America Accident News: ਅਮਰੀਕਾ ਦੇ ਵਿੱਚ ਹੋਏ ਸੜਕ ਹਾਦਸੇ ਵਿੱਚ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ

punjabi-youth-death-in-road-accident-in-america

America Accident News: ਰੋਜ਼ੀ-ਰੋਟੀ ਕਮਾਉਂਣ ਲਈ ਅਮਰੀਕਾ ਗਏ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਅਮਰੀਕਾ ਤੋਂ ਇਕ ਤੋਂ ਬਾਅਦ ਇਕ ਉਦਾਸ ਕਰਨ ਵਾਲੀਆਂ ਖਬਰਾਂ ਆ ਰਹੀਆਂ ਹਨ। ਹਾਲਾਂਕਿ ਕੁੱਝ ਸਮਾਂ ਪਹਿਲਾਂ ਹੀ ਅਮਰੀਕਾ ‘ਚ ਮਨਜੀਤ ਸਿੰਘ ਅਤੇ ਜਤਿੰਦਰ ਸਿੰਘ ਦੀ ਮੌਤ ਹੋਈ ਸੀ, ਜੋ ਕਿ ਪੰਜਾਬ ਨਾਲ ਸਬੰਧ ਰੱਖਦੇ ਸਨ।

ਇਹ ਵੀ ਪੜ੍ਹੋ: Shri Hemkunt Sahib Yatra 2020: ਸਿੱਖ ਸੰਗਤਾਂ ਦੇ ਲਈ ਖੁਸ਼ਖਬਰੀ, 4 ਸਤੰਬਰ ਨੂੰ ਖੁੱਲ੍ਹਣਗੇ ਸ਼੍ਰੀ ਹੇਮਕੁੰਟ ਸਾਹਿਬ ਦੇ ਕਿਵਾੜ

ਉਥੇ ਹੀ ਅੱਜ ਸ਼ਹਿਰ ਫਰਿਜ਼ਨੋ ਤੋਂ ਇਕ ਹੋਰ ਪੰਜਾਬੀ ਨੌਜਵਾਨ ਮੁੱਖਤਿਆਰ ਸਿੰਘ ਧਾਲੀਵਾਲ ਦੀ ਸੜਕ ਹਾਦਸੇ ‘ਚ ਮੌਤ ਹੋ ਜਾਣ ਦੀ ਖਬਰ ਨੇ ਪੰਜਾਬੀ ਭਾਈਚਾਰੇ ਦੇ ਕਾਲਜੇ ਫਿਰ ਤੋਂ ਵਲੂੰਧਰ ਸੁੱਟੇ ਹਨ।ਜਾਣਕਾਰੀ ਮੁਤਾਬਕ ਮੁੱਖਤਿਆਰ ਸਿੰਘ ਧਾਲੀਵਾਲ ਦੀ ਉਮਰ ਕਰੀਬ 38 ਸਾਲ ਸੀ ਅਤੇ ਉਹ ਫਰਿਜ਼ਨੋ ਸ਼ਹਿਰ ‘ਚ ਪਿਛਲੇ ਲੰਮੇ ਸਮੇਂ ਤੋਂ ਪਰਿਵਾਰ ਸਮੇਤ ਰਹਿ ਰਿਹਾ ਸੀ ਅਤੇ ਟਰੱਕ ਚਲਾਉਣ ਦਾ ਕੰਮ ਕਰਦਾ ਸੀ।

ਇਹ ਵੀ ਪੜ੍ਹੋ: Gurdaspur Murder News: ਗੁਰਦਾਸਪੁਰ ਵਿੱਚ ਪਰਿਵਾਰ ਦੇ ਮੁਖੀ ਨੇ ਪਰਿਵਾਰ ਦੇ 11 ਜੀਆਂ ਦੀ ਗੱਲ ਵੱਢ ਕੇ ਕੀਤੀ ਹੱਤਿਆ

ਮੁੱਖਤਿਆਰ ਸਿੰਘ ਧਾਲੀਵਾਲ ਪਿਛਲੇ ਦਿਨੀਂ ਜਦੋਂ ਅਮਰੀਕਾ ਦੀ ਐਰੀਜੋਨਾ ਸਟੇਟ ‘ਚ ਫਰੀਵੇਅ 40 ਦੇ 39 ਮੀਲ ਮਾਰਕਰ ਲਾਗੇ ਡੈਲਸ ਨੂੰ ਲੋਡ ਕਰ ਕੇ ਲੈ ਜਾ ਰਿਹਾ ਸੀ ਤਾਂ ਅਚਾਨਕ ਟਰੱਕ ਦਾ ਅਗਲਾ ਟਾਇਰ ਫਟ ਗਿਆ, ਜਿਸ ਕਾਰਨ ਟਰੱਕ ਘਿਸੜਦਾ ਹੋਇਆ ਫਰੀਵੇਅ ਦੇ ਵਿਚਾਲੇ ਖਤਾਨਾਂ ‘ਚ ਜਾ ਡਿੱਗਿਆ। ਇਸ ਦੌਰਾਨ ਟਰੱਕ ਦੇ ਡੀਜ਼ਲ ਟੈਂਕ ਫਟ ਗਏ ਤੇ ਟਰੱਕ ਨੂੰ ਅੱਗ ਲੱਗ ਗਈ। ਮੁਖ਼ਤਿਆਰ ਦੀ ਇਸ ਹਾਦਸੇ ‘ਚ ਮੌਕੇ ‘ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ: Punjabis Arrested in Brampton: ਕੈਨੇਡਾ ਦੇ ਬਰੈਂਪਟਨ ਵਿੱਚ ਰੀਜਨਲ ਪੁਲਿਸ ਨੇ 5 ਪੰਜਾਬੀਆਂ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫਤਾਰ

ਮ੍ਰਿਤਕ ਮੁੱਖਤਿਆਰ ਸਿੰਘ ਧਾਲੀਵਾਲ ਪੰਜਾਬ ਦੇ ਪਿੰਡ ਲੋਪੋ ਜਿਲ੍ਹੇ ਦਾ ਰਹਿਣ ਵਾਲਾ ਸੀ, ਜੋ ਕਿ ਮੋਗਾ ‘ਚ ਪੈਂਦਾ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ, ਦੋ ਬੱਚੇ, ਪਿਤਾ ਅਤੇ ਭਰਾ ਨੂੰ ਛੱਡ ਗਿਆ ਹੈ। ਇਸ ਦੁੱਖਦਾਈ ਖ਼ਬਰ ਕਾਰਨ ਜਿੱਥੇ ਉਸ ਦੇ ਸਹੁਰਾ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ, ਉੱਥੇ ਫਰਿਜ਼ਨੋ ਦਾ ਪੂਰਾ ਪੰਜਾਬੀ ਭਾਈਚਾਰਾ ਵੀ ਸੋਗ ‘ਚ ਡੁੱਬਿਆ ਹੋਇਆ ਹੈ।

 Punjabi News Online ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ