣ ਲਈ ਡੀਫਲੇਸ਼ਨ ਡਿਵਾਇਸ ਦੀ ਵਰਤੋਂ ਕੀਤੀ ਪਰ ਉਹ ਭੱਜ ਨਿਕਲੇ।

ਇਹ ਵੀ ਪੜ੍ਹੋ: America Road Accident News: ਅਮਰੀਕਾ ਦੇ ਕੈਲੀਫੋਰਨੀਆ ਦੇ ਨੇੜੇ ਫਲਾਈਓਵਰ ਤੇ ਭਿਆਨਕ ਹਾਦਸਾ, ਇੱਕ ਹੋਰ ਪੰਜਾਬੀ ਨੌਜਵਾਨ ਦੀ ਹੋਈ ਮੌਤ

ਕਾਫੀ ਦੌੜ-ਭੱਜ ਮਗਰੋਂ ਪੁਲਸ ਨੇ ਇਨ੍ਹਾਂ ਦੋਹਾਂ ਨੂੰ ਹਿਰਾਸਤ ਵਿਚ ਲਿਆ। ਇਨ੍ਹਾਂ ਦੋਹਾਂ ਨੂੰ ਸ਼ਨੀਵਾਰ ਨੂੰ ਬਰੈਂਪਟਨ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਦੋਸ਼ ਹੈ ਕਿ ਇਨ੍ਹਾਂ ਦੋਹਾਂ ਨੇ ਇਕ ਪਿਕਅਪ ਟਰੱਕ ਪਹਿਲਾਂ ਚੋਰੀ ਕੀਤਾ ਸੀ ਤੇ ਹੁਣ ਇਕ ਕਾਰ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਸੀ।

Punjabi News Online ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago