ਨਿਊਯਾਰਕ ਵਿੱਚ ਮਨਾਇਆ ਜਾਵੇਗਾ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ

Shri Guru Harkrishan Sahib

ਨਿਊਯਾਰਕ ਵਿੱਚ ਹਰ ਸਾਲ ਦੀ ਤਰਾਂ ਇਸ ਸਾਲ ਵੀ 26 ਜੁਲਾਈ ਦਿਨ ਸ਼ੁੱਕਰਵਾਰ ਨੂੰ ਅੱਠਵੇਂ ਪਾਤਿਸ਼ਾਹ ਬਾਲਾ ਪ੍ਰੀਤਮ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਪੁਰਬ ਨੂੰ ਗੁਰਦਵਾਰਾ ਸਿੱਖ ਕਲਚਰ ਸੁਸਾਇਟੀ ਰਿਚਮੰਡ ਹਿੱਲ, ਨਿਊਯਾਰਕ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ।

ਗੁਰਦਵਾਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਭੁਪਿੰਦਰ ਸਿੰਘ ਦਾ ਕਹਿਣਾ ਹੈ ਕਿ ਇਸ ਦਿਨ ਗੁਰਦਵਾਰਾ ਸਾਹਿਬ ਵਿਸ਼ੇਸ਼ ਸਮਾਗਮ ਕਰਵਾਏ ਜਾਣਗੇ। ਪ੍ਰਕਾਸ਼ ਦਿਹਾੜੇ ਵਾਲੇ ਦਿਨ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਹਨਾਂ ਦਾ ਕਹਿਣਾ ਹੈ ਕਿ 8:30 ਵਜੇ ਆਰਤੀ ਹੋਵੇਗੀ, ਇਸ ਦੌਰਾਨ ਫੁੱਲਾਂ ਦੀ ਵਰਖਾ ਕਰਦਿਆਂ ਜੈਕਾਰਿਆਂ ਦੀ ਗੂੰਜ ਵਿੱਚ ਸਤਿਗੁਰੂ ਦੇ ਉਪਕਾਰਾਂ ਨੂੰ ਯਾਦ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਕਾਰਗਿਲ ਵਿਜੇ ਦਿਵਸ ਮੌਕੇ ‘ਤੇ ਅੱਜ ਨੌਜਵਾਨਾਂ ਲਈ ਮੁੜ ਰਿਲੀਜ਼ ਹੋਵੇਗੀ ‘ਉਰੀ’, ਟਿਕਟਾਂ ਮੁਫ਼ਤ

ਉਹਨਾਂ ਨੇ ਸਾਰੇ ਦੇਸ਼ਾਂ ਵਿਦੇਸ਼ਾਂ ਵਿਚ ਵਸਦੇ ਸਮੂਹ ਭਾਈਚਾਰੇ ਨੂੰ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਗੁਰੂ ਜੀ ਦੇ ਸਮਾਗਮ ਵਿੱਚ ਪਰਿਵਾਰ ਪਹੁੰਚ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਬੇਨਤੀ ਵੀ ਕੀਤੀ।