ਵਿਦੇਸ਼

Corona in Itlay: Coronavirus ਕਾਰਨ ਇਟਲੀ ਵਿੱਚ ਇਕ ਹੋਰ ਪੰਜਾਬੀ ਦੀ ਮੌਤ

Corona in Itlay: ਪਿੰਡ ਅਡ਼ੈਚਾਂ ਦੇ ਵਸਨੀਕ ਇਕਬਾਲ ਸਿੰਘ (58) ਦੀ ਇਟਲੀ ’ਚ Coronavirus ਦੀ ਲਪੇਟ ’ਚ ਆਉਣ ਕਾਰਣ ਮੌਤ ਹੋ ਗਈ। ਉਹ ਅਾਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ। ਪਿੰਡ ਵਾਸੀਆਂ ਤੋਂ ਮਿਲੀ ਸੂਚਨਾ ਅਨੁਸਾਰ ਇਸ ਧਾਲੀਵਾਲ ਪਰਿਵਾਰ ’ਚ ਦੋਵੇਂ ਭਰਾ ਸਾਲ 1984 ’ਚ ਇਟਲੀ ਚਲੇ ਗਏ ਸਨ। ਪਿੰਡ ਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਜਨਵਰੀ ’ਚ ਪਿੰਡ ਅਡ਼ੈਚਾਂ ਅਾਪਣੇ ਭਤੀਜੇ ਦੇ ਵਿਆਹ ਸਮਾਗਮ ’ਚ ਸ਼ਾਮਲ ਹੋਣ ਲਈ ਆਇਆ ਸੀ ਅਤੇ 21, 22 ਜਨਵਰੀ ਨੂੰ ਵਾਪਸ ਚਲਾ ਗਿਆ ਸੀ। ਇਸ ਦੁਖਦਾਈ ਘਟਨਾ ਦਾ ਪਿੰਡ ਅਡ਼ੈਚਾਂ ’ਚ ਕਾਫੀ ਸੋਗ ਮਨਾਇਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ‘ਚ Coronavirus ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ ਹੈ। ਹੁਣ ਤੱਕ ਪੰਜਾਬ ‘ਚੋਂ 198 ਪਾਜ਼ੀਟਿਵ ਕੇਸ ਸਾਹਮਣੇ ਆ ਚੁੱਕੇ ਹਨ। ਮੋਹਾਲੀ ਜ਼ਿਲੇ ਤੋਂ 56, ਨਵਾਂਸ਼ਹਿਰ ‘ਚ 19, ਪਠਾਨਕੋਟ ਤੋਂ 24, ਜਲੰਧਰ ਤੋਂ 31, ਹੁਸ਼ਿਆਰਪੁਰ ਤੋਂ 7, ਮਾਨਸਾ, ਅੰਮ੍ਰਿਤਸਰ 11, ਲੁਧਿਆਣਾ 12 ਪਾਜ਼ੀਟਿਵ ਕੇਸ, ਮੋਗਾ ਜ਼ਿਲੇ ਤੋਂ 4, ਰੂਪਨਗਰ ਤੋਂ 3, ਪਟਿਆਲਾ 6, ਫਤਹਿਗੜ੍ਹ ਸਾਹਿਬ, ਸੰਗਰੂਰ ਅਤੇ ਬਰਨਾਲਾ ਤੋਂ 2-2, ਫਰੀਦਕੋਟ ਜ਼ਿਲੇ ਤੋਂ 3, ਕਪੂਰਥਲਾ, ਫਗਵਾੜਾ, ਗੁਰਦਾਸਪੁਰ, ਮਲੇਰਕੋਟਲਾ ਅਤੇ ਸ੍ਰੀ ਮੁਕਤਸਰ ਸਾਹਿਬ ਤੋਂ 1-1 ਮਾਮਲਾ ਸਾਹਮਣੇ ਆਇਆ ਹੈ। ਹੁਣ ਤੱਕ ਪੰਜਾਬ ‘ਚੋਂ 14 ਮਰੀਜ਼ਾਂ ਦੀ ਇਲਾਜ ਦੌਰਾਨ ਮੌਤ ਹੋ ਚੁੱਕੀ ਹੈ।

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago