Corona in Spain: ਸਪੇਨ ਵਿੱਚ Corona ਦਾ ਕਹਿਰ, ਮੌਤ ਦਾ ਅੰਕੜਾ ਦਾ 10,000 ਤੋਂ ਪਾਰ

spain-virus-death-toll-upto-10000-prople

Corona in Spain: Coronavirus ਸਪੇਨ ਨੂੰ ਤੇਜ਼ੀ ਨਾਲ ਆਪਣੀ ਲਪੇਟ ਵਿਚ ਲੈਂਦਾ ਜਾ ਰਿਹਾ ਹੈ। ਦੇਸ਼ ਵਿਚ ਇਸ ਜਾਨਲੇਵਾ ਬੀਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 10 ਹਜ਼ਾਰ ਦਾ ਅੰਕੜਾ ਪਾਰ ਕਰ ਗਈ ਹੈ। ਇਸ ਦੀ ਜਾਣਕਾਰੀ ਦੇਸ਼ ਦੇ ਸਿਹਤ ਮੰਤਰਾਲਾ ਵਲੋਂ ਦਿੱਤੀ ਗਈ ਹੈ। ਸਿਹਤ ਮੰਤਰਾਲਾ ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਦੇਸ਼ ਵਿਚ ਇਸ ਮਹਾਮਾਰੀ ਕਾਰਨ 24 ਘੰਟੇ ਦੌਰਾਨ ਰਿਕਾਰਡ 950 ਮੌਤਾਂ ਦਰਜ ਕੀਤੀਆਂ ਗਈਆਂ ਹਨ, ਜਿਸ ਨਾਲ ਦੇਸ਼ ਵਿਚ ਕੁੱਲ ਮੌਤਾਂ ਦੀ ਗਿਣਤੀ 10 ਹਜ਼ਾਰ ਦਾ ਅੰਕੜਾ ਪਾਰ ਕਰ ਗਈ ਹੈ। ਇਸ ਦੇ ਨਾਲ ਹੀ ਵਾਇਰਸ ਦੇ ਪੁਸ਼ਟੀ ਕੀਤੇ ਮਾਮਲੇ ਵੀ 1,10,000 ਤੱਕ ਪਹੁੰਚ ਗਏ ਹਨ।

spain-virus-death-toll-upto-10000-prople

ਇਸ ਦੌਰਾਨ ਸਿਹਤ ਮੰਤਰਾਲਾ ਨੇ ਕਿਹਾ ਕਿ ਸਪੇਨ ਵਿਚ ਇਟਲੀ ਤੋਂ ਬਾਅਦ ਇਸ ਵਾਇਰਸ ਕਾਰਨ ਸਭ ਤੋਂ ਵਧੇਰੇ ਮੌਤਾਂ ਹੋਈਆਂ ਹਨ। ਇਸ ਅਦ੍ਰਿਸ਼ ਮੌਤ ਕਾਰਨ ਸਪੇਨ ਦੀਆਂ ਸੜਕਾਂ ਸੁੰਨੀਆ ਪੈ ਗਈਆਂ ਹਨ। ਸਪੇਨ ਦੇ ਕਈ ਸ਼ਹਿਰ ਪੂਰੀ ਤਰ੍ਹਾਂ ਸੁੰਨਸਾਨ ਹੋ ਗਏ ਹਨ। ਦੁਨੀਆ ਭਰ ਵਿਚ Coronavirus ਦੇ ਮਾਮਲਿਆਂ ‘ਤੇ ਨਿਗਰਾਨੀ ਰੱਖਣ ਵਾਲੀ ਵੈੱਬਸਾਈਟ ਵਰਲਡ-ਓ-ਮੀਟਰ ਮੁਤਾਬਕ Coronavirus ਦੇ ਹੁਣ ਤੱਕ ਤਕਰੀਬਨ 9.5 ਲੱਖ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਹਨਾਂ ਵਿਚੋਂ 48 ਹਜ਼ਾਰ ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ ਤਕਰੀਬਨ 2 ਲੱਖ ਲੋਕ ਅਜਿਹੇ ਵੀ ਹਨ, ਜੋ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਗਏ ਹਨ।

World News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ