ਵਿਦੇਸ਼

International News: Corona Vaccine ਦੀ ਰਿਸਰਚ ਚੋਰੀ ਕਰਨ ਤੇ ਤਿੰਨ ਦੇਸ਼ਾਂ ਨੇ ਰੂਸ ਤੇ ਲਾਏ ਗੰਭੀਰ ਚੋਰੀ ਦੇ ਇਲਜ਼ਾਮ

International News: ਦੁਨੀਆਂ ਭਰ ‘ਚ ਕਈ ਵਿਗਿਆਨੀ ਇਸ ਵੇਲੇ ਕੋਰੋਨਾ ਵਾਇਰਸ ਦੇ ਇਲਾਜ ਲਈ ਵੈਕਸੀਨ ਬਣਾਉਣ ‘ਚ ਜੁੱਟੇ ਹੋਏ ਹਨ। ਅਜਿਹੇ ‘ਚ ਅਮਰੀਕਾ, ਬ੍ਰਿਟੇਨ ਤੇ ਕੈਨੇਡਾ ਨੇ ਰੂਸ ‘ਤੇ ਵੈਕਸੀਨ ਰਿਸਰਚ ਚੋਰੀ ਕਰਨ ਦੀ ਕੋਸ਼ਿਸ਼ ਦੇ ਇਲਜ਼ਾਮ ਲਾਏ ਹਨ। ਤਿੰਨਾਂ ਦੇਸ਼ਾਂ ਦਾ ਦਾਅਵਾ ਹੈ ਕਿ ਰੂਸ ਮੈਡੀਕਲ ਸੰਗਠਨਾਂ ਅਤੇ ਯੂਨੀਵਰਸਿਟੀਜ਼ ‘ਤੇ ਸਾਇਬਰ ਹਮਲੇ ਕਰਕੇ ਰਿਸਰਚ ਚੋਰੀ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।

ਇਹ ਵੀ ਪੜ੍ਹੋ: International Scam News: ਬਰਾਕ ਓਬਾਮਾ ਅਤੇ ਬਿਲ ਗੇਟਸ ਸਮੇਤ ਦੁਨੀਆਂ ਦੇ ਦਿਗਜ਼ ਲੋਕਾਂ ਦਾ ਟਵਿੱਟਰ ਅਕਾਊਂਟ ਹੋਇਆ ਹੈਕ

ਦੂਜੇ ਪਾਸੇ ਕ੍ਰੇਮਲਿਨ ਨੇ ਇਨ੍ਹਾਂ ਇਲਜ਼ਾਮਾਂ ਦਾ ਖੰਡਨ ਕੀਤਾ ਹੈ। ਅਮਰੀਕਾ ਤੇ ਬ੍ਰਿਟੇਨ ਤੋਂ ਇਲਾਵਾ ਰੂਸ ਨੇ ਵੀ ਦਾਅਵਾ ਕੀਤਾ ਕਿ ਉਸ ਦੀ ਕੋਰੋਨਾ ਵੈਕਸੀਨ ਸ਼ੁਰੂਆਤੀ ਟ੍ਰਾਇਲ ‘ਚ ਅਸਰਦਾਰ ਸਾਬਿਤ ਹੋਈ ਹੈ। ਤਿੰਨਾਂ ਦੇਸ਼ਾਂ ਦਾ ਕਹਿਣਾ ਹੈ ਕਿ ਰੂਸ ਇੰਟਲੈਕਚੁਅਲ ਪ੍ਰਾਪਰਟੀ ਚੋਰੀ ਕਰਨ ਦੀ ਕੋਸ਼ਿਸ਼ ‘ਚ ਸਾਇਬਰ ਹਮਲੇ ਕਰ ਰਿਹਾ ਹੈ ਤਾਂ ਕਿ ਉਹ ਸਭ ਤੋਂ ਪਹਿਲਾਂ ਜਾਂ ਉਨ੍ਹਾਂ ਦੇ ਨਾਲ-ਨਾਲ ਹੀ ਕੋਰੋਨਾ ਵੈਕਸੀਨ ਵਿਕਸਿਤ ਕਰ ਸਕੇ।

ਤਿੰਨਾਂ ਨੇ ਵੀਰਵਾਰ ਇਕ ਸਾਂਝਾ ਬਿਆਨ ਜਾਰੀ ਕਰਕੇ ਦਾਅਵਾ ਕੀਤਾ ਕਿ APT29 (Cozy Bear) ਨਾਂਅ ਦੇ ਹੈਕਿੰਗ ਗਰੁੱਪ ਨੇ ਅਭਿਆਨ ਛੇੜਿਆ ਹੋਇਆ ਹੈ। ਸਿਕਿਓਰਟੀ ਚੀਫ ਦਾ ਦਾਅਵਾ ਹੈ ਕਿ ਇਹ ਗਰੁੱਪ ਰੂਸ ਦੀਆਂ ਖੁਫੀਆ ਏਜੰਸੀਆਂ ਦਾ ਹਿੱਸਾ ਹੈ ਤੇ ਕ੍ਰੇਮਲਿਨ ਦੇ ਇਸ਼ਾਰੇ ‘ਤੇ ਕੰਮ ਕਰਦਾ ਹੈ।ਬ੍ਰਿਟੇਨ ਦੇ ਵਿਦੇਸ਼ ਮੰਤਰੀ ਨੇ ਕਿਹਾ ਸਹਿਯੋਗੀਆਂ ਨਾਲ ਮਿਲ ਕੇ ਇਨ੍ਹਾਂ ਹਮਲਿਆਂ ਦੇ ਜ਼ਿੰਮੇਵਾਰ ਲੋਕਾਂ ‘ਤੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕੋਰੋਨਾ ਵਾਇਰਸ ਮਹਾਮਾਰੀ ਨਾਲ ਲੜ ਰਹੀਆਂ ਸੰਸਥਾਵਾਂ ‘ਤੇ ਰੂਸ ਦੀਆਂ ਖੁਫੀਆਂ ਏਜੰਸੀਆਂ ਦੇ ਹਮਲੇ ਸਵੀਕਾਰ ਨਹੀਂ ਕੀਤੇ ਜਾਣਗੇ।

ਬ੍ਰਿਟੇਨ ਦੇ ਨੈਸ਼ਨਲ ਸਾਇਬਰ ਸਿਕਿਓਰਟੀ ਸੈਂਟਰ ਨੇ ਦਾਅਵਾ ਕੀਤਾ ਕਿ Cozy Bear ਰੂਸ ਦੀ ਖੁਫੀਆ ਏਜੰਸੀਆਂ ਦਾ ਹਿੱਸਾ ਹੈ। ਨੈਸ਼ਨਲ ਸਾਇਬਰ ਸਿਕਿਓਰਟੀ ਸੈਂਟਰ ਦਾ ਕਹਿਣਾ ਹੈ ਕਿ ਇਨ੍ਹਾਂ ਹਮਲਿਆਂ ‘ਚ ਸਰਕਾਰੀ, ਕੂਟਨੀਤਕ, ਥਿੰਕ-ਟੈਂਕ, ਹੈਲਥਕੇਅਰ ਤੇ ਐਨਰਜੀ ਨਾਲ ਜੁੜੀਆਂ ਸੰਸਥਾਵਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਤਾਂ ਕਿ ਇੰਟਲੈਕਚੁਅਲ ਪ੍ਰਾਪਰਟੀ ਚੋਰੀ ਕੀਤੀ ਜਾ ਸਕੇ।

World News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago