ਵਿਦੇਸ਼

Donald Trump Twitter News: ਟਵਿੱਟਰ ਨੇ ਡੋਨਾਲਡ ਟਰੰਪ ਨੂੰ ਦਿੱਤਾ ਵੱਡਾ ਝਟਕਾ, ਅਕਾਊਂਟ ਨੂੰ ਅਸਥਾਈ ਸਮੇਂ ਲਈ ਕੀਤਾ ਸਸਪੈਂਡ

Donald Trump Twitter News: ਟਵਿੱਟਰ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਦੇ ਟਵਿੱਟਰ ਅਕਾਊਂਟਸ ‘ਤੇ ਅਸਥਾਈ ਤੌਰ ‘ਤੇ ਰੋਕ ਲਾ ਦਿੱਤੀ ਹੈ। ਟਰੰਪ ਦੇ ਅਕਾਊਂਟ ਤੋਂ ਕੋਰੋਨਾ ਮਹਾਮਾਰੀ ਨੂੰ ਲੈਕੇ ਕੀਤੇ ਜਾ ਰਹੇ ਗੁੰਮਰਾਹਕੁੰਨ ਜਾਣਕਾਰੀ ਦੇਣ ਵਾਲੇ ਟਵੀਟਸ ਕਾਰਨ ਇਹ ਕਦਮ ਚੁੱਕਿਆ ਗਿਆ।

ਇਹ ਵੀ ਪੜ੍ਹੋ: Afghanistan Suicide Attack News: ਅਫ਼ਗ਼ਾਨਿਸਤਾਨ ਵਿੱਚ ਬੀਤੇ ਦਿਨ ਹੋਏ ਆਤਮਘਾਤੀ ਹਮਲੇ ਵਿੱਚ 9 ਲੋਕਾਂ ਦੀ ਮੌਤ

ਟਵਿੱਟਰ ਦਾ ਇਲਜ਼ਾਮ ਹੈ ਕਿ ਟਰੰਪ ਟਵੀਟਸ ਜ਼ਰੀਏ ਗਲਤ ਸੂਚਨਾ ਫੈਲਾ ਰਹੇ ਸਨ ਜੋਕਿ ਮਹਾਮਾਰੀ ਨੂੰ ਲੈਕੇ ਕੰਪਨੀ ਵੱਲੋਂ ਅਪਣਾਏ ਨਵੇਂ ਨਿਯਮਾਂ ਦੇ ਅਨੁਕੂਲ ਨਹੀਂ ਸਨ ਤੇ ਦਿਸ਼ਾ-ਨਿਰਦੇਸ਼ਾਂ ਦਾ ਉਲੰਘਣ ਕਰਨ ਵਾਲੇ ਸਨ। ਉਨ੍ਹਾਂ ਦੱਸਿਆ “ਟਰੰਪ ਨੇ ਇਕ ਵੀਡੀਓ ਟਵੀਟ ਕੀਤਾ ਹੈ। ਜਿਸ ‘ਚ ਫੌਕਸ ਨਿਊਜ਼ ਦੇ ਵੀਡੀਓ ਕਲਿੱਪ ਹਨ ਤੇ ਇਹ ਕਾਫੀ ਗੁੰਮਰਾਹਕੁੰਨ ਹੈ। ਇਸ ਲਈ ਅਸੀਂ ਉਨ੍ਹਾਂ ਦੇ ਖਾਤੇ ਨੂੰ ਬੰਦ ਕਰ ਦਿੱਤਾ ਜਿੱਥੇ ਉਹ ਗਲਤ ਤੇ ਗੁੰਮਰਾਹਕੁੰਨ ਸੂਚਨਾ ਫੈਲਾ ਰਹੇ ਸਨ।”ਇਸ ਤੋਂ ਪਹਿਲਾਂ ਫੇਸਬੁੱਕ ਨੇ ਵੀ ਟਰੰਪ ਦੇ ਇਸ ਤਰ੍ਹਾਂ ਦੇ ਵੀਡੀਓ ‘ਤੇ ਰੋਕ ਲਾਈ ਸੀ।

ਹੁਣ ਦਰਅਸਲ ਟਰੰਪ ਨੇ ਟਵਿੱਟਰ ‘ਤੇ ਟਵੀਟ ਕਰਦਿਆਂ ਲਿਖਿਆ ਸੀ ਕਿ ਜੇਕਰ ਬੱਚਿਆਂ ਦੀ ਗੱਲ ਕਰੋ ਤਾਂ ਮੇਰੇ ਹਿਸਾਬ ਨਾਲ ਬੱਚਿਆਂ ਨੂੰ ਕੋਰੋਨਾ ਨਹੀਂ ਹੋ ਸਕਦਾ ਕਿਉਂਕਿ ਬੱਚਿਆਂ ‘ਚ ਕੋਰੋਨਾ ਬਿਮਾਰੀ ਪ੍ਰਤੀ ਇਮਿਊਨਿਟੀ ਕਾਫੀ ਜ਼ਿਆਦਾ ਹੈ। ਹਾਲਾਂਕਿ ਅੰਕੜਿਆਂ ਦੇ ਮੁਤਾਬਕ ਹੁਣ ਤਕ ਜ਼ਿਆਦਾਤਰ ਬੱਚੇ ਹੀ ਕੋਰੋਨਾ ਮਹਾਮਾਰੀ ਦੀ ਲਪੇਟ ‘ਚ ਆ ਰਹੇ ਹਨ ਜੋ ਕਿ ਟਰੰਪ ਦੇ ਦਾਅਵੇ ਤੋਂ ਬਿਲਕੁਲ ਵੱਖ ਹੈ।

International News in Punjabi ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago