Karachi Terror Attack : ਪਾਕਿਸਤਾਨ ਸਟਾਕ ਐਕਸਚੇਂਜ ਤੇ ਅੱਤਵਾਦੀ ਹਮਲਾ, ਪੰਜ ਨਾਗਰਿਕਾਂ ਦੀ ਮੌਤ

Terror attack at Pakistan Stock Exchange 5 civilians died

ਕਰਾਚੀ : ਪਾਕਿਸਤਾਨ ਸਟਾਕ ਐਕਸਚੇਂਜ ‘ਤੇ ਅੱਤਵਾਦੀ ਹਮਲਾ ਹੋਇਆ ਹੈ। Ary ਨਿਊਜ਼ ਦੀ ਰਿਪੋਰਟ ਦੇ ਅਨੁਸਾਰ, ਚਾਰ ਅੱਤਵਾਦੀ ਸੋਮਵਾਰ ਨੂੰ ਪਾਕਿਸਤਾਨ ਸਟਾਕ ਐਕਸਚੇਂਜ ਦੀ ਇਮਾਰਤ ਵਿੱਚ ਦਾਖਲ ਹੋਏ ਅਤੇ ਅੰਨ੍ਹੇਵਾਹ ਫਾਇਰਿੰਗ ਕੀਤੀ। ਫਿਲਹਾਲ, ਸਾਰੇ ਚਾਰ ਅੱਤਵਾਦੀ ਮਾਰੇ ਗਏ ਹਨ। ਅੱਤਵਾਦੀਆਂ ਦੀ ਗੋਲੀਬਾਰੀ ਵਿੱਚ ਪੰਜ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ।

ਪਾਕਿਸਤਾਨ ਦੇ ਮੀਡੀਆ ਅਨੁਸਾਰ ਚਾਰ ਅੱਤਵਾਦੀ ਮਾਰੇ ਗਏ ਹਨ। ਕਰਾਚੀ ਦੇ ਇੰਸਪੈਕਟਰ ਜਨਰਲ ਨੇ ਕਿਹਾ ਕਿ ਹਾਲਾਤ ਹੁਣ ਕਾਬੂ ਵਿੱਚ ਹਨ ਅਤੇ ਸਾਰੇ ਅੱਤਵਾਦੀ ਮਾਰੇ ਗਏ ਹਨ। ਰੇਂਜਰਾਂ ਅਤੇ ਪੁਲਿਸ ਕਰਮਚਾਰੀ ਇਮਾਰਤ ਵਿੱਚ ਦਾਖਲ ਹੋ ਗਏ ਹਨ ਅਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਕਰਾਚੀ ਦੇ ਆਈਜੀ ਦਾ ਕਹਿਣਾ ਹੈ ਕਿ ਹਮਲਾ ਕਰਨ ਵਾਲਿਆਂ ਨੇ ਪੁਲਿਸ ਅਧਿਕਾਰੀਆਂ ਦੇ ਕਪੜੇ ਪਾਏ ਹੋਏ ਸਨ। ਅੱਤਵਾਦੀਆਂ ਨੇ ਆਧੁਨਿਕ ਹਥਿਆਰਾਂ ਨਾਲ ਹਮਲਾ ਕੀਤਾ ਅਤੇ ਇੱਕ ਬੈਗ ਲੈ ਜਾ ਰਹੇ ਸਨ, ਜਿਸ ਵਿੱਚ ਵਿਸਫੋਟਕ ਹੋ ਸਕਦੇ ਹਨ।

ਇਹ ਵੀ ਪੜ੍ਹੋ : ਚੀਨ ਦੇ ਬੀਜਿੰਗ ਵਿੱਚ Corona ਨੇ ਫੜ੍ਹੀ ਰਫਤਾਰ, ਫ਼ੂਡ ਡਿਲਿਵਰੀ ਸ਼ਖਸ ਨਿੱਕਲਿਆ Corona Positive

ਕਿਵੇਂ ਹੋਇਆ ਅੱਤਵਾਦੀ ਹਮਲਾ

ਅੱਤਵਾਦੀਆਂ ਨੇ ਸਟਾਕ ਐਕਸਚੇਜ਼ ਬਿਲਡਿੰਗ ਦੇ ਮੁੱਖ ਗੇਟ ‘ਤੇ ਇਕ ਗ੍ਰਨੇਡ ਨਾਲ ਹਮਲਾ ਕੀਤਾ ਅਤੇ ਅੰਨ੍ਹੇਵਾਹ ਫਾਇਰਿੰਗ ਕਰਕੇ ਇਮਾਰਤ ਦੇ ਅੰਦਰ ਦਾਖਲ ਹੋ ਗਏ। ਇਸ ਗੋਲੀਬਾਰੀ ਦੌਰਾਨ ਇੱਕ ਪੁਲਿਸ ਅਧਿਕਾਰੀ ਅਤੇ ਇੱਕ ਸੁਰੱਖਿਆ ਗਾਰਡ ਦੇ ਜ਼ਖਮੀ ਹੋਣ ਦੀ ਖ਼ਬਰ ਮਿਲੀ ਹੈ। ਪੁਲਿਸ ਅਤੇ ਰੇਂਜਰਾਂ ਦੇ ਜਵਾਨ ਮੌਕੇ ‘ਤੇ ਪਹੁੰਚ ਗਏ ਹਨ।

ਪਾਕਿਸਤਾਨ ਸਟਾਕ ਐਕਸਚੇਂਜ ਦੇ ਆਸ ਪਾਸ ਦਾ ਇਲਾਕਾ ਖਾਲੀ ਕਰਵਾ ਲਿਆ ਗਿਆ ਹੈ। ਜ਼ਖਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸਦੇ ਨਾਲ, ਸਟਾਕ ਐਕਸਚੇਂਜ ਵਿੱਚ ਫਸੇ ਕਰਮਚਾਰੀਆਂ ਨੂੰ ਪਿਛਲੇ ਦਰਵਾਜ਼ੇ ਤੋਂ ਬਾਹਰ ਕੱਢ ਲਿਆ ਗਿਆ ਹੈ।

ਪਾਕਿਸਤਾਨੀ ਮੀਡੀਆ ਜਿਓ ਨਿਊਜ਼ ਨਾਲ ਗੱਲਬਾਤ ਕਰਦਿਆਂ, ਪਾਕਿਸਤਾਨ ਸਟਾਕ ਐਕਸਚੇਂਜ ਦੇ ਡਾਇਰੈਕਟਰ ਆਬਿਦ ਅਲੀ ਹਬੀਬ ਨੇ ਕਿਹਾ ਕਿ ਸਟਾਕ ਐਕਸਚੇਜ਼ ਦੇ ਅੰਦਰ ਇੱਕ ਮੰਦਭਾਗੀ ਘਟਨਾ ਵਾਪਰੀ ਹੈ। ਅੱਤਵਾਦੀ ਪਾਰਕਿੰਗ ਖੇਤਰ ਵਿੱਚੋਂ ਦਾਖਲ ਹੋਏ ਅਤੇ ਸਾਰੇ ਲੋਕਾਂ ‘ਤੇ ਫਾਇਰਿੰਗ ਕਰ ਰਹੇ ਸਨ।

World News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ