America Road Accident News: ਅਮਰੀਕਾ ਦੇ ਕੈਲੀਫੋਰਨੀਆ ਦੇ ਨੇੜੇ ਫਲਾਈਓਵਰ ਤੇ ਭਿਆਨਕ ਹਾਦਸਾ, ਇੱਕ ਹੋਰ ਪੰਜਾਬੀ ਨੌਜਵਾਨ ਦੀ ਹੋਈ ਮੌਤ

punjabi-youth-died-in-road-accident-in-america

America Road Accident News: ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਕਸਬਾ ਚਮਿਆਰੀ ਦੇ ਨੌਜਵਾਨ ਦੀ ਅਮਰੀਕਾ ‘ਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਖ਼ਬਰ ਮਿਲਦਿਆਂ ਸਾਰ ਹੀ ਪੂਰਾ ਇਲਾਕਾ ਸੋਗ ‘ਚ ਡੁੱਬ ਗਿਆ। ਮ੍ਰਿਤਕ ਦੇ ਦੋਸਤ ਜਗਰੂਪ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਕੀਰਤ ਸਿੰਘ ਰੰਧਾਵਾ ਪੁੱਤਰ ਅਮਰਜੀਤ ਸਿੰਘ ਵਾਸੀ ਕਸਬਾ ਚਮਿਆਰੀ ਕਰੀਬ ਤਿੰਨ ਸਾਲ ਪਹਿਲਾਂ ਕੈਨੇਡਾ ‘ਚ ਪੜ੍ਹਨ ਲਈ ਗਿਆ ਸੀ ਅਤੇ ਹੁਣ ਉਹ ਆਪਣੀ ਪੜ੍ਹਾਈ ਮੁਕੰਮਲ ਕਰਨ ਉਪਰੰਤ ਬਰੈਂਪਟਨ ‘ਚ ਰਹਿ ਕੇ ਟਰਾਲਾ ਚਲਾਉਂਦਾ ਸੀ।

ਇਹ ਵੀ ਪੜ੍ਹੋ: Captain Amarinder Singh News: ਪੰਜਾਬ ਦੇ ਪਾਣੀਆਂ ਨੂੰ ਲੈ ਕੇ ਕਪਤਾਨ ਅਮਰਿੰਦਰ ਸਿੰਘ ਨੇ ਦਿੱਤਾ ਵੱਡਾ ਬਿਆਨ

ਉਸ ਨੇ ਦੱਸਿਆ ਗੁਰਕੀਰਤ ਆਪਣੇ ਇਕ ਹੋਰ ਸਾਥੀ ਡਰਾਇਵਰ ਨਾਲ ਟੋਰਾਂਟੋ ਦੀ ਇਕ ਟਰਾਂਸਪੋਰਟ ਕੰਪਨੀ ਦਾ ਲੋਡ ਲੈ ਕੇ ਅਮਰੀਕਾ ਦੇ ਕਿਸੇ ਸ਼ਹਿਰ ਵੱਲ ਜਾ ਰਿਹਾ ਸੀ ਕਿ ਅਚਾਨਕ ਬੀਤੀ 18 ਅਗਸਤ ਨੂੰ ਸਵੇਰੇ 7 ਵਜੇ ਦੇ ਕਰੀਬ ਕੈਲੀਫਰੋਨੀਆ (ਅਮਰੀਕਾ) ਨੇੜੇ ਉਨ੍ਹਾਂ ਦਾ ਟਰਾਲਾ ਫਲਾਈਓਵਰ ਤੋਂ ਹੇਠਾਂ ਖਿਸਕਣ ਕਾਰਨ ਹਾਦਸਾਗ੍ਰਸਤ ਹੋ ਗਿਆ। ਉਕਤ ਨੇ ਦੱਸਿਆ ਕਿ ਇਸ ਹਾਦਸੇ ਵਿਚ ਗੁਰਕੀਰਤ ਦੀ ਤਾਂ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਉਸ ਦਾ ਸਾਥੀ ਡਰਾਇਵਰ ਜੋ ਕਿ ਜਲੰਧਰ ਦੇ ਕਿਸੇ ਪਿੰਡ ਨਾਲ ਸਬੰਧਤ ਹੈ, ਉਹ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ। ਜੋ ਇਸ ਵੇਲੇ ਅਮਰੀਕਾ ‘ਚ ਹੀ ਕਿਸੇ ਹਸਪਤਾਲ ਅੰਦਰ ਜ਼ੇਰੇ ਇਲਾਜ ਹੈ। ਜ਼ਿਕਰਯੋਗ ਹੈ ਕਿ ਗੁਰਕੀਰਤ ਦੀ ਮ੍ਰਿਤਕ ਦੇਹ ਦੀ ਪਹਿਚਾਣ ਦੇਰ ਨਾਲ ਹੋਣ ਕਾਰਨ ਉਸ ਦੇ ਪਰਿਵਾਰ ਨੂੰ ਹਾਦਸੇ ਦੀ ਸੂਚਨਾ ਦੇਰੀ ਨਾਲ ਮਿਲੀ ਹੈ।

 Punjabi News Online ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ