Corona in NewYork: NewYork ਵਿੱਚ Corona ਦਾ ਕਹਿਰ, Corona ਨਾਲ ਇਕ ਹੋਰ ਪੰਜਾਬੀ ਸਿੱਖ ਦੀ ਮੌਤ

punjabi-gursikh-died-in-new-york-due-to-corona

Corona in NewYork: ਬੀਤੀ ਰਾਤ ਸ਼੍ਰੋਮਣੀ ਅਕਾਲੀ ਦਲ ਅਮ੍ਰਿੰਤਸਰ ਅਮਰੀਕਾ ਨਿਊਯਾਰਕ ਯੂਨਿਟ ਦੇ ਐਗਜੈਕਟਿਵ ਮੈਂਬਰ ਤੇ ਗੁਰਦੁਆਰਾ ਸਿੱਖ ਕਲਚਰਲ ਸੋਸਾਇਟੀ ਰਿਚਮੰਡ ਹਿੱਲ ਨਿਊਯਾਰਕ ਦੇ ਸੇਵਾਦਾਰ ਭਾਈ ਮਨਜੀਤ ਸਿੰਘ ਖਾਲਸਾ ਜਾਨਲੇਵਾ ਮਹਾਮਾਰੀ Corona ਦੀ ਲਪੇਟ ਵਿਚ ਆ ਗਏ ਅਤੇ ਉਹਨਾਂ ਦੀ ਮੌਤ ਹੋ ਗਈ। ਮ੍ਰਿਤਕ ਖਾਲਸਾ ਦਾ ਪਿਛੋਕੜ ਜ਼ਿਲ੍ਹਾ ਹੁਸ਼ਿਆਰਪੁਰ ਥਾਣਾ ਟਾਂਡਾ ਦੇ ਪਿੰਡ ਗਿਲਜੀਆਂ ਦੱਸਿਆ ਜਾਂਦਾ ਹੈ।

ਇਹ ਵੀ ਪੜ੍ਹੋ: ਪੁਲਿਸ ਵਲੋਂ ਵਿਦੇਸ਼ਾ ਤੋਂ ਆਏ ਲੋਕਾਂ ਦੀ ਤਲਾਸ਼ ਵਿੱਚ ਤੇਜੀ, 312 ਦੀ ਹੋਈ ਪਛਾਣ, ਰੱਦ ਹੋਣਗੇ Passport

ਗੌਰਤਲਬ ਹੈ ਕਿ ਅਮਰੀਕਾ ਵਿਚ COVID-19 ਤੇਜ਼ੀ ਨਾਲ ਫੈਲਦਾ ਜਾ ਰਿਹਾ ਹੈ। ਇੱਥੇ ਪਿਛਲੇ 24 ਘੰਟਿਆਂ ਵਿਚ ਰਿਕਾਰਡ 1189 ਮੌਤਾਂ ਹੋਈਆਂ ਹਨ। ਜਿਸ ਨਾਲ ਮ੍ਰਿਤਕਾਂ ਦੀ ਗਿਣਤੀ 6075 ਹੋ ਗਈ ਹੈ। ਅਮਰੀਕਾ ਵਿਚ ਨਿਊਯਾਰਕ ਦੇ ਮੇਅਰ ਨੇ ਐਡਵਾਇਜ਼ਰੀ ਜਾਰੀ ਕਰਦਿਆਂ ਚਿਹਰੇ ਨੂੰ ਢੱਕਣ ਵਾਲੇ ਮਾਸਕ ਪਹਿਨਣ ਦੇ ਨਿਰਦੇਸ਼ ਦਿੱਤੇ ਹਨ। ਉਹਨਾਂ ਮੁਤਾਬਕ ਮਾਸਕ ਪਹਿਨਣ ਦੇ ਨਾਲ-ਨਾਲ ਸਾਡੇ ਲਈ ਸਮਾਜਿਕ ਦੂਰੀ ਬਣਾਈ ਰੱਖਣੀ ਵੀ ਜ਼ਰੂਰੀ ਹੈ।

NRI News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ