ਵਿਦੇਸ਼

ਕੋਰੋਨਾ ਰਹਿਤ ਰੇਲ ਯਾਤਰਾ ਸ਼ੁਰੂ ਕਰੇਗਾ ਇਹ ਦੇਸ਼, ਜਲਦੀ ਹੋਵੇਗੀ ਸ਼ੁਰੂਆਤ

ਹਵਾਈ ਜਹਾਜਾਂ, ਰੇਲ ਯਾਤਰਾਵਾਂ ਤੇ ਹੋਰ ਯਾਤਰਾਵਾਂ ਨੂੰ ਕੋਵਿਡ-19 ਨੇ ਬੁਰੀ ਤਰ੍ਹਾਂ ਪ੍ਰਭਾਵ ਪਾਇਆ ਹੈ ਜਿਸ ਕਾਰਨ ਲੋਕਾਂ ਨੂੰ ਆਪਣੀ ਜ਼ਿੰਦਗੀ ਬੇਰੰਗ ਲੱਗਣ ਲੱਗੀ ਹੈ। ਯੂਰਪ ਜਿਹੜਾ ਕਿ ਸੈਲਾਨੀਆਂ ਦੀ ਸਦਾ ਹੀ ਖਿੱਚ ਦਾ ਕੇਂਦਰ ਰਿਹਾ, ਇਹ ਵੀ ਕੋਵਿਡ ਕਾਰਨ ਸੁੰਨਾ ਸੁੰਨਾ ਜਾਪਦਾ ਹੈ ਤੇ ਸੈਲਾਨੀਆਂ ਦੇ ਆਉਣ ਜਾਣ ਵਿੱਚ ਗਿਰਾਵਟ ਦੇਖੀ ਜਾ ਰਹੀ ਹੈ।

ਇਟਲੀ ਜਿਹੜਾ ਕਿ ਇੱਕ ਇਤਿਹਾਸਕ ਦੇਸ਼ ਹੋਣ ਕਾਰਨ ਸੈਲਾਨੀਆਂ ਦੀ ਪਹਿਲੀ ਪਸੰਦ ਰਿਹਾ ਹੈ ਇੱਥੇ ਵੀ ਕੋਵਿਡ ਕਾਰਨ ਕਾਫ਼ੀ ਉਥਲ ਪੁੱਥਲ ਰਹੀ ਹੈ ਪਰ ਇਸ ਸਾਲ ਸੈਲਾਨੀਆਂ ਦੀ ਗਰਮੀਆਂ ਵਿੱਚ ਆਮਦ ਦੇ ਮੱਦੇ ਨਜ਼ਰ ਹੀ ਇਟਲੀ ਦਾ ਰੇਲਵੇ ਵਿਭਾਗ ਰੈੱਡ ਕਰਾਸ ਇਟਲੀ ਨਾਲ ਮਿਲ ਕੇ ਕੋਰੋਨਾ ਵਾਇਰਸ ਦੀ ਲਾਗ ਤੋਂ ਯਾਤਰੀਆਂ ਨੂੰ ਬਚਾਉਣ ਲਈ ਇੱਕ ਨਿਵੇਕਲੀ ਪਹਿਲ ਕਦਮੀ ਕਰ ਰਿਹਾ ਹੈ। ਇਟਲੀ ਦੀ ਤਰੇਨੋ ਇਟਾਲੀਆ ਵਲੋਂ ਰੈੱਡ ਕਰਾਸ ਦੀ ਸਹਾਇਤਾ ਨਾਲ ਅਪ੍ਰੈਲ ਤੋਂ ਰਾਜਧਾਨੀ ਰੋਮ ਮਿਲਾਨ ਵਿਚਕਾਰ ਕੋਰੋਨਾ ਮੁਕਤ ਇੱਕ ਵਿਸ਼ੇਸ਼ ਰੇਲਗੱਡੀ ਚਲਾਉਣ ਜਾ ਰਹੀ ਹੈ।

ਉਨ੍ਹਾਂ ਨੇ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅਸੀਂ ਅਪ੍ਰੈਲ ‘ਚ ਮਿਲਾਨ ਤੋਂ ਰਾਜਧਾਨੀ ਰੋਮ ਦਰਮਿਆਨ ਕੋਰੋਨਾ ਮੁਕਤ ਤੇਜ ਰਫ਼ਤਾਰ ਵਿਸ਼ੇਸ਼ ਗੱਡੀ ਚਲਾਉਣ ਜਾਂ ਰਹੇ ਹਾਂ, ਜਿਸ ਦਾ ਮਕਸਦ ਇਹ ਹੈ ਗਰਮੀਆਂ ਦਾ ਮੌਸਮ ਆ ਰਿਹਾ ਹੈ ਅਤੇ ਸੈਲਾਨੀਆਂ ਲਈ ਕੋਈ ਵੀ ਰੁਕਾਵਟ ਨਾ ਆਵੇ।

ਉਨ੍ਹਾਂ ਕਿਹਾ ਇਸ ਰੇਲਗੱਡੀ ਵਿੱਚ ਕੋਰੋਨਾ ਜਾਂਚ ਤੇ ਐਂਟੀ ਕੋਂਵਿਡ ਦਾ ਟੀਕਾਕਰਨ ਵੀ ਕੀਤਾ ਜਾਵੇਗਾ।ਇਹ ਰੇਲਗੱਡੀ ਵਿਸ਼ੇਸ਼ ਤੌਰ ‘ਤੇ ਆਧੁਨਿਕ ਮੈਡੀਕਲ ਉਪਕਰਣਾਂ ਨਾਲ ਭਰਪੂਰ ਹੋਵੇਗੀ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਗਰਮੀਆਂ ਵਿੱਚ ਬਹੁਤ ਸਾਰੇ ਸੈਲਾਨੀ ਦੂਜਿਆਂ ਸੂਬਿਆਂ ਤੋਂ ਇਟਲੀ ਦੇ ਉੱਤਰ ਖੇਤਰ ਵੱਲ ਸੈਰ ਸਪਾਟੇ ਲਈ ਆਉਣ।

ਉਨ੍ਹਾਂ ਦੱਸਿਆ ਕਿ ਸਤੰਬਰ ਵਿੱਚ ਐਫ,ਐਸ ਵਲੋਂ ਪਹਿਲਾਂ ਵੀ ਅਲ ਇਟਾਲੀਆ ਦੇ ਨਾਲ ਮਿਲ ਕੇ ਰੋਮ ਫਿਊਮੀਚਿਨੀ ਤੋਂ ਲੀਨਾਤੇ ਦਰਮਿਆਨ ਵਿਸ਼ੇਸ਼ ਪ੍ਰਯੋਗ ਕੀਤਾ ਗਿਆ ਸੀ ਜੋ ਕਿ ਸਫਲਤਾ ਪੂਰਵਕ ਨੇਪਰੇ ਚੜਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਬਾਅਦ ਅਗਲੇ ਮਹੀਨਿਆਂ ਦੌਰਾਨ ਜਲਦੀ ਹੀ ਤਰੇਨੋ ਇਟਾਲੀਆ ਵਲੋਂ ਦੇਸ਼ ਦੇ ਦੂਜੇ ਹਿੱਸਿਆਂ ਵਿੱਚ ਵੀ ਇਸ ਤਰ੍ਹਾਂ ਦੀਆਂ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ, ਜਿਸ ਵਾਰੇ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago